ਸ਼੍ਰੋਮਣੀ ਅਕਾਲੀ ਦਲ ਬਾਦਲ ਆਉਣ ਵਾਲੀਆਂ ਲੋਕ ਸਭਾ ਚੋਣਾ ਵਿੱਚ ਉਸ ਪਾਰਟੀ ਨਾਲ ਸਮਝੌਤਾ ਕਰੇਗੀ ਜੋ ਪੰਜਾਬ ਪੰਜਾਬੀਅਤ ਦੀ ਰਾਖੀ ਕਰੇਗੀ- ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ

ਸਰਹਿੰਦ, ਥਾਪਰ:

ਸ਼੍ਰੋਮਣੀ ਅਕਾਲੀ ਦਲ ਬਾਦਲ ਆਉਣ ਵਾਲੀਆਂ ਲੋਕ ਸਭਾ ਚੋਣਾ ਵਿੱਚ ਉਸ ਪਾਰਟੀ ਨਾਲ ਸਮਝੌਤਾ ਕਰੇਗੀ ਜੋ ਪੰਜਾਬ ਪੰਜਾਬੀਅਤ ਦੀ ਰਾਖੀ ਕਰੇਗੀ। ਇਹ ਗੱਲ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸਾਬਕਾ ਐੱਮ. ਪੀ ਨੇ ਗੱਲਬਾਤ ਦੌਰਾਨ ਕਹੀ। ਪ੍ਰੋ. ਪ੍ਰੇਮ ਸਿੰਘ ਜੋ ਕਿ ਇੱਕ ਨਿੱਜੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਹਰਚੰਦ ਸਿੰਘ ਦੇ ਗ੍ਰਹਿ ਵਿਖੇ ਪਹੁੰਚੇ ਸਨ।ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਸੂਬੇ ਵਿੱਚ ਹਮੇਸ਼ਾ ਹੀ ਭਾਈਚਾਰਕ ਸਦਭਾਵਨਾ ਕਾਇਮ ਰੱਖੀ ਹੈ ਤੇ ਕਿਸਾਨੀ ਅਤੇ ਫੈਡਰਲ ਢਾਂਚੇ ਦੀ ਰਾਖੀ ਦਾ ਜਾਮਨ ਰਿਹਾ ਹੈ। ਜਿਹੜੀ ਗੱਠਬੰਧਨ ਪਾਰਟੀ ਵਾਲੀ ਧਿਰ ਉਸ ਸੋਚ ਤੇ ਚੱਲੇਗੀ, ਸ਼੍ਰੋਮਣੀ ਅਕਾਲੀ ਦਲ ਉਸਨੂੰ ਜੀ ਆਇਆਂ ਕਹੇਗਾ। ਉਹਨਾਂ ਕਿਹਾ ਕਿ ਬਸਪਾ ਨਾਲ ਗੱਠਜੋੜ ਜਾਰੀ ਰਹੇਗਾ। ਕਿਉਂਕਿ ਇਸ ਪਾਰਟੀ ਨਾਲ ਸਿਧਾਂਤਕ ਤੇ ਇਤਿਹਾਸਕ ਗੱਠਜੋੜ ਹੈ। ਪਿਛਲੀ ਦਿਨੀਂ ਬੇਮੌਸਮੀ ਬਰਸਾਤ ਤੇ ਗੜੇਮਾਰੀ ਨੇ ਫਸਲ ਦਾ ਬਹੁਤ ਨੁਕਸਾਨ ਕੀਤਾ ਖਾਸ ਕਰਕੇ ਸਬਜੀ ਤੇ ਕਾਸ਼ਤਕਾਰਾਂ ਦਾ ਬਹੁਤ ਨੁਕਸਾਨ ਹੋਇਆ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸਪੈਸ਼ਲ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਉਚਿਤ ਮੁਆਵਜਾ ਦੇਣਾ ਚਾਹੀਦਾ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਪਿਛਲੇ ਦੋ ਸਾਲਾਂ ਤੋਂ ਫਸਲ ਦੇ ਹੋਏ ਨੁਕਾਸਾਨ ਦਾ ਅਜੇ ਤੱਕ ਕੋਈ ਮੁਆਵਜਾ ਨਹੀਂ ਦਿੱਤਾI ਉਹਨਾਂ ਕਿਹਾ ਕਿ ਸਰਕਾਰ ਕਿਸਾਨਾਂ ਤੇ ਹੜ ਪੀੜਤਾਂ ਦੀ ਪਹਿਲ ਦੇ ਆਧਾਰ ਤੇ ਸਾਰ ਲਵੇ।

ਇਸ ਮੌਕੇ ਕਰਨੈਲ ਸਿੰਘ, ਹਰਚੰਦ ਸਿੰਘ ਡੂਮਛੇੜੀ , ਬੀ ਕੇ ਯੂ ਦੇ ਜਿਲ੍ਹਾ ਪ੍ਰਧਾਨ ਦਲਜੀਤ ਸਿੰਘ ਚਲਾਕੀ, ਜਸਵਿੰਦਰ ਸਿੰਘ, ਜਰਨੈਲ ਸਿੰਘ, ਭੁਪਿੰਦਰ ਸਿੰਘ, ਅਮਰਿੰਦਰ ਸਿੰਘ ਹੋਲੀ, ਸੁਖਵੀਰ ਸਿੰਘ, ਜਗਵਿੰਦਰ ਸਿੰਘ ਪੰਮੀ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਬਾਬਾ ਬਲਵਿੰਦਰਦਾਸ ਤੇ ਬਾਬਾ ਸਰਬਜੀਤ ਸਿੰਘ ਭੱਲਾ ਵੀ ਉਹਨਾਂ ਨਾਲ ਸਨ।

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ) 
+91-80545-08200

ਤਾਜ਼ਾ ਤਾਰੀਨ