ਚੇਤ ਮਹੀਨੇ ਦੀ ਸੰਗਰਾਂਦ ਮੌਕੇ ਡੇਰਾ ਬਾਬਾ ਬੁੱਧ ਦਾਸ ਵਿਖੇ ਧਾਰਮਿਕ ਸਮਾਗਮ ਕਰਵਾਇਆ

ਉਦੇ ਧੀਮਾਨ, ਬੱਸੀ ਪਠਾਣਾ: ਡੇਰਾ ਬਾਬਾ ਬੁੱਧ ਦਾਸ ਵਿਖੇ ਚੇਤ ਮਹੀਨੇ ਦੀ ਸੰਗਰਾਂਦ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸ਼ਮੂਲੀਅਤ ਕੀਤੀ ਅਤੇ ਬਾਬਾ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਤੋਂ ਪਹਿਲਾਂ ਡੇਰੇ ਦੇ ਮਹੰਤ ਡਾ ਸਿਕੰਦਰ ਸਿੰਘ ਨੇ ਬਾਬਾ ਜੀ ਦੇ ਦਰਬਾਰ ਵਿੱਚ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ  ਤੋਂ ਦੂਰ ਰਹਿਣ ਅਤੇ ਧਾਰਮਿਕ ਸਮਾਗਮਾਂ ਚ ਹਿੱਸਾ ਲੈਣ ਲਈ ਪ੍ਰੇਰਿਤ ਵੀ ਕੀਤਾ। ਧਾਰਮਿਕ ਸਮਾਗਮ ਦੌਰਾਨ ਡੇਰੇ ਦੀ ਮੁੱਖ ਸੇਵਿਕਾ ਰੇਨੂੰ ਹੈਪੀ ਵੱਲੋਂ ਭਗਵਾਨ ਦੇ ਨਾਮ ਦਾ ਗੁਣਗਾਨ ਵੀ ਕੀਤਾ ਗਿਆ। ਸਮਾਗਮ ਦੌਰਾਨ ਡੇਰੇ ਦੇ ਸੇਵਾਦਾਰ ਡਾ ਆਫਤਾਬ ਸਿੰਘ, ਹਰਚੰਦ ਸਿੰਘ ਡੂਮਛੇੜੀ, ਕਰਨੈਲ ਸਿੰਘ, ਰਾਜੇਸ਼ ਸਿੰਗਲਾ, ਰਾਜੇਸ਼ ਮਖੱਣ, ਨਰਿੰਦਰ ਸਿੰਘ, ਨਵਦੀਪ ਸਿੰਘ, ਦੀਦਾਰ ਸਿੰਘ, ਗੁਰਮੀਤ ਸਿੰਘ, ਸਵਰਨ ਸਿੰਘ, ਰਿੰਕੂ ਬਾਜਵਾ, ਰਾਮ ਰੱਖਾ, ਤਰਲੋਕ ਸਿੰਘ ਬਾਜਵਾ, ਰਣਜੀਤ ਸਿੰਘ ਘੋਲਾ, ਗੁਰਨਾਮ ਕੌਰ ਨਾਲ ਵੱਡੀ ਗਿਣਤੀ ਵਿਚ ਹੋਰ ਸ਼ਰਧਾਲੂਆਂ ਨੇ ਵੀ ਬਾਬਾ ਜੀ ਦੇ ਦਰਬਾਰ ਵਿੱਚ ਨਤਮਸਤਕ ਹੋ ਕੇ ਹਾਜ਼ਰੀ ਲਗਾਈ।

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ) 
+91-80545-08200

Live Cricket Score

ਤਾਜ਼ਾ ਤਾਰੀਨ