ਵੱਧ ਤੋਂ ਵੱਧ ਬੂਟੇ ਲਗਾਕੇ ਧਰਤੀ ਨੂੰ ਪ੍ਰਦੂਸ਼ਣ ਮੁਕਤ ਕੀਤਾ ਜਾ ਸਕਦਾ ਹੈ

ਉਦੇ ਧੀਮਾਨ, ਬਸੀ ਪਠਾਣਾਂ  :ਧਰਤੀ ਦੀ ਹਰਿਆਵਲ ਬਰਕਰਾਰ ਰੱਖਣਾ ਸਾਡਾ ਸਭ ਦਾ ਫ਼ਰਜ਼ ਹੈ, ਮੌਜੂਦਾ ਮੌਸਮ ਬੂਟੇ ਲਗਾਉਣ ਲਈ ਢੁੱਕਵਾਂ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਉੱਘੇ ਵਾਤਾਵਰਣ ਪ੍ਰੇਮੀ ਹਰਮਨਪ੍ਰੀਤ ਸਿੰਘ ਨੇ ਕੀਤਾ, ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਸਾਡੇ ਲਈ ਇਕ ਗੰਭੀਰ ਚਿੰਤਾ ਦਾ ਵਿਸ਼ਾ ਹੈ ਅਤੇ ਵੱਧ ਤੋਂ ਵੱਧ ਬੂਟੇ ਲਗਾਕੇ ਧਰਤੀ ਨੂੰ ਪ੍ਰਦੂਸ਼ਣ ਮੁਕਤ ਕੀਤਾ ਜਾ ਸਕਦਾ ਹੈ ਅਤੇ ਸਾਡਾ ਸਾਰਿਆਂ ਦਾ ਵਾਤਾਵਰਣ ਸੰਭਾਲ ਪ੍ਰਤੀ ਫ਼ਰਜ ਬਣਦਾ ਹੈ ਕਿ ਅਸੀਂ ਕੁਦਰਤ ਦੀ ਇਸ ਕਾਇਨਾਤ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਪੂਰੀ ਇਮਾਨਦਾਰੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਈਏ। ਇਸ ਮੌਕੇ ਫੈਡਰੇਸ਼ਨ ਆਫ ਆੜਤੀ ਐਸੋਸੀਏਸ਼ਨ ਦੇ ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਸਿੰਗਲਾ ਨੇ ਕਿਹਾ ਕਿ ਕਿਹਾ ਕਿ ਵਾਤਾਵਰਣ ਦੀ ਸੁਰੱਖਿਆ ਅਤੇ ਪਸ਼ੂ – ਪੰਛੀਆਂ ਤੇ ਜੀਵ – ਜੰਤੂਆਂ ਦੀ ਹੋਂਦ ਨੂੰ ਬਚਾਉਣ ਲਈ ਜੋਂ ਕਾਰਜ਼ ਹਰਮਨਪ੍ਰੀਤ ਸਿੰਘ ਵਲੋਂ ਕੀਤੇ ਜਾ ਰਹੇ ਹਨ ਉਨ੍ਹਾਂ ਤੋਂ ਸਾਨੂੰ ਸੇਧ ਲੈਣੀ ਚਾਹੀਦੀ ਹੈ ਅਤੇ ਵੱਧ ਤੋਂ ਵੱਧ ਬੂਟੇ ਲਗਾਕੇ ਕੁਦਰਤ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਸਭ ਨੂੰ ਯਤਨ ਕਰਨੇ ਚਾਹੀਦੇ ਹਨ।  ਇਸ ਮੌਕੇ ਕਰਨਵੀਰ ਸਿੰਘ, ਵਿਸ਼ਾਲ ਗੁਪਤਾ, ਅਮਰਜੀਤ ਦੁੱਗ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *