ਫ਼ਤਿਹਗੜ੍ਹ ਸਾਹਿਬ, ਰੂਪ ਨਰੇਸ਼: ਅੱਜ ਹਲਕਾ ਫਤਿਹਗੜ੍ਹ ਸਾਹਿਬ ਵਿੱਖੇ ਆਮ ਆਦਮੀ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੀ ਜਦੋਂ ਚੰਡੀਗੜ੍ਹ ਮੁੱਖ ਮੰਤਰੀ ਨਿਵਾਸ ਵਿਖੇ ਸ. ਭਗਵੰਤ ਮਾਨ ਦੀ ਰਹਿਨੁਮਾਈ ਵਿੱਚ ਕੈਬਿਨੇਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਲੋਕਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ. ਗੁਰਪ੍ਰੀਤ ਸਿੰਘ ਜੀ ਪੀ ਦੀ ਅਗਵਾਈ ਵਿੱਚ ਕਈ ਅਹੁਦੇਦਾਰ ਅਤੇ ਕਈ ਪਿੰਡਾਂ ਦੇ ਸਰਪੰਚਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਵਾਇਆ। ਇਸ ਮੌਕੇ ਸ. ਚੀਮਾ ਨੇ ਕਿਹਾ ਕਿ ਹਲਕਾ ਫਤਿਹਗੜ੍ਹ ਸਾਹਿਬ ਤੋਂ ਆਪ ਦੀ ਜਿੱਤ ਪੱਕੀ ਹੈ।
ਇਸ ਮੌਕੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਸ. ਲਖਵੀਰ ਸਿੰਘ ਰਾਏ, ਹਲਕਾ ਬੱਸੀ ਪਠਾਣਾ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਅਤੇ ਪਰਦੀਪ ਮਲਹੋਤਰਾ ਵੀ ਮੌਜੂਦ ਸਨ।