ਸਰਹਿੰਦ, ਰੂਪ ਨਰੇਸ਼:
ਡੇਰਾ ਬਾਬਾ ਪੁਸ਼ਪਾ ਨੰਦ ਮੁੱਲਾਂਪੁਰ ਵਿਖੇ ਚੱਲ ਰਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੀ ਲੜੀ ਤਹਿਤ ਸ਼੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਡੇਰੇ ਦੇ ਮੁੱਖ ਸੇਵਾਦਾਰ ਬਾਬਾ ਬਲਵਿੰਦਰ ਦਾਸ ਤੇ ਡੇਰਾ ਬਾਬਾ ਬੁੱਧ ਦਾਸ ਜੀ ਦੇ ਮਹੰਤ ਡਾ. ਸਿਕੰਦਰ ਸਿੰਘ ਨੇ ਕਿਹਾ ਕਿ ਸਾਨੂੰ ਗੁਰੂ ਦੇ ਦਿਖਾਏ ਮਾਰਗ ਤੇ ਚੱਲ ਕੇ ਆਪਣਾ ਜੀਵਨ ਸਫਲ ਬਣਾਉਣਾ ਚਾਹੀਦਾ ਹੈ। ਗੁਰੂ ਹੀ ਇੱਕ ਮਾਤਰ ਅਜਿਹਾ ਸਾਧਨ ਹੈ ਜੋ ਸਾਨੂੰ ਪਰਮਾਤਮਾ ਨਾਲ ਮਿਲਾ ਸਕਦਾ ਹੈ।ਸਮਾਗਮ ਵਿੱਚ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਆਏ ਸ਼ਰਧਾਲੂਆਂ ਨੇ ਹਾਜ਼ਰੀ ਭਰੀ ਤੇ ਮਹਾਂਪੁਰਸ਼ਾਂ ਤੋਂ ਅਸ਼ੀਰਵਾਦ ਹਾਸਲ ਕੀਤਾ।ਪ੍ਰੋ. ਈਸ਼ਰ ਸਿੰਘ,ਕੁਲਦੀਪ ਸਿੰਘ ਖਾਲਸਾ ਦੇ ਢਾਡੀ ਜਥੇ ਨੇ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ।ਇਸ ਮੌਕੇ ਸ਼ਰਧਾਲੂਆਂ ਲਈ ਮੈਡੀਕਲ ਕੈਂਪ ਵੀ ਲਗਾਇਆ ਗਿਆ,ਜਿਸਦਾ ਸੈਂਕੜੇ ਲੋਕਾਂ ਨੇ ਲਾਭ ਲਿਆ।ਡੇਰੇ ਵੱਲੋਂ ਰਾਸ਼ਟਰੀ ਪੱਧਰ ਦੇ ਪਹਿਲਵਾਨ ਜਸਪੂਰਨ ਸਿੰਘ ਦਾ ਵੀ ਸਨਮਾਨ ਕੀਤਾ ਗਿਆ।ਇਸ ਮੌਕੇ ਬਾਬਾ ਬੀਰਮ ਦਾਸ,ਤਰਲੋਚਨ ਦਾਸ, ਸੁਖਵੀਰ ਦਾਸ, ਬਲਦੇਵ ਦਾਸ,ਇੰਦਰਜੀਤ ਦਾਸ, ਸਰਬਜੀਤ ਸਿੰਘ ਭੱਲਾ,ਮਨਿੰਦਰ ਸਿੰਘ ਸਿੱਧੂ, ਜਸਪ੍ਰੀਤ ਮੰਤਰੀ, ਹਰਚੰਦ ਸਿੰਘ ਡੂਮਛੇੜੀ , ਕਰਨੈਲ ਸਿੰਘ, ਮਲਕੀਤ ਸਿੰਘ ਮਠਾੜੂ , ਸੁਖਰਾਜ ਬਰਾੜ , ਮਨਪ੍ਰੀਤ ਸਿੰਘ, ਭਾਈ ਖਜਾਨ ਸਿੰਘ , ਹਰਿੰਦਰ ਸਿੰਘ , ਨਰਿੰਦਰ ਸਿੰਘ,ਅਵਤਾਰ ਸਿੰਘ , ਹਰਦੀਪ ਸਿੰਘ , ਮਨਪ੍ਰੀਤ ਕੌਰ ਆਦਿ ਸੰਗਤ ਹਾਜਰ ਸੀ।