ਉਦੇ ਧੀਮਾਨ, ਬੱਸੀ ਪਠਾਣਾ : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਪੰਜਵੀਂ ਕਲਾਸ ਦੇ ਨਤੀਜੇ ਵਿੱਚ ਸੰਤ ਹਰਨਾਮ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਨਤੀਜਾ ਹਰ ਸਾਲ ਦੀ ਤਰਾਂ ਐਤਕੀਂ ਵੀ 100 ਫੀਸਦੀ ਰਿਹਾ ਹੈ । ਸਾਰੇ ਹੀ ਵਿਦਿਆਰਥੀ ਪਹਿਲੇ ਦਰਜੇ ਵਿੱਚ ਪਾਸ ਹੋਏ ਹਨ । ਜਸ਼ਨਪ੍ਰੀਤ ਕੌਰ ਨੇ 97 ਫੀਸਦੀ ਨੰਬਰ ਪ੍ਰਾਪਤ ਕਰਕੇ ਪਹਿਲਾ ਸਥਾਨ , ਕਰਮਨ ਕੌਰ ਨੇ 95 ਫੀਸਦੀ ਨੰਬਰ ਲੈਕੇ ਦੂਸਰਾ ਸਥਾਨ ਅਤੇ ਸਹਿਜਪ੍ਰੀਤ ਕੌਰ ਨੇ 95 ਫੀਸਦੀ ਨੰਬਰ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ । ਜਦੋਂਕਿ ਨੂਰਪ੍ਰੀਤ ਕੌਰ ਕਮਲਪ੍ਰੀਤ ਕੌਰ, ਪ੍ਰਨੀਤ ਕੌਰ ਅਵਨੀਤ ਕੌਰ, ਅਰਸ਼ਦੀਪ ਕੌਰ ਅਤੇ ਅਕਸ਼ਰੀਤ ਕੌਰ ਨੇ 90 ਫੀਸਦੀ ਤੋਂ ਜਿਆਦਾ ਨੰਬਰ ਪ੍ਰਾਪਤ ਕੀਤੇ । ਹੰਸਪ੍ਰੀਤ ਸਿੰਘ ਅਤੇ ਅੰਮ੍ਰਿਤਾ ਕਲਿਆਣ ਨੇ 88 ਫੀਸਦੀ ਨੰਬਰ ਪ੍ਰਾਪਤ ਕੀਤੇ ਹਨ । ਇਸ ਮੌਕੇ ਵਿਦਿਆਰਥੀਆਂ ਦਾ ਸਨਮਾਨ ਕਰਨ ਲਈ ਇੱਕ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸ਼੍ਰੀ ਅਸ਼ਵਨੀ ਅਬਰੋਲ ਸ਼ਾਮਿਲ ਹੋਏ । ਮੁੱਖ ਮਹਿਮਾਨ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਧਾਈ ਦੇਂਦੇ ਹੋਏ ਉਹਨਾਂ ਦੇ ਉਜਵਲ ਭੱਵਿਖ ਲਈ ਆਪਣੀ ਸ਼ੁਭ ਕਾਮਨਾਵਾਂ ਦਿਤੀਆਂ । ਸਕੂਲ ਇੰਚਾਰਜ ਮੈਡਮ ਮਹਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਅਸ਼ੀਰਵਾਦ ਅਤੇ ਮਾਪਿਆਂ ਨੂੰ ਵਧਾਈ ਦਿੱਤੀ । ਇਸ ਮੌਕੇ ਰਿਸ਼ੀ ਗੁਪਤਾ ਅਤੇ ਸਮੂਹ ਸਕੂਲ ਸਟਾਫ਼ ਹਾਜ਼ਰ ਸੀ ।