ਉਦੇ ਧੀਮਾਨ, ਬੱਸੀ ਪਠਾਣਾ : ਲੋਕ ਸਭਾ ਦੀਆਂ ਚੋਣਾਂ ਲਈ ਕਾਂਗਰਸ ਪਾਰਟੀ ਵੱਲੋ ਜਾਰੀ ਕੀਤੀ ਉਮੀਦਵਾਰਾਂ ਦੀ ਸੂਚੀ ‘ਚ ਮੈਬਰ ਪਾਰਲੀਮੈਟ ਡਾ.ਅਮਰ ਸਿੰਘ ਦਾ ਲੋਕ ਸਭਾ ਹਲਕਾ ਸ਼੍ਰੀ ਫ਼ਤਹਿਗੜ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਲਈ ਨਾਮ ਆਉਣ ‘ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ। ਡਾ.ਅਮਰ ਸਿੰਘ ਨੂੰ ਲੋਕ ਸਭਾ ਹਲਕਾ ਸ਼੍ਰੀ ਫ਼ਤਹਿਗੜ ਸਾਹਿਬ ਤੋ ਕਾਂਗਰਸ ਪਾਰਟੀ ਦੀ ਟਿਕਟ ਮਿਲਣ ਦੀ ਖੁਸ਼ੀ ਵਿਚ ਕਾਂਗਰਸੀ ਆਗੂਆਂ ਤੇ ਵਰਕਰਾਂ ਵੱਲੋਂ ਕਾਗਰਸ ਪਾਰਟੀ ਐਸੀ ਵਿੰਗ ਦੇ ਜਿਲ੍ਹਾ ਚੇਅਰਮੈਨ ਬਲਵੀਰ ਸਿੰਘ ਦੀ ਅਗਵਾਈ ਵਿਚ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ ਅਤੇ ਇਕ ਦੂਸਰੇ ਨੂੰ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਕਾਗਰਸ ਕਮੇਟੀ ਦੇ ਜਿਲ੍ਹਾ ਕਾਰਜਕਾਰਨੀ ਪ੍ਰਧਾਨ ਡਾ.ਸਿਕੰਦਰ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ। ਉਨ੍ਹਾਂ ਨੇ ਕਿਹਾ ਕਿ ਜਿਸ ਤਰਾਂ 2019 ਦੀਆਂ ਲੋਕ ਸਭਾ ਚੋਣਾਂ ਵਿਚ ਡਾ. ਅਮਰ ਸਿੰਘ ਵੱਲੋ ਸ਼ਾਨਦਾਰ ਜਿੱਤ ਪ੍ਰਰਾਪਤ ਕੀਤੀ ਗਈ ਸੀ ਉਸੇ ਤਰਾਂ ਹੀ 2024 ਦੀਆਂ ਲੋਕ ਸਭਾ ਚੋਣਾਂ ਵਿਚ ਵੀ ਡਾ. ਅਮਰ ਸਿੰਘ ਨੂੰ ਸ਼ਾਨਦਾਰ ਜਿੱਤ ਦਿਵਾ ਲੋਕ ਸਭਾ ਸੰਸਦ ਵਿਚ ਭੇਜਿਆ ਜਾਵੇਗਾ। ਇਸ ਮੌਕੇ ਕਾਗਰਸ ਕਮੇਟੀ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਕਿਸ਼ੋਰੀ ਲਾਲ ਚੁੱਘ, ਸੀਨੀਅਰ ਕਾਗਰਸੀ ਆਗੂ ਓਮ ਪ੍ਰਕਾਸ਼ ਮੂਖੀਜਾ ਤੇ ਪ੍ਰੇਮ ਸਿੰਘ ਖਾਬੜਾ,ਸੰਜੀਵ ਦੁੱਗਲ, ਭਾਰਤ ਭੂਸ਼ਨ ਸ਼ਰਮਾ ਭਰਤੀ ਆਦਿ ਹਾਜ਼ਰ ਸਨ।