ਅਮਨਦੀਪ ਸਿੰਘ ਨੂੰ ਕਾਗਰਸ ਐਸੀ ਵਿੰਗ ਦਾ ਬਲਾਕ ਪ੍ਰਧਾਨ ਨਿਯੁਕਤ ਕੀਤਾ

ਉਦੇ ਧੀਮਾਨ, ਬੱਸੀ ਪਠਾਣਾ : ਕਾਗਰਸ ਪਾਰਟੀ ਐਸੀ ਵਿੰਗ ਦੇ ਜ਼ਿਲ੍ਹਾ ਚੇਅਰਮੈਨ ਬਲਵੀਰ ਸਿੰਘ ਵੱਲੋ ਕਾਗਰਸ ਪਾਰਟੀ ਦੇ ਨੋਜਵਾਨ ਆਗੂ ਅਮਨਦੀਪ ਸਿੰਘ ਪੁੱਤਰ ਅਮਰਜੀਤ ਸਿੰਘ ਨੂੰ ਕਾਗਰਸ ਪਾਰਟੀ ਐਸੀ ਵਿੰਗ ਬਲਾਕ ਬੱਸੀ ਪਠਾਣਾਂ ਦਾ ਪ੍ਰਧਾਨ ਨਿਯੁਕਤ ਕੀਤਾ। ਇਸ ਮੌਕੇ ਨਵ-ਨਿਯੁਕਤ ਬਲਾਕ ਪ੍ਰਧਾਨ ਅਮਨਦੀਪ ਸਿੰਘ ਨੇ ਪਾਰਟੀ ਹਾਈਕਮਾਂਡ ਦੇ ਨਾਲ ਨਾਲ ਕਾਗਰਸ ਪਾਰਟੀ ਐਸੀ ਵਿੰਗ ਦੇ ਪੰਜਾਬ ਪ੍ਰਧਾਨ ਬਲਦੇਵ ਸਿੰਘ ਵੈਦ ਤੇ ਕਾਗਰਸ ਪਾਰਟੀ ਐਸੀ ਵਿੰਗ ਦੇ ਜ਼ਿਲ੍ਹਾ ਚੇਅਰਮੈਨ ਬਲਵੀਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈ ਪਾਰਟੀ ਦੀ ਸੇਵਾ ਵਿੱਚ ਹਮੇਸ਼ਾ ਹਾਜ਼ਰ ਰਹਾਂਗਾ ਅਤੇ ਪਾਰਟੀ ਲਈ ਕੰਮ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਉਹ ਲੋਕ ਸਭਾ ਚੋਣਾਂ ਵਿੱਚ ਪੂਰੇ ਜੋਸ਼ ਨਾਲ ਪਾਰਟੀ ਦਾ ਪ੍ਰਚਾਰ ਕਰਨਗੇ। ਇਸ ਮੌਕੇ ਕਾਗਰਸ ਕਮੇਟੀ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਕਿਸ਼ੋਰੀ ਲਾਲ ਚੁੱਘ, ਕੁਲਵੰਤ ਸਿੰਘ, ਸਤਪਾਲ ਰਾਣਾ, ਕੁਲਵਿੰਦਰ ਸਿੰਘ, ਅਮਰਜੀਤ ਸਿੰਘ, ਮਧੂ ਗਡਹੇੜਾ ਆਦਿ ਹਾਜ਼ਰ ਸਨ|

Leave a Reply

Your email address will not be published. Required fields are marked *