Home ਪੰਜਾਬ ਆਉਣ ਵਾਲੀਆਂ ਲੋਕ ਸਭਾ ਚੋਣਾਂ ‘ਚ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗੀ...

ਆਉਣ ਵਾਲੀਆਂ ਲੋਕ ਸਭਾ ਚੋਣਾਂ ‘ਚ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗੀ ਭਾਜਪਾ-ਅੰਕਿਤ ਸੈਣੀ

ਉਦੇ ਧੀਮਾਨ , ਬੱਸੀ ਪਠਾਣਾਂ: ਭਾਰਤੀਯ ਜਨਤਾ ਪਾਰਟੀ ਜਿਲ੍ਹਾ ਯੂਵਾ ਮੋਰਚਾ ਦੇ ਆਗੂਆਂ ਦੀ ਇਕ ਵਿਸ਼ੇਸ਼ ਮੀਟਿੰਗ ਭਾਜਪਾ ਯੂਵਾ ਮੋਰਚਾ ਦੇ ਜਿਲ੍ਹਾ ਜਨਰਲ ਸਕੱਤਰ ਹਰਸ਼ ਗਰਗ ਦੀ ਅਗਵਾਈ ਹੇਠ ਹੋਈ। ਮੀਟਿੰਗ ਚ ਭਾਜਪਾ ਯੁਵਾ ਮੋਰਚਾ ਪੰਜਾਬ ਦੇ ਸਹਿ ਦਫਤਰ ਇੰਚਾਰਜ ਅੰਕਿਤ ਸੈਣੀ ਅਤੇ ਭਾਜਪਾ ਯੁਵਾ ਮੋਰਚਾ ਦੇ ਸੂਬਾ ਕਾਰਜਕਾਰਨੀ ਮੈਂਬਰ ਹਿਤੇਸ਼ ਗਾਵੜੀ ਨੇ ਵਿਸੇਸ਼ ਤੌਰ ‘ਤੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਕੇਂਦਰ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਯੂਵਾ ਮੋਰਚਾ ਦੇ ਆਗੂਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ । ਉੁਨ੍ਹਾਂ ਕਿਹਾ ਕਿ ਯੂਵਾ ਮੋਰਚਾ ਦੇ ਆਗੂ ਭਾਰਤੀਯ ਜਨਤਾ ਪਾਰਟੀ ਦੀ ਰੀੜ ਦੀ ਹੱਡੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਯੂਵਾ ਮੋਰਚਾ ਦੇ ਆਗੂਆਂ ਨੂੰ ਅੱਗੇ ਹੋਕੇ ਪਾਰਟੀ ਲਈ ਵੱਧ ਚੜਕੇ ਕੰਮ ਕਰਨ ਚਾਹੀਦਾ ਹੈ। ਪੰਜਾਬ ‘ਚ ਭਾਜਪਾ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ‘ਚ ਪ੍ਰਫੂਲਿਤ ਹੋ ਰਹੀ ਹੈ। ਤੇ ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋਕੇ ਵੱਖ ਵੱਖ ਪਾਰਟੀਆਂ ਦੇ ਵੱਡੇ ਵੱਡੇ ਲੀਡਰ ਤੇ ਲੋਕ ਭਾਜਪਾ ਨਾਲ ਜੁੜ ਰਹੇ ਹਨ ਤੇ ਕਈ ਲੀਡਰ ਪਾਰਟੀ ਨਾਲ ਜੁੜਨ ਲਈ ਉਤਾਵਲੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਕਰੀਬ ਦੋ ਸਾਲ ਦੇ ਕਾਰਜ ਕਾਲ ਦੌਰਾਨ ਹੀ ਅੱਕ ਚੁੱਕੇ ਹਨ। ਉਨ੍ਹਾਂ ਆਮ ਆਦਮੀ ਪਾਰਟੀ ਦੇ ਕਾਰਜਕਾਲ ‘ਤੇ ਸਵਾਲੀਆਂ ਚਿੰਨ੍ਹ ਲਗਾਉਂਦੇ ਹੋਏ ਕਿਹਾ ਕਿ ਇਨ੍ਹਾਂ ਦੇ ਕਾਰਜਕਾਲ ‘ਚ ਲਾਅ ਐਂਡ ਆਰਡਰ ਦੀ ਸਥਿਤੀ ਬਿੱਲਕੁਲ ਹੀ ਡਗਮਗਾਅ ਚੁੱਕੀ ਹੈ ਤੇ ਹਰਰੋਜ਼ ਦਿਨ ਦਿਹਾੜੇ ਲੁੱਟਾਂ ਖੋਹਾਂ, ਚੋਰੀਆਂ ਤੇ ਕਤਲੇਆਮ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਗਰੀਬ ਲੋਕਾਂ ਤੇ ਵਪਾਰੀ ਵਰਗ ਦੇ ਹੱਕਾਂ ਦੀ ਗੱਲ ਕਰਨ ਵਾਲੀ ਭਾਜਪਾ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਕੇ ਦੇਸ਼ ਦੀ ਵਾਂਗਡੋਰ ਸੰਭਾਲੇਗੀ। ਇਸ ਮੌਕੇ ਮਨਮੀਤ ਸਿੰਘ ਚਾਵਲਾ ਜਿਲ੍ਹਾ ਵਾਈਸ ਪ੍ਰਧਾਨ ਲੁਧਿਆਣਾ, ਵਿਨੈ ਕੁਮਾਰ ਭਾਜਪਾ ਮੰਡਲ ਪ੍ਰਧਾਨ ਸਾਹਨੇਵਾਲ, ਵਿਕੀ ਭਾਜਪਾ ਮੰਡਲ ਪ੍ਰਧਾਨ ਭੈਣੀ ਸਾਹਿਬ, ਭਾਜਪਾ ਯੁਵਾ ਮੋਰਚਾ ਮੰਡਲ ਬੱਸੀ ਦੇ ਪ੍ਰਧਾਨ ਅੰਕੁਸ਼ ਖੱਤਰੀ, ਭਾਜਪਾ ਯੁਵਾ ਮੋਰਚਾ ਮੰਡਲ ਬੱਸੀ ਦੇ ਮੀਤ ਪ੍ਰਧਾਨ ਦੀਵਲ ਕੁਮਾਰ ਹੈਰੀ,ਭਾਜਪਾ ਆਗੂ ਅਤੁਲ ਸ਼ਰਮਾ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here