ਵਾਰਡ ਨੰਬਰ 15 ਦੇ ਕਈ ਪਰਿਵਾਰ ਆਮ ਆਦਮੀ ਪਾਰਟੀ ਚ ਹੋਏ ਸ਼ਾਮਿਲ

ਉਦੇ ਧੀਮਾਨ, ਬੱਸੀ ਪਠਾਣਾ: ਅੱਜ ਵਾਰਡ ਨੰਬਰ15 ਆਪ ਮਹਿਲਾਂ ਆਗੂ ਸਤਿਕਾਰਯੋਗ ਮਹੰਤ ਪੂਜਾ ਦੇ ਗ੍ਰਹਿ ਵਿਖੇ ਆਮ ਆਦਮੀ ਪਾਰਟੀ ਦੀ ਇਕ ਮੀਟਿੰਗ ਹੋਈ। ਇਸ ਮੀਟਿੰਗ ‘ਚ ਆਮ ਆਦਮੀ ਵਰਕਰਾਂ ਦੇ ਨਾਲ ਨਾਲ ਮੁਹੱਲਾ ਵਾਸੀ ਵੀ ਵੱਡੀ ਗਿਣਤੀ ‘ਚ ਸ਼ਾਮਲ ਹੋਏ। ਮੀਟਿੰਗ ‘ਚ ਆਮ ਆਦਮੀ ਪਾਰਟੀ ਲੋਕ ਸਭਾ ਹਲਕਾ ਸ਼੍ਰੀ ਫ਼ਤਹਿਗੜ ਸਾਹਿਬ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀ.ਪੀ ਦੀ ਧਰਮਪਤਨੀ ਮੈਡਮ ਗੁਰਪ੍ਰੀਤ ਕੌਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਇਸ ਮੌਕੇ ਮੈਡਮ ਗੁਰਪ੍ਰੀਤ ਕੌਰ ਨੇ ਕਿਹਾ ਕਿ ਆਮ ਆਦਮੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵਾਰਡ ਨੰਬਰ 15 ਦੇ ਮੁਹੱਲਾ ਵਾਸੀ ਆਮ ਆਦਮੀ ਪਾਰਟੀ ਲੋਕ ਸਭਾ ਹਲਕਾ ਸ਼੍ਰੀ ਫ਼ਤਹਿਗੜ ਸਾਹਿਬ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀ.ਪੀ ਨੂੰ ਆਪਣਾ ਰਾਜਨੀਤਿਕ ਆਗੂ ਕਬੂਲਦੇ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਸਮੂਹ ਹਲਕਾ ਬੱਸੀ ਪਠਾਣਾਂ ਉਨਾਂ ਦਾ ਆਪਣਾ ਪਰਿਵਾਰ ਹੈ ਤੇ ਹਲਕੇ ‘ਚ ਆਮ ਆਦਮੀ ਨੂੰ ਵੱਡਾ ਸਮਰਥਨ ਮਿਲ ਰਿਹਾ ਹੈ।ਜਿਸਦੀ ਵਜਾ ਨਾਲ ਆਮ ਆਦਮੀ ਪਾਰਟੀ ਮਜ਼ਬੂਤੀ ਦੀਆਂ ਸ਼ਿਖਰਾਂ ਨੂੰ ਛੂਹ ਰਹੀ ਹੈ। ਇਸ ਮੌਕੇ ਰੇਨੂੰ ਚੋਪੜਾ, ਬਲਜੀਤ ਕੌਰ, ਚਮਨ ਲਾਲ ਰਾਜੂ, ਸਤਨਾਮ ਸਿੰਘ, ਗੁਰਪ੍ਰੀਤ ਸਿੰਘ, ਗੋਪਾਲ ਦਾਸ, ਸੁਖਦੇਵ ਲਾਲ, ਕੁਲਦੀਪ ਸਿੰਘ, ਨਿਰਮਲਾ ਦੇਵੀ, ਸੁਨੀਤਾ ਰਾਣੀ, ਮਨਜੀਤ ਕੌਰ, ਅਨਮੋਲ ਕੁਮਾਰ, ਰੋਹਿਤ ਕੁਮਾਰ, ਨੀਰਜ ਕੁਮਾਰ ਨੇ ਸਾਂਝੇ ਤੌਰ ਤੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਚੰਗੇ ਕੰਮਾਂ ਨੂੰ ਦੇਖਦੇ ਹੋਏ ਪਾਰਟੀ ‘ਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ। ਉਨਾਂ ਮੈਡਮ ਗੁਰਪ੍ਰੀਤ ਕੌਰ ਨੂੰ ਪੂਰਾ ਵਿਸ਼ਵਾਸ ਦੁਆਇਆ ਕਿ ਉਹ ਪਾਰਟੀ ਦੀ ਤਰੱਕੀ ਲਈ ਦਿਨ ਰਾਤ ਮਿਹਨਤ ਕਰਨਗੇ ਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਗੇ। ਇਸ ਮੌਕੇ ਮੈਡਮ ਗੁਰਪ੍ਰੀਤ ਕੌਰ ਨੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣ ਵਾਲੇ ਸਾਰੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ। ਮੈਡਮ ਗੁਰਪ੍ਰੀਤ ਕੌਰ ਵੱਲੋਂ ਮੁਹੱਲਾ ਵਾਸੀਆਂ ਨਾਲ ਨਜ਼ਦੀਕ ਆ ਰਹੀਆਂ ਲੋਕ ਸਭਾ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਵੀ ਕੀਤਾ ਗਿਆ। ਇਸ ਮੌਕੇ ਨਗਰ ਕੌਸਲ ਸਾਬਕਾ ਕਾਰਜਕਾਰੀ ਪ੍ਰਧਾਨ ਅਨੂਪ ਸਿੰਗਲਾ, ਆਪ ਆਗੂ ਹਰਭਜਨ ਸਿੰਘ ਨਾਮਧਾਰੀ, ਸਤਵੀਰ ਸਿੰਘ ਨੌਗਾਵਾਂ, ਜਸਵੀਰ ਸਿੰਘ ਭਾਦਲਾ ਪੀਏ ਤੇ ਦਫ਼ਤਰ ਇੰਚਾਰਜ ਗੁਰਪ੍ਰੀਤ ਸਿੰਘ ਜੀ.ਪੀ, ਰਾਜੇਸ਼ ਕੁਮਾਰ ਮੱਖਣ, ਗੀਤਾ ਸਿੰਘੀ,ਸੋਨੀ ਨੌਗਾਵਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮੁਹੱਲਾ ਵਾਸੀ ਹਾਜ਼ਰ ਸਨ।

Leave a Reply

Your email address will not be published. Required fields are marked *