ਕਿਸਾਨਾਂ ਦਾ ਜਥਾ ਹੋਇਆ ਰਵਾਨਾ

ਬੱਸੀ ਪਠਾਣਾ (ਉਦੇ ਧੀਮਾਨ): ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਦੇ ਦਿੱਲੀ ਚੱਲੋ ਦੇ ਸੱਦੇ ‘ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜਿਲ੍ਹਾ ਜਨਰਲ ਸਕੱਤਰ ਗੁਰਜੀਤ ਸਿੰਘ ਦੀ ਅਗਵਾਈ ਹੇਠ ਪਿੰਡ ਵਜੀਦਪੁਰ ਤੇ ਪਿੰਡ ਮੇੜਾ ਤੋਂ ਕਿਸਾਨਾਂ ਦਾ ਜਥਾ ਸ਼ੰਭੂ ਬਾਰਡਰ ਤੇ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ ਲਈ ਰਵਾਨਾ ਹੋਇਆ। ਇਸ ਮੌਕੇ ਗੁਰਜੀਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਕੀਤੇ ਵਾਅਦੇ ਤੋਂ ਮੁੱਕਰ ਕੇ ਸੰਘਰਸ਼ ਕਰ ਰਹੇ ਕਿਸਾਨਾਂ ਤੇ ਅੱਥਰੂ ਗੈਸ ਦੇ ਗੋਲੇ ਸੁੱਟ ਕੇ ਜੁਲਮ ਕਰ ਰਹੀ ਹੈ ਤੇ ਕਿਸਾਨਾਂ ਦੀਆਂ ਜਾਇਜ ਮੰਗਾਂ ਨੂੰ ਅੱਖੋ ਪਰੋਖੇ ਕਰ ਰਹੀ ਹੈ। ਇਸ ਮੌਕੇ ਜਿੰਦਰ ਸਿੰਘ, ਲਖਵੀਰ ਸਿੰਘ, ਸ਼ਿੰਦਰ ਸਿੰਘ, ਸਾਬਕਾ ਸਰਪੰਚ ਬਲਦੇਵ ਸਿੰਘ,ਅਸ਼ੋਕ, ਨਿਰਮਲ ਸਿੰਘ ਆਦਿ ਹਾਜ਼ਰ ਸਨ|

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ) 
+91-80545-08200

ਤਾਜ਼ਾ ਤਾਰੀਨ