ਕਿਸ਼ੋਰੀ ਲਾਲ ਚੁੱਘ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਬੱਸੀ ਪਠਾਣਾਂ (ਉਦੇ ਧੀਮਾਨ ) ਕਾਗਰਸ ਪਾਰਟੀ ਦੇ ਸ਼ਹਿਰੀ ਪ੍ਰਧਾਨ ਕਿਸ਼ੋਰੀ ਲਾਲ ਚੁੱਘ ਦੀਆਂ ਸੇਵਾਵਾਂ ਨੂੰ ਦੇਖਦਿਆਂ ਹੋਏ ਕਾਂਗਰਸ ਪਾਰਟੀ ਨੇ ਉਨਾਂ ਨੂੰ ਕਾਗਰਸ ਕਮੇਟੀ ਦਾ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਕਾਂਗਰਸ ਪਾਰਟੀ ਤੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਵਿਧਾਇਕ ਹਲਕਾ ਬੱਸੀ ਤੇ ਕਾਗਰਸ ਕਮੇਟੀ ਜਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਜੀ.ਪੀ ਦੀ ਰਹਿਨੁਮਾਈ ਹੇਠ ਹੋਈ। ਇਸ ਮੌਕੇ ਗੁਰਪ੍ਰੀਤ ਸਿੰਘ ਜੀ ਪੀ ਨੇ ਕਿਸ਼ੋਰੀ ਲਾਲ ਚੁੱਘ ਨੂੰ ਸੀਨੀਅਰ ਮੀਤ ਪ੍ਰਧਾਨ ਦਾ ਨਿਯੁਕਤੀ ਪੱਤਰ ਦਿੰਦਿਆ ਕਿਹਾ ਕਿ ਕਿਸ਼ੋਰੀ ਲਾਲ ਚੁੱਘ ਕਾਂਗਰਸ ਪਾਰਟੀ ਦੇ ਵੀ ਵਫ਼ਾਦਾਰ ਆਗੂ ਹਨ। ਜਿਨਾਂ ਦੀਆਂ ਸੇਵਾਵਾਂ ਨੂੰ ਦੇਖਦਿਆਂ ਉਨਾਂ ਨੂੰ ਕਾਗਰਸ ਕਮੇਟੀ ਜ਼ਿਲ੍ਹੇ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਕਿਸ਼ੋਰੀ ਲਾਲ ਚੁੱਘ ਨੇ ਗੁਰਪ੍ਰੀਤ ਸਿੰਘ ਜੀ ਪੀ ਅਤੇ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ।

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ)

+91-80545-08200

ਤਾਜ਼ਾ ਤਾਰੀਨ