ਉਦੇ ਧੀਮਾਨ, ਬੱਸੀ ਪਠਾਣਾ : ਪ੍ਰਾਚੀਨ ਸ਼੍ਰੀ ਰਾਮ ਮੰਦਰ ਪ੍ਰਬੰਧਕ ਕਮੇਟੀ ਬੱਸੀ ਪਠਾਣਾਂ ਜੋ ਸਨਾਤਨ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਕੰਮ ਕਰਨ ਵਾਲੀ ਸੰਸਥਾ ਦੇ ਤੌਰ ਤੇ ਜਾਨੀ ਜਾਂਦੀ ਹੈ। ਪਿਛਲੇ ਸਮੇਂ ਵਿੱਚ ਸੰਸਥਾ ਨੇ ਸ੍ਰੀ ਰਾਮ ਮੰਦਰ ਅਯੋਧਿਆ ਦੇ ਮੁਰਤੀ ਸਥਾਪਨਾ ਮੌਕੇ ਬਹੁਤ ਹੀ ਵਿਸ਼ਾਲ ਸ਼ੋਭਾ ਯਾਤਰਾ ਸਜਾ ਕੇ ਸ਼ਹਿਰ ਵਿੱਚ ਆਪਣਾ ਇੱਕ ਵੱਖਰਾ ਮੁਕਾਮ ਬਣਾਇਆ ਅਤੇ ਇਲਾਕੇ ਦੇ ਲੋਕਾਂ ਦੇ ਦਿਲਾਂ ਵਿੱਚ ਵਿਸ਼ੇਸ਼ ਥਾਂ ਬਣਾਈ ਹੈ। ਹੁਣ ਪ੍ਰਾਚੀਨ ਸ਼੍ਰੀ ਰਾਮ ਮੰਦਰ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਰਾਮ ਨੌਮੀ ਮੌਕੇ 14 ਅਪ੍ਰੈਲ ਦਿਨ ਐਂਤਵਾਰ ਨੂੰ ਵਿਸ਼ਾਲ ਪ੍ਰਭਾਤ ਫੇਰੀ ਕੱਢਣ ਦਾ ਬੀੜਾ ਚੁੱਕਿਆ ਗਿਆ ਹੈ ਜਿਸ ਦੇ ਤਹਿਤ ਆਲੇ ਦੁਆਲੇ ਦੇ ਪੇਂਡੂ ਇਲਾਕਿਆਂ ਤੇ ਧਾਰਮਿਕ ਆਗੂਆਂ ਨਾਲ ਸੰਪਰਕ ਮੁਹਿੰਮ ਵੀ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਛੇੜੀ ਗਈ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡੇਰਾ ਬਾਬਾ ਬੁੱਧ ਦਾਸ ਦੇ ਮਹੰਤ ਡਾ ਸਿਕੰਦਰ ਸਿੰਘ ਵੱਲੋ ਕੀਤਾ ਗਿਆ ਜਦੋਂ ਮੰਦਰ ਕਮੇਟੀ ਨੇ ਉਨ੍ਹਾਂ ਨੂੰ ਮੰਦਰ ਵਿੱਚ ਹੋਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਸਦਾ ਪੱਤਰ ਦਿੱਤਾ। ਇਸ ਮੌਕੇ ਮੰਦਰ ਦੇ ਮੁੱਖ ਪੁਜਾਰੀ ਪੰਡਿਤ ਸੇਵਕ ਰਾਮ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਧਾਰਮਿਕ ਕਾਰਜਾਂ ਵਿੱਚ ਪੂਰੀ ਤਰ੍ਹਾਂ ਜੁਟੀ ਹੋਈ ਪ੍ਰਾਚੀਨ ਸ਼੍ਰੀ ਰਾਮ ਮੰਦਰ ਪ੍ਰਬੰਧਕ ਕਮੇਟੀ ਦਾ ਉਦੇਸ਼ ਨੌਜਵਾਨਾਂ ਨੂੰ ਆਪਣੇ ਸਨਾਤਨ ਧਰਮ ਨਾਲ ਜੋੜਨਾ ਅਤੇ ਸਨਾਤਨ ਦਾ ਪ੍ਰਚਾਰ ਕਰਨਾ ਹੈ। ਉਨ੍ਹਾਂ ਹਿੰਦੂ ਨਵੇਂ ਸਾਲ ਅਤੇ ਨਵਰਾਤਰੀ ਦੇ ਮੌਕੇ ‘ਤੇ ਸ਼ਹਿਰ ਅਤੇ ਦੇਸ਼ ਵਾਸੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਕਮੇਟੀ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਸ਼੍ਰੀ ਰਾਮ ਤੇ ਹਨੂੰਮਾਨ ਜਨਮ ਉਤਸਵ ਮੌਕੇ ਦੇ ਪ੍ਰਚਾਰ ਦੇ ਕੰਮ ਵਿੱਚ ਵੀ ਤੇਜ਼ੀ ਲਿਆਂਦੀ ਗਈ ਹੈ।ਉਨ੍ਹਾਂ ਕਿਹਾ ਕਿ ਇਸ ਸਬੰਧੀ ਸ਼ਹਿਰ ਦੇ ਪਤਵੰਤਿਆਂ ਦੇ ਨਾਲ-ਨਾਲ ਧਾਰਮਿਕ ਸੰਤਾਂ ਅਤੇ ਮਹਾਤਮਾਵਾਂ ਨੂੰ ਵੀ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਣ ਲਈ ਸੱਦਾ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨਾਂ ਸ਼ਹਿਰ ਨਿਵਾਸੀਆਂ ਤੇ ਆਲੇ ਦੁਆਲੇ ਦੇ ਇਲਾਕਿਆਂ ਦੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਸ਼੍ਰੀ ਰਾਮ ਤੇ ਸ਼੍ਰੀ ਹਨੁਮਾਨ ਜਨਮ ਉਤਸਵ ਦੇ ਸਮਾਗਮ ਵਿੱਚ ਵੀ ਸ਼ਾਮਿਲ ਹੋ ਕੇ ਇਸ ਨੂੰ ਯਾਦਗਾਰੀ ਬਣਾਉਣ ਵਿੱਚ ਸਹਿਯੋਗੀ ਬਣਨ। ਇਸ ਮੌਕੇ ਡਾ.ਆਫ਼ਤਾਬ ਸਿੰਘ,ਓਮ ਪ੍ਰਕਾਸ਼ ਗੌਤਮ,ਡਾ. ਦੀਵਾਨ ਧੀਰ, ਰਾਜਨ ਭੱਲਾ,ਬਲਰਾਮ ਚਾਵਲਾ, ਐਡਵੋਕੇਟ ਅੰਕੁਸ਼ ਖੱਤਰੀ, ਐਡਵੋਕੇਟ ਦੀਪਕ ਬੈਕਟਰ,ਹਮਿੰਦਰ ਦਲਾਲ,ਅਮਿਤ ਜਿੰਦਲ, ਦੀਵਲ ਕੁਮਾਰ ਹੈਰੀ,ਪੰਕਜ਼ ਭਨੋਟ, ਨਰੇਸ਼ ਗੌਤਮ ਆਦਿ ਹਾਜ਼ਰ ਸਨ।