ਥਾਣਾ ਬਿਲਗਾ ਦੀ ਪੁਲਿਸ ਨੇ 2300 ਖੁੱਲੇ ਨਸ਼ੀਲੇ ਕੈਪਸੂਲ ਅਤੇ 500 ਖੁੱਲੀਆਂ ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

ਜਲੰਧਰ, ਐਚ ਐਸ ਚਾਵਲਾ। ਸ੍ਰੀ ਮੁਖਵਿੰਦਰ ਸਿੰਘ ਭੁੱਲਰ, ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀ ਮਨਪ੍ਰੀਤ ਸਿੰਘ ਢਿੱਲੋਂ, ਪੀ.ਪੀ.ਐਸ. ਪੁਲਿਸ ਕਪਤਾਨ, ਇੰਨਵੈਸਟੀਗੇਸ਼ਨ ਜਲੰਧਰ ਦਿਹਾਤੀ ਅਤੇ ਸ੍ਰੀ ਸਿਮਰਨਜੀਤ ਸਿੰਘ, ਪੀ.ਪੀ.ਐਸ. ਉੱਪ-ਪੁਲਿਸ ਕਪਤਾਨ, ਸਬ-ਡਵੀਸਨ ਫਿਲੌਰ ਦੀ ਅਗਵਾਹੀ ਹੇਠ ਇਸਪੈਕਟਰ ਹਰਦੇਵਪ੍ਰੀਤ ਸਿੰਘ, ਮੁੱਖ ਅਫਸਰ ਥਾਣਾ ਬਿਲਗਾ ਦੀ ਪੁਲਿਸ ਵੱਲੋਂ 02 ਵਿਅਕਤੀ ਰਜਿੰਦਰ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਪਿੰਡ ਬੂਟੇ ਦੀਆ ਵੰਨਾ ਥਾਣਾ ਮਹਿਤਪੁਰ ਜਿਲ੍ਹਾ ਜਲੰਧਰ ਅਤੇ ਪ੍ਰਭਦੀਪ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਪਿੰਡ ਸਰਦਾਰ ਵਾਲਾ ਥਾਣਾ ਲੋਹੀਆ ਜਿਲ੍ਹਾ ਜਲੰਧਰ ਸਮੇਤ ਖੁੱਲੇ ਨਸ਼ੀਲੇ ਕੈਪਸੂਲ 2300 ਸਮੇਤ ਖੁੱਲੀਆ ਨਸ਼ੀਲੀਆ ਗੋਲੀਆ 500 ਬ੍ਰਾਮਦ ਕਰਕੇ ਅਤੇ ਦੋਸ਼ੀਆਨ ਨੂੰ ਕਾਬੂ ਕਰਕੇ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਸਿਮਰਨਜੀਤ ਸਿੰਘ, ਪੀ.ਪੀ.ਐਸ, ਉਪ-ਪੁਲਿਸ ਕਪਤਾਨ, ਸਬ- ਡਵੀਜ਼ਨ ਫਿਲੌਰ ਜੀ ਨੇ ਦੱਸਿਆ ਕਿ ਮਿਤੀ 02-12-2023 ਨੂੰ ਇਸਪੈਕਟਰ ਹਰਦੇਵਪ੍ਰੀਤ ਸਿੰਘ ਮੁੱਖ ਅਫਸਰ ਥਾਣਾ ਬਿਲਗਾ ਦੀ ਪੁਲਿਸ ਪਾਰਟੀ 51 ਅਨਵਰ ਮਸੀਹ ਸਮੇਤ ਪੁਲਿਸ ਪਾਰਟੀ ਬਾਏ ਕਰਨੇ ਗਸ਼ਤ ਥਾਂ ਤਲਾਸ਼ ਭੈੜੇ ਪੁਰਸ਼ਾਂ ਸਬੰਧੀ ਥਾਣਾ ਬਿਲਗਾ ਤੋਂ ਖੋਖੇਵਾਲ ਤੋਂ ਹੁੰਦੇ ਹੋਏ ਪਿੰਡ ਸੰਗੋਵਾਲ ਨੂੰ ਜਾ ਰਹੇ ਸੀ ਜਦ ਪੁਲਿਸ ਪਾਰਟੀ ਬਸ ਅੱਡਾ ਸੰਗੋਵਾਲ ਪੁੱਜੀ ਤਾਂ ਪਿੰਡ ਪਿੰਡ ਸੰਗੋਵਾਲ ਵੱਲੋਂ ਆ ਰਹੇ ਸਿੱਖ ਨੌਜਵਾਨ ਰਜਿੰਦਰ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਪਿੰਡ ਬੂਟੇ ਦੀਆ ਛੰਨਾ ਥਾਣਾ ਮਹਿਤਪੁਰ ਜਿਲ੍ਹਾ ਜਲੰਧਰ ਨੂੰ ਕਾਬੂ ਕਰਕੇ ਉਸ ਦੇ ਹੱਥ ਵਿੱਚ ਫੜੇ ਵਜ਼ਨਦਾਰ ਮੋਮੀ ਲਿਫਾਫਾ ਵਿੱਚ ਖੁੱਲੇ ਨਸ਼ੀਲੇ ਕੈਪਸੂਲ 650 ਅਤੇ ਖੁੱਲੀਆਂ ਨਸ਼ੀਲੀਆਂ ਗੋਲੀਆ 100 ਬ੍ਰਾਮਦ ਕੀਤੀਆ ਗਈਆ ਸੀ। ਜਿਸਨੇ ਦੌਰਾਨੇ ਪੁੱਛ-ਗਿੱਛ ਦੱਸਿਆ ਕਿ ਉਸਨੇ ਇਹ ਖੁੱਲੀਆ ਨਸ਼ੀਲੀਆਂ ਗੋਲੀਆ ਅਤੇ ਖੁੱਲੇ ਨਸ਼ੀਲੇ ਕੈਪਸੂਲ ਪ੍ਰਭਦੀਪ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਸਰਦਾਰਵਾਲਾ ਥਾਣਾ ਲੋਹੀਆ ਜਿਲ੍ਹਾ ਜਲੰਧਰ ਪਾਸੇ ਖ੍ਰੀਦ ਕੀਤੇ ਹਨ ਜੋ ਹੁਣ ਉਸਨੂੰ ਖੁੱਲੀਆਂ ਨਸ਼ੀਲੀਆ ਗੋਲੀਆ ਅਤੇ ਕੈਪਸੂਲ ਉਸਨੂੰ ਵੇਚ ਕੇ ਹੋਰਨਾਂ ਪਿੰਡਾਂ ਵਿੱਚ ਨਸ਼ੀਲੀਆ ਗੋਲੀਆ ਅਤੇ ਕੈਪਸੂਲਾ ਨੂੰ ਵੇਚਣ ਵਾਸਤੇ ਜਾ ਰਿਹਾ ਹੈ।ਜਿਸਤੇ 51 ਅਨਵਰ ਮਸੀਹ ਸਮੇਤ ਪੁਲਿਸ ਪਾਰਟੀ ਪ੍ਰਭਦੀਪ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਵਾਸੀ ਸਰਦਾਰਵਾਲਾ ਥਾਣਾ ਲੋਹੀਆ ਜਿਲ੍ਹਾ ਜਲੰਧਰ ਨੂੰ ਬੱਸ ਅੱਡਾ ਸਾਦੀਪੁਰ ਤੋ ਕਾਬੂ ਕਰਕੇ ਇਸਦੇ ਹੱਥ ਵਿੱਚ ਫੜੇ ਵਜ਼ਨਦਾਰ ਮੋਮੀ ਲਿਫਾਫਾ ਵਿੱਚ ਖੁੱਲੇ ਨਸ਼ੀਲੇ ਕੈਪਸੂਲ 1650 ਸਮੇਤ ਖੁੱਲੀਆਂ ਨਸ਼ੀਲੀਆ ਗੋਲੀਆ 400 ਸ਼ਾਮਦ ਕਰਕੇ ਮੁੱਕਦਮਾ ਨੰਬਰ 126 ਮਿਤੀ 02-12-2023 ਅੱਧ 22 (ਬੀ) 22 (ਸੀ)29-61-85 NDPS Act ਥਾਣਾ ਬਿਲਗਾ ਜਿਲ੍ਹਾ ਦਰਜ ਰਜਿਸਟਰ ਕੀਤਾ ਗਿਆ। ਦੋਸ਼ੀਆਨ ਰਜਿੰਦਰ ਸਿੰਘ ਅਤੇ ਪ੍ਰਭਦੀਪ ਸਿੰਘ ਉਕਤਾਨ ਪਾਸੇ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *