ਉਦੇ ਧੀਮਾਨ, ਬੱਸੀ ਪਠਾਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤਮੰਦ ਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਜਨਤਕਮੁਹਿੰਮ ਪੈਦਾ ਕਰਨ ਦੇ ਉਦੇਸ਼ ਨਾਲ ਸ਼ੂਰੂ ਕੀਤੀ ‘ਸੀ.ਐਮ ਦੀ ਯੋਗਸ਼ਾਲਾ’ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇੰਨਾ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪ੍ਰੇਮ ਵਧਵਾ ਨੇ ਕੀਤਾ। ਉਨ੍ਹਾਂ ਕਿਹਾ ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਰਹਿਨੁਮਾਈ ਹੇਠ ਹਲਕਾ ਬੱਸੀ ਪਠਾਣਾਂ ਵਿੱਚ ਵੀ ਪੰਜਾਬ ਸਰਕਾਰ ਵੱਲੋਂ ਯੋਗ ਇੰਸਟਰਕਟਰ ਗੁਰਸ਼ਬਦ ਸਿੰਘ ਵੱਲੋ ਯੋਗ ਸ਼ਾਲਾ ਵਿੱਚ ਲੋਕਾਂ ਨੂੰ ਯੋਗ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਵੱਲੋ ਪਾਰਕਾਂ ਵਿੱਚ ਯੋਗਾ ਕਲਾਸਾਂ ਲਗਾ ਕੇ ਲੋਕਾਂ ਨੂੰ ਯੋਗ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇੰਨਾਂ ਯੋਗਸ਼ਾਲਾਵਾਂ ਵਿੱਚ ਸਿਖਲਾਈਯਾਫਤਾ ਯੋਗਾ ਇੰਸਟ੍ਰਕਟਰ ਖੁੱਲ੍ਹੇ ਪਾਰਕਾਂ ਤੇ ਹੋਰ ਜਨਤਕ ਥਾਵਾਂ ਵਿੱਚ ਲੋਕਾਂ ਨੂੰ ਮੁਫਤ ਯੋਗਾ ਸਿਖਲਾਈ ਦੇ ਰਹੇ ਹਨ। ਲੋਕਾਂ ਦੀ ਮੰਗ ਅਨੁਸਾਰ ਸਵੇਰੇ ਅਤੇ ਸ਼ਾਮ ਦੀਆਂ ਕਲਾਸਾਂ ਲਗਾਈਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਨੂੰ ਸ਼ਹਿਰ ਦੇ ਵੱਖ ਵੱਖ ਖੇਤਰਾਂ ਵਿੱਚੋਂ ਵੀ ਲੋਕ ਆਪਣੇ ਘਰਾਂ ਦੇ ਨਜਦੀਕ ਪਾਰਕਾਂ ਵਿੱਚ ਯੋਗ ਦੀਆਂ ਕਲਾਸਾਂ ਲਗਾਉਣ ਲਈ ਪਹੁੰਚ ਕਰ ਰਹੇ ਹਨ। ਇਸ ਮੌਕੇ ਹਰਨੇਕ ਸਿੰਘ, ਪੰਕਜ਼ ਮੱਕੜ, ਰਮੇਸ਼ ਕੁਮਾਰ , ਹਰਦੇਵ ਸਿੰਘ ਭੋਲਾ, ਰਾਜ ਕੁਮਾਰ ਛਾਬੜਾ, ਸਮਾਜ ਸੇਵੀ ਕਰਮਜੀਤ ਸਿੰਘ ਢੀਂਡਸਾ, ਭੀਮਸੈਨ ਸੇਤੀਆ, ਨਰਿੰਦਰ ਕੁਮਾਰ ਆਦਿ ਹਾਜਰ ਸਨ।