ਲੋਕ ਸਭਾ ਹਲਕਾ ਸ੍ਰੀ ਫ਼ਤਹਿਗੜ ਸਾਹਿਬ ਦੀ ਟਿਕਟ ਸਰਵੇ ਤੋਂ ਬਿਨਾਂ ਨਾ ਦਿੱਤੀ ਜਾਵੇ- ਹਰਸ਼ ਗਰਗ

ਉਦੇ ਧੀਮਾਨ, ਬੱਸੀ ਪਠਾਣਾਂ: ਭਾਰਤੀਯ ਜਨਤਾ ਪਾਰਟੀ ਯੂਵਾ ਮੋਰਚਾ ਦੇ ਜਿਲ੍ਹਾ ਜਨਰਲ ਸਕੱਤਰ ਹਰਸ਼ ਗਰਗ ਨੇ ਭਾਜਪਾ ਹਾਈਕਮਾਂਡ ਤੋਂ ਮੰਗ ਕੀਤੀ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੀ ਟਿਕਟ ਲੋਕ ਸਭਾ ਹਲਕਾ ਸ੍ਰੀ ਫ਼ਤਹਿਗੜ ਸਾਹਿਬ ਦੀ ਟਿਕਟ ਪਾਰਟੀ ਸਰਵੇ ਕਰਕੇ ਉਸ ਪਾਰਟੀ ਆਗੂ ਨੂੰ ਦੇਵੇ ਜੋ ਪਾਰਟੀ ਪ੍ਰਤੀ ਲੋਕ ਸਭਾ ਹਲਕਾ ਸ਼੍ਰੀ ਫ਼ਤਹਿਗੜ ਸਾਹਿਬ ਵਿੱਚ ਵਧੀਆ ਸੇਵਾਵਾਂ ਨਿਭਾ ਰਹੇ ਹਨ, ਜੋ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਭਲਾਈ ਸਕੀਮਾਂ ਲੋਕਾਂ ਤੱਕ ਪਹੁੰਚਾ ਰਹੇ ਹਨ। ਉਨ੍ਹਾਂ ਕਿਹਾ ਕਿ ਬਿਨਾਂ ਸਰਵੇ ਤੋਂ ਲੋਕ ਸਭਾ ਹਲਕਾ ਸ੍ਰੀ ਫ਼ਤਹਿਗੜ ਸਾਹਿਬ ਚੋਣਾਂ ਵਿੱਚ ਉਮੀਦਵਾਰ ਨਾ ਉਤਾਰਿਆ ਜਾਵੇ। ਉਨ੍ਹਾਂ ਕਿਹਾ ਕਿ ਲੋਕ ਸਭਾ ਹਲਕਾ ਸ੍ਰੀ ਫ਼ਤਹਿਗੜ ਸਾਹਿਬ ‘ਚ ਪਾਰਟੀ ਲਈ ਕੰਮ ਕਰਨ ਵਾਲੇ ਭਾਜਪਾ ਆਗੂ ਨੂੰ ਹੀ ਟਿਕਟ ਦਿੱਤੀ ਜਾਵੇ।

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ)

+91-80545-08200

ਤਾਜ਼ਾ ਤਾਰੀਨ