ਕੇਂਦਰ ਸਰਕਾਰ ਨੇ ਪਿਛਲੇ 10 ਸਾਲਾਂ ‘ਚ ਪੰਜਾਬ ਨਾਲ ਸਿਰਫ ਧੋਖਾ ਕੀਤਾ – ਕਿਸ਼ੋਰੀ ਲਾਲ ਚੁੱਘ

ਬੱਸੀ ਪਠਾਣਾਂ: ਕੇਂਦਰ ਸਰਕਾਰ ਦੇ ਅੰਤਰਿਮ ਬਜਟ 2024-25 ‘ਤੇ ਪ੍ਰਤੀਕਿਰਿਆ ਦਿੰਦਿਆਂ ਕਾਗਰਸ ਪਾਰਟੀ ਸ਼ਹਿਰੀ ਪ੍ਰਧਾਨ ਕਿਸ਼ੋਰੀ ਲਾਲ ਚੁੱਘ ਨੇ ਕਿਹਾ ਕਿ ਬਜਟ ਵਿੱਚ ਪੰਜਾਬ ਲਈ ਕੁਝ ਵੀ ਨਹੀਂ ਹੈ। ਇਸ ਦਾ ਪੰਜਾਬ ਨੂੰ ਕੋਈ ਫਾਇਦਾ ਨਹੀਂ ਹੋਣ ਵਾਲਾ। ਬਜਟ ਵਿੱਚ ਪੰਜਾਬ ਨਾਲ ਬੇਇਨਸਾਫ਼ੀ ਸਾਫ਼ ਨਜ਼ਰ ਆ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਪਿਛਲੇ 10 ਸਾਲਾਂ ਦੌਰਾਨ ਪੰਜਾਬ ਨਾਲ ਸਿਰਫ ਧੋਖਾ ਕੀਤਾ ਹੈ ਅਤੇ ਪੰਜਾਬੀਆਂ ਨੂੰ ਨਿਰਾਸ਼ ਅਤੇ ਨੁਕਸਾਨ ਪਹੁੰਚਾਉਣ ਵਾਲੇ ਫੈਸਲੇ ਲਏ ਹਨ।ਭਾਜਪਾ ਸਰਕਾਰ ਦੇ ਪਿਛਲੇ 10 ਸਾਲਾਂ ਦੇ ਕੇਂਦਰੀ ਬਜਟ ਤੋਂ ਪਤਾ ਲੱਗਦਾ ਹੈ ਕਿ ਭਾਜਪਾ ਨੇ ਹਮੇਸ਼ਾ ਪੰਜਾਬ ਨਾਲ ਵਿਤਕਰਾ ਕੀਤਾ ਅਤੇ ਪੰਜਾਬੀਆਂ ਨੂੰ ਆਰਥਿਕ ਲਾਭਾਂ ਤੋਂ ਵਾਂਝੇ ਕਰਨ ਦੀ ਕੋਸ਼ਿਸ਼ ਕੀਤੀ।ਉਨ੍ਹਾਂ ਕਿਹਾ ਕਿ ਭਾਰਤ ਅਤੇ ਖਾਸ ਕਰਕੇ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ।ਦੇਸ਼ ਦੇ ਕਿਸਾਨ ਕੇਂਦਰ ਸਰਕਾਰ ਤੋਂ ਲਗਾਤਾਰ ਸਾਰੀਆਂ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦੀ ਮੰਗ ਕਰ ਰਹੇ ਹਨ। ਇਸ ਦੇ ਲਈ ਦੇਸ਼ ਭਰ ਦੇ ਕਿਸਾਨਾਂ ਨੇ ਲਗਭਗ ਇੱਕ ਸਾਲ ਤੱਕ ਦਿੱਲੀ ਬਾਰਡਰ ‘ਤੇ ਧਰਨਾ ਦਿੱਤਾ।ਪਰ ਬਜਟ ਵਿੱਚ ਕਿਸਾਨਾਂ ਲਈ ਕੋਈ ਵਿਸ਼ੇਸ਼ ਵਿਵਸਥਾ ਨਹੀਂ ਕੀਤੀ ਗਈ। ਇਸ ਬਜਟ ਨੇ ਦੇਸ਼ ਦੇ ਨੌਜਵਾਨਾਂ ਨੂੰ ਵੀ ਨਿਰਾਸ਼ ਕੀਤਾ ਹੈ। ਭਾਜਪਾ ਹਰ ਸਾਲ 2 ਕਰੋੜ ਨੌਕਰੀਆਂ ਦੇਣ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ, ਪਰ ਰੁਜ਼ਗਾਰ ਦੇ ਨਾਂ ’ਤੇ ਨੌਜਵਾਨਾਂ ਨੂੰ ਅਗਨੀਵੀਰ ਸਕੀਮ ਦਾ ਨਾਅਰਾ ਦਿੱਤਾ। ਅਸਲ ਵਿੱਚ ਭਾਜਪਾ ਸਰਕਾਰ ਜੁਮਲਾ ਸਰਕਾਰ ਹੈ। ਭਾਜਪਾ ਇੱਕ ਅਜਿਹੀ ਪਾਰਟੀ ਹੈ ਜੋ ਝੂਠ ਬੋਲਦੀ ਹੈ ਅਤੇ ਲੋਕਾਂ ਨੂੰ ਗੁੰਮਰਾਹ ਕਰਦੀ ਹੈ।ਇਹ ਸਿਰਫ਼ ਰੁਜ਼ਗਾਰ ਅਤੇ ਆਰਥਿਕਤਾ ਦੇ ਨਾਂ ‘ਤੇ ਨੰਬਰਾਂ ਦੀ ਖੇਡ ਖੇਡਦਾ ਹੈ।ਝੂਠੇ ਅੰਕੜੇ ਪੇਸ਼ ਕਰਕੇ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਇਆ।

Leave a Reply

Your email address will not be published. Required fields are marked *