ਕੇਂਦਰ ਸਰਕਾਰ ਕਿਸਾਨਾਂ ਨਾਲ ਟਕਰਾਅ ਦੀ ਨੀਤੀ ਛੱਡ ਕੇ ਤਰੁੰਤ ਨੋਟੀਫਿਕੇਸ਼ਨ ਜਾਰੀ ਕਰੇ- ਹਰਭਜਨ ਸਿੰਘ ਨਾਮਧਾਰੀ

ਉਦੇ ਧੀਮਾਨ , ਬੱਸੀ ਪਠਾਣਾਂ: ਕਾਗਰਸ ਕਮੇਟੀ ਦੇ ਜਿਲ੍ਹਾ ਜਨਰਲ ਸਕੱਤਰ ਹਰਭਜਨ ਸਿੰਘ ਨਾਮਧਾਰੀ ਨੇ ਕਿਹਾ ਕਿ ਭਾਜਪਾ ਸਰਕਾਰ ਦੇਸ਼ ਦੇ ਕਿਸਾਨਾਂ ਨਾਲ ਦੁਸ਼ਮਣਾਂ ਵਾਲਾ ਸਲੂਕ ਕਰ ਰਹੀ ਹੈ, ਜਦ ਕਿ ਦੇਸ਼ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਅਤੇ ਕੇਂਦਰੀ ਅੰਨ ਭੰਡਾਰ ਭਰਨ ਵਿੱਚ ਕਿਸਾਨਾਂ ਦਾ ਬਹੁਤ ਵੱਡਾ ਯੋਗਦਾਨ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ 80 ਫੀਸਦੀ ਲੋਕ ਖੇਤੀਬਾੜੀ ਧੰਦੇ ਨਾਲ ਜੁੜੇ ਹੋਏ ਹਨ ਅਤੇ ਬਹੁਤੇ ਉਦਯੋਗ ਵੀ ਇਸ ਤੇ ਨਿਰਭਰ ਹਨ। ਜੇਕਰ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦੇ ਮੁੱਲ ਦੀ ਕੋਈ ਗਰੰਟੀ ਨਾ ਦਿੱਤੀ ਗਈ ਤਾਂ ਦੇਸ਼ ਦੇ ਸਾਹਮਣੇ ਅੰਨ ਸੰਕਟ ਪੈਦਾ ਹੋ ਸਕਦਾ ਹੈ। ਫਸਲਾਂ ਦਾ ਸਹੀ ਮੁੱਲ ਨਾ ਮਿਲਣ ਕਰਕੇ ਪਹਿਲਾਂ ਹੀ ਖੇਤੀ ਧੰਦਾ ਘਾਟੇਵੰਦਾ ਸਾਬਿਤ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਪੁਲਿਸ ਵੀ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਕਿਸਾਨਾਂ ਤੇ ਤਸ਼ੱਦਦ ਕਰ ਰਹੀ ਹੈ ਜਿਸ ਨਾਲ ਦੋਵਾਂ ਸੂਬਿਆਂ ਵਿੱਚ ਆਉਣ ਵਾਲੇ ਸਮੇਂ ਵਿੱਚ ਕੁੜੱਤਣ ਵਧ ਸਕਦੀ ਹੈ।ਇਸ ਮੌਕੇ ਕੇਂਦਰ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਦੇਸ਼ ਅੰਦਰ ਸੁਖਾਵਾਂ ਮਾਹੌਲ ਪੈਦਾ ਕਰੇ ਨਾ ਕਿ ਆਪਸੀ ਵਿਚਕਾਰ ਆਪਸੀ ਤਕਰਾਰ ਪੈਦਾ ਕਰੇ।

 

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ) 
+91-80545-08200

ਤਾਜ਼ਾ ਤਾਰੀਨ