ਐਸ.ਡੀ.ਐਮ ਨੇ ਬੱਸੀ ਪਠਾਣਾਂ ਮੰਡੀ ਵਿਖੇ ਕਣਕ ਦੀ ਖਰੀਦ ਸ਼ੁਰੂ ਕਰਵਾਈ

ਉਦੇ ਧੀਮਾਨ, ਬੱਸੀ ਪਠਾਣਾ: ਪੰਜਾਬ ‘ਚ ਕਣਕ ਦੀ ਵਾਢੀ ਦਾ ਸੀਜ਼ਨ ਸ਼ੁਰੂ ਹੋਣ ਤੋਂ ਬਾਅਦ ਕਣਕ ਮੰਡੀਆਂ ਵਿੱਚ ਪੁੱਜਣ ਲੱਗ ਪਈ ਹੈ ਅਤੇ ਅੱਜ ਨਵੀਂ ਅਨਾਜ ਅਨਾਜ ਮੰਡੀ ਬੱਸੀ ਪਠਾਣਾਂ ਵਿੱਚ ਐਸ.ਡੀ.ਐਮ ਸੰਜੀਵ ਕੁਮਾਰ ਬੱਸੀ ਪਠਾਣਾਂ ਵਲੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ। ਐਸ.ਡੀ.ਐਮ ਸੰਜੀਵ ਕੁਮਾਰ ਨੇ ਇਸ ਮੌਕੇ ਮਾਰਕਿਟ ਕਮੇਟੀ ਮੰਡੀ ਦੇ ਅਫਸਰ ਨੂੰ ਮੰਡੀਆਂ ਵਿੱਚ ਸਫਾਈ, ਛਾਂ ਅਤੇ ਪੀਣ ਦੇ ਪਾਣੀ ਦੇ ਢੁਕਵੇਂ ਪ੍ਰਬੰਧ ਹਮੇਸ਼ਾ ਰੱਖਣ ਦੀ ਹਦਾਇਤ ਕੀਤੀ। ਉਹਨਾਂ ਨੇ ਆਖਿਆ ਕਿ ਕਿਸਾਨਾਂ ਨੂੰ ਮੰਡੀ ਵਿੱਚ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ ਅਤੇ ਕਣਕ ਦੀ ਲਿਫਟਿੰਗ ਨਾਲੋਂ ਨਾਲ ਕਰਨ ਦੇ ਨਾਲ ਨਾਲ ਅਦਾਇਗੀ ਵੀ ਸਮੇਂ ਸਿਰ ਸਰਕਾਰੀ ਨਿਯਮਾਂ ਅਨੁਸਾਰ ਕੀਤੀ ਜਾਵੇ। ਉਹਨਾਂ ਕਿਹਾ ਕਿ ਕਣਕ ਖਰੀਦ ਦੇ ਕੰਮ ਵਿੱਚ ਕਿਸੇ ਪ੍ਰਕਾਰ ਦਾ ਢਿਲ ਨਾ ਵਰਤੀ ਜਾਵੇ।ਉਨ੍ਹਾਂ ਨੇ ਇਸ ਮੌਕੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਸੁੱਕੀ ਫਸਲ ਹੀ ਮੰਡੀ ਵਿਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫਸਲ ਵੇਚਣ ਵਿਚ ਕੋਈ ਦਿੱਕਤ ਨਾ ਆਵੇ। ਇਸ ਮੌਕੇ ਪਰਪਿੰਦਰ ਸਿੰਘ ਏ.ਐਫ਼.ਐਸ.ਓ,ਯਾਦਵਿੰਦਰ ਸਿੰਘ ਇੰਸਪੇਟਰ. ਗੁਰਦੀਪ ਸਿੰਘ ਪਨਗ੍ਰੇਨ, ਅਸ਼ਵਨੀ ਕੁਮਾਰ ਪਨਸਪ, ਅਜੀਤ ਪ੍ਰਭਾਕਰ ਐੱਫ.ਸੀ.ਆਈ, ਕੰਵਲਜੀਤ ਸਿੰਘ ਸੈਕਟਰੀ ਮਾਰਕਿਟ ਕਮੇਟੀ ਬੱਸੀ, ਸੁਖਦੇਵ ਸਿੰਘ ਲੇਖਾਕਾਰ ਮਾਰਕਿਟ ਕਮੇਟੀ ਬੱਸੀ,ਫੈਡਰੇਸ਼ਨ ਆਫ ਆੜਤੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਸਿੰਗਲਾ, ਮਨਮੀਤ ਸਿਆਲ, ਕਿਸਾਨ ਆਗੂ ਬਲਦੇਵ ਸਿੰਘ ਪਿੰਡ ਦਮਹੇੜੀ, ਗੁਰਸਿਮਰਨ ਸਿੰਘ ਢਿੱਲੋਂ ਆਦਿ ਹਾਜ਼ਰ ਸਨ।

 

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ) 
+91-80545-08200

ਤਾਜ਼ਾ ਤਾਰੀਨ