ਰੋਟਰੀ ਬਲੱਡ ਬੈਂਕ ਸੁਸਾਇਟੀ ਚੰਡੀਗੜ੍ਹ ਨੇ ਭਾਰਤ ਵਿਕਾਸ ਪ੍ਰੀਸ਼ਦ ਬੱਸੀ ਪਠਾਣਾਂ ਨੂੰ ਸਨਮਾਨਿਤ ਕੀਤਾ।

ਬੱਸੀ ਪਠਾਣਾ (ਉਦੇ ਧੀਮਾਨ) ਰੋਟਰੀ ਬਲੱਡ ਬੈਂਕ ਸੋਸਾਇਟੀ ਚੰਡੀਗੜ੍ਹ ਵੱਲੋਂ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਸੈਕਟਰ 26 ਵਿਖੇ ਇੱਕ ਸ਼ਾਨਦਾਰ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਸੁਸਾਇਟੀ ਵੱਲੋਂ ਖੂਨਦਾਨ ਵਿੱਚ ਵਧੀਆ ਕੰਮ ਕਰਨ ਵਾਲੀਆਂ ਸੰਸਥਾਵਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਸਨਮਾਨ ਸਮਾਰੋਹ ਵਿੱਚ ਪੰਜਾਬੀ ਫਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਰਾਜਦੀਪ ਧਾਲੀਵਾਲ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਬੱਸੀ ਪਠਾਣਾ ਨੂੰ ਵੀ ਸਨਮਾਨਿਤ ਕੀਤਾ ਗਿਆ। ਗੱਲਬਾਤ ਦੌਰਾਨ ਪ੍ਰੀਸ਼ਦ ਪ੍ਰਧਾਨ ਮਨੋਜ ਕੁਮਾਰ ਭੰਡਾਰੀ ਨੇ ਕਿਹਾ ਕਿ ਸਨਮਾਨ ਸਮਾਰੋਹ ਵਿੱਚ ਸਨਮਾਨਿਤ ਹੋ ਕੇ ਅਸੀਂ ਬਹੁਤ ਮਾਣ ਮਹਿਸੂਸ ਕਰ ਰਹੇ ਹਾਂ। ਪ੍ਰੀਸ਼ਦ ਸ਼ੁਰੂ ਤੋਂ ਹੀ ਮਨੁੱਖਤਾ ਦੀ ਬਿਹਤਰੀ ਲਈ ਕੰਮ ਕਰਦੀ ਆ ਰਹੀ ਹੈ| ਜਿਸ ਵਿੱਚ ਖੂਨਦਾਨ ਕੈਂਪ, ਦੰਦਾਂ ਦਾ ਚੈਕਅੱਪ ਕੈਂਪ, ਅਨੀਮੀਆ ਚੈਕਅੱਪ ਕੈਂਪ, ਮੈਡੀਕਲ ਚੈਕਅੱਪ ਕੈਂਪ ਆਦਿ ਸ਼ਾਮਲ ਹਨ। ਪ੍ਰੀਸ਼ਦ ਭਵਿੱਖ ਵਿੱਚ ਵੀ ਮਨੁੱਖਤਾ ਦੀ ਬਿਹਤਰੀ ਲਈ ਕੰਮ ਕਰਦੀ ਰਹੇਗੀ। ਇਸ ਮੌਕੇ ਸੂਬਾ ਸੰਗਠਨ ਮੰਤਰੀ ਸ਼੍ਰੀ ਰਮੇਸ਼ ਮਲਹੋਤਰਾ, ਸਕੱਤਰ ਭਾਰਤ ਭੂਸ਼ਣ ਸਚਦੇਵਾ, ਖਜ਼ਾਨਚੀ ਸੰਜੀਵ ਸੋਨੀ ਹਾਜ਼ਰ ਸਨ।

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ) 
+91-80545-08200

ਤਾਜ਼ਾ ਤਾਰੀਨ