ਅੰਤਿਮ ਸੰਸਕਾਰ 18 ਮਾਰਚ ਨੂੰ ਬੀਰ ਜੀ ਸ਼ਮਸ਼ਾਨ ਘਾਟ, ਰਾਜਪੁਰਾ ਰੋਡ ਪਟਿਆਲਾ ਵਿਖੇ 11:00 ਵਜੇ
ਫ਼ਤਹਿਗੜ੍ਹ ਸਾਹਿਬ, ਰੂਪ ਨਰੇਸ਼:
ਜ਼ਿਲ੍ਹਾ ਲੋਕ ਸੰਪਰਕ ਅਫਸਰ, ਸ਼੍ਰੀ ਭੁਪੇਸ਼ ਚੱਠਾ, ਦੇ ਪਿਤਾ ਸ਼੍ਰੀ ਮਦਨ ਮੋਹਨ ਚੱਠਾ (79) ਦਾ ਅੱਜ ਦੇਹਾਂਤ ਹੋ ਗਿਆ। ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਪਿੱਛੇ ਪਰਿਵਾਰ ਵਿੱਚ ਉਹਨਾਂ ਦੀ ਧਰਮਪਤਨੀ, ਪੁੱਤਰ ਤੇ ਦੋ ਧੀਆਂ ਹਨ। ਉਹਨਾਂ ਦਾ ਅੰਤਿਮ ਸੰਸਕਾਰ 18 ਮਾਰਚ 2024 ਨੂੰ ਸਵੇਰੇ 11:00 ਵਜੇ ਬੀਰ ਜੀ ਸ਼ਮਸ਼ਾਨਘਾਟ, ਰਾਜਪੁਰਾ ਰੋਡ ਪਟਿਆਲਾ ਵਿਖੇ ਕੀਤਾ ਜਾਵੇਗਾ।
ਸ਼੍ਰੀ ਮਦਨ ਮੋਹਨ ਚੱਠਾ ਦੇ ਦੇਹਾਂਤ ‘ਤੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਇਸ਼ਾ ਸਿੰਗਲ ਤੇ ਸੁਰਿੰਦਰ ਸਿੰਘ ਢਿੱਲੋਂ ਸਮੇਤ ਵੱਖ ਵੱਖ ਅਧਿਕਾਰੀਆਂ ਤੇ ਸ਼ਖ਼ਸੀਅਤਾਂ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਅਰਦਾਸ ਕੀਤੀ ਕਿ ਪਰਮਾਤਮਾ ਵਿਛੜੀ ਰੂਹ ਨੂੰ ਚਰਨਾਂ ਵਿੱਚ ਨਿਵਾਸ ਬਖਸ਼ੇ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।