ਚੰਡੀਗੜ੍ਹ: ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਸਾਬਕਾ MLA ਗੁਰਪ੍ਰੀਤ ਸਿੰਘ ਜੀਪੀ AAP ‘ਚ ਸ਼ਾਮਲ ਹੋ ਗਏ ਹਨ। ਸੀਐੱਮ ਮਾਨ ਨੇ ਉਨ੍ਹਾਂ ਨੂੰ ਆਪ ‘ਚ ਸ਼ਾਮਲ ਕੀਤਾ। ਉਹ ਫਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਚੋਣਾਂ ਲਈ ਉਮੀਦਵਾਰ ਐਲਾਨੇ ਜਾ ਸਕਦੇ ਹਨ। ਉਹ ਬਸੀ ਪਠਾਣਾ ਤੋਂ ਕਾਂਗਰਸ ਦੇ ਸਾਬਕਾ MLA ਸਨ।
ਜੀਪੀ ਇੱਕ ਵਾਰ ਪਹਿਲਾਂ ਵੀ ਕਾਂਗਰਸ ਪਾਰਟੀ ਨੂੰ ਛੱਡ ਚੁੱਕੇ ਹਨ ਜਦੋਂ ਮਨਪ੍ਰੀਤ ਸਿੰਘ ਬਾਦਲ ਨੇ ਪੀ ਪੀ ਪਾਰਟੀ ਬਣਾਈ ਸੀ ਤਾਂ ਉਹ ਪੀ ਪੀ ਵੱਲੋਂ ਸ੍ਰੀ ਚਮਕੌਰ ਸਾਹਿਬ ਹਲਕੇ ਤੋਂ ਚਰਨਜੀਤ ਸਿੰਘ ਚੰਨੀ ਦੇ ਮੁਕਾਬਲੇ ਚੋਣ ਲੜੇ ਸਨ। ਉਸ ਵਕਤ ਚੰਨੀ ਪਹਿਲੀ ਵਾਰ ਕਾਂਗਰਸ ਪਾਰਟੀ ਵਜੋਂ ਚੋਣ ਲੜੇ ਸਨ।