ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਬਜਵਾੜਾ ਦੇ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਵਿਸ਼ੇਸ਼ ਸਨਮਾਨ

 ਫਤਿਹਗੜ੍ਹ ਸਾਹਿਬ, ਰੂਪ ਨਰੇਸ਼: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਬਜਵਾੜਾ ਦੇ ਹੋਣਹਾਰ ਅਤੇ ਮਿਹਨਤੀ ਵਿਦਿਆਰਥੀਆਂ ਵਲੋਂ ਪਿਛਲੇ ਦਿਨੀਂ ਹੋਏ ਅੱਠਵੀਂ, ਦਸਵੀਂ ਅਤੇ ਬਾਰਵੀਂ ਜਮਾਤ ਦੇ ਸਾਲਾਨਾ ਇਮਤਿਹਾਨਾਂ ਦੌਰਾਨ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਵਲੋਂ ਵਿਸ਼ੇਸ਼ ਪ੍ਰਾਪਤੀਆਂ ਹਾਸਲ ਕੀਤੀਆਂ ਗਈਆਂ ਹਨ।

ਇਸ ਮੌਕੇ ਸਕੂਲ ਦੇ ਅਧਿਆਪਕ ਸਾਹਿਬਾਨ ਦੇ ਸਹਿਯੋਗ ਨਾਲ ਰੋਟਰੀ ਕਲੱਬ ਫਤਿਹਗੜ੍ਹ ਸਾਹਿਬ ਗੋਲਡ ਵਲੋਂ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਵਿਸ਼ੇਸ਼ ਸਨਮਾਨ ਚਿੰਨ੍ਹ ਅਤੇ ਸਟੇਸ਼ਨਰੀ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਸਮਾਗਮ ਵਿੱਚ ਸਕੂਲ ਅਧਿਆਪਕਾਂ ਨੂੰ ਵੀ ਉਹਨਾਂ ਦੀਆਂ ਵਡਮੁੱਲੀਆਂ ਸੇਵਾਂਵਾ ਕਾਰਨ ਵਿਸ਼ੇਸ਼ ਸਨਮਾਨ ਚਿੰਨ੍ਹ ਭੇਂਟ ਕਰ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਰੋਟਰੀ ਕਲੱਬ ਦੇ ਪ੍ਰਧਾਨ ਐਡਵੋਕੇਟ ਰਾਜਵੀਰ ਸਿੰਘ ਗਰੇਵਾਲ , ਐਡਵੋਕੇਟ ਗੁਲਸ਼ਨ ਅਰੋੜਾ ਅਤੇ ਪ੍ਰਿੰਸੀਪਲ ਗੁਰਪ੍ਰੀਤ ਕੌਰ ਗਰੇਵਾਲ ਵਲੋਂ ਸੰਬੋਧਨ ਦੌਰਾਨ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਮਿਹਨਤ ਅਤੇ ਲਗਨ ਨਾਲ ਹਾਸਲ ਕੀਤੀਆਂ ਗਈਆਂ ਪ੍ਰਾਪਤੀਆਂ ਦੀ ਮੁਬਾਰਕਬਾਦ ਦਿੰਦੇ ਹੋਏ ਦੱਸਿਆ ਕਿ ਇਹਨਾਂ ਵਿਦਿਆਰਥੀਆਂ ਵਲੋਂ ਜਿੱਥੇ ਆਪਣੇ ਸਕੂਲ ਅਤੇ ਅਧਿਆਪਕਾਂ ਦਾ ਨਾਮ ਰੌਸ਼ਨ ਕੀਤਾ ਗਿਆ ਹੈ ਉਥੇ ਆਪਣੇ ਮਾਪਿਆਂ ਦਾ ਵੀ ਮਾਣ ਵਧਾਇਆ ਹੈ। ਇਸ ਮੌਕੇ ਅੱਠਵੀਂ ਜਮਾਤ ਵਿੱਚੋਂ ਪਹਿਲੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਵਿੱਚੋਂ ਜਸਮੀਤ ਕੌਰ, ਕਿਰਨਦੀਪ ਕੌਰ ਅਤੇ ਮੁਸਕਾਨ ਕੌਰ, ਦਸਵੀਂ ਜਮਾਤ ਵਿੱਚੋਂ ਹਰਸ਼ਦੀਪ ਕੌਰ, ਯੁਵਰਾਜ ਸਿੰਘ ਚੌਹਾਨ, ਮਨਪ੍ਰੀਤ ਕੌਰ ਅਤੇ ਯੁਵਰਾਜ ਸਿੰਘ, ਬਾਰਵੀਂ ਜਮਾਤ (ਆਰਟਸ ਗਰੁੱਪ) ਵਿੱਚੋਂ ਅਰਸ਼ਦੀਪ ਕੌਰ, ਸ਼ਹਿਜਾਦੀ, ਹਰਮਨਪ੍ਰੀਤ ਕੌਰ ਅਤੇ ਸੁਮਨਦੀਪ ਕੌਰ, ਬਾਰਵੀਂ (ਕਾਮਰਸ ਗਰੁੱਪ) ਵਿੱਚੋਂ ਮਨਜੋਤ ਕੌਰ, ਜਸਪ੍ਰੀਤ ਸਿੰਘ ਅਤੇ ਹਰਸ਼ਦੀਪ ਸਿੰਘ, ਬਾਰਵੀਂ (ਮੈਡੀਕਲ ਗਰੁੱਪ) ਵਿੱਚੋਂ ਅਮਨਦੀਪ ਕੌਰ, ਗਗਨਦੀਪ ਕੌਰ ਅਤੇ ਹਰਨੂਰ ਕੌਰ ਨੂੰ ਵਿਸ਼ੇਸ਼ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿਚ ਸਕੂਲ ਪ੍ਰਿੰਸੀਪਲ ਡਾ. ਗੁਰਦੀਪ ਕੌਰ, ਲੈਕਚਰਾਰ ਭਗਵੰਤ ਸਿੰਘ, ਜਸਬੀਰ ਕੌਰ, ਸਵਿੰਦਰ ਕੌਰ, ਸ਼੍ਰੀ ਰਾਜ ਕੁਮਾਰ, ਪਰਮਜੀਤ ਕੌਰ, ਰਜਨੀ ਬਾਲਾ, ਰਾਜਵੀਰ ਕੌਰ, ਛਤਰਪਾਲ ਸਿੰਘ, ਕਮਲਜੀਤ ਕੌਰ, ਗੁਰਦਰਸ਼ਨ ਕੌਰ, ਸ਼੍ਰੀ ਮਤੀ ਕਮਲ ਮੋਹਿਨੀ, ਜੈਸਮੀਨ ਬਾਵਾ, ਅਮਨਦੀਪ ਕੌਰ ਸਿੱਧੂ, ਗੁਰਜੀਤ ਕੌਰ, ਕੰਚਨ ਵਰਮਾ, ਦਵਿੰਦਰ ਕੌਰ, ਅਮਿਤਾ ਗੋਗਨਾ, ਸ਼੍ਰੀ ਰਜਤ ਕੁਮਾਰ ਜਸਵੀਰ ਕੌਰ, ਸ਼੍ਰੀ ਮਤੀ ਪੂਜਾ ਲਾਇਬ੍ਰੇਰੀਅਨ, ਬਲਵਿੰਦਰ ਕੌਰ ਅਤੇ ਜੁਗਨਖਾਨ ਤੋਂ ਇਲਾਵਾ ਹਰਨੇਕ ਸਿੰਘ, ਅਮਰਜੀਤ ਸਿੰਘ, ਬੂਟਾ ਸਿੰਘ ਅਤੇ ਗੁਰਪ੍ਰੀਤ ਸਿੰਘ ਕੋਟਲਾ ਬਜਵਾੜਾ ਤੋਂ ਇਲਾਵਾ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਅਤੇ ਵਿਦਿਆਰਥੀਆਂ ਦੇ ਮਾਪਿਆਂ ਵਲੋਂ ਵੀ ਵਿਸ਼ੇਸ਼ ਸ਼ਮੂਲੀਅਤ ਕੀਤੀ ਗਈ। ਸਮਾਗਮ ਦੇ ਅੰਤ ਵਿਚ ਸਕੂਲ ਪ੍ਰਿੰਸੀਪਲ ਵਲੋਂ ਮੁੱਖ ਮਹਿਮਾਨ ਅਤੇ ਹੋਰ ਸ਼ਖਸ਼ੀਅਤਾਂ ਦਾ ਧੰਨਵਾਦ ਅਤੇ ਸਨਮਾਨ ਵੀ ਕੀਤਾ ਗਿਆ।

Leave a Reply

Your email address will not be published. Required fields are marked *