ਘੱਟ ਗਿਣਤੀ ਅਤੇ ਦਲਿਤ ਦਲ ਪੰਜਾਬ ਜਥੇਬੰਦੀ ਦੀ ਮੀਟਿੰਗ ਹੋਈ

ਉਦੇ ਧੀਮਾਨ, ਬੱਸੀ ਪਠਾਣਾਂ: ਘੱਟ ਗਿਣਤੀ ਅਤੇ ਦਲਿਤ ਦਲ ਪੰਜਾਬ ਦੀ ਇੱਕ ਅਹਿਮ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਦੀ ਪ੍ਰਧਾਨਗੀ ਹੇਠ ਜਥੇਬੰਦੀ ਦੇ ਮੁੱਖ ਦਫਤਰ ਮੋਰਿੰਡਾ ਰੋਡ ਬਸੀ ਪਠਾਣਾਂ ਵਿਖੇ ਹੋਈ ਜਿਸ ਵਿੱਚ ਦੇਸ਼ ਵਿੱਚ ਚੱਲ ਰਹੀ ਲੋਕਤੰਤਰਿਕ ਪ੍ਰੀਕ੍ਰਿਆ ਤੇ ਵਿਚਾਰ ਕਰਦੇ ਹੋਏ ਪੰਜਾਬ ਅਤੇ ਚੰਡੀਗੜ੍ਹ ਦੀਆਂ ਲੋਕ ਸਭਾ ਚੋਣਾਂ ਵਿੱਚ ਕਿਹੜੇ ਉਮੀਦਵਾਰਾਂ ਦੀ ਹਮਾਇਤ ਕੀਤੀ ਜਾਵੇ, ਵਿਸੇ਼ ਤੇ ਵਿਚਾਰ ਕੀਤੀ ਗਈ। ਮੀਟਿੰਗ ਉਪਰੰਤ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੀਟਿੰਗ ਵਿੱਚ ਜਥੇਬੰਦੀ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਲੋਕ ਸਭਾ ਚੋਣਾਂ ਵਿੱਚ ਹਮਾਇਤ ਦੇਣ ਬਾਰੇ ਮੀਟਿੰਗ ਵਿੱਚ ਹਾਜ਼ਰ ਸਾਰੇ ਵਰਕਰਾਂ ਦੀ ਰਾਏ ਲੈ ਲਈ ਗਈ ਹੈ ਅਤੇ ਹਮਾਇਤ ਦੇਣ ਬਾਰੇ ਸਾਰੇ ਜ਼ਿਲ੍ਹਾ ਪ੍ਰਧਾਨ ਹਰੇਕ ਜ਼ਿਲ੍ਹੇ ਦੇ ਵਰਕਰਾਂ ਦੀ ਰਾਏ ਲੈ ਕੇ ਸੂਬਾ ਕਮੇਟੀ ਦੇ ਧਿਆਨ ਵਿੱਚ ਲਿਆਉਣਗੇ ਅਤੇ ਸੂਬਾ ਕਮੇਟੀ ਲੋਕ ਸਭਾ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰਾਂ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਸੂਬਾ ਪੱਧਰੀ ਮੀਟਿੰਗ ਕਰਕੇ ਆਪਣਾ ਫੈਸਲਾ ਕਰੇਗੀ, ਨਾਲ ਹੀ ਉਨ੍ਹਾਂ ਦੱਸਿਆ ਕਿ ਘੱਟ ਗਿਣਤੀਆਂ ਅਤੇ ਦਲਿਤ ਦਲ ਜਥੇਬੰਦੀ ਵੱਲੋਂ ਪੰਜਾਬ ਵਿੱਚ ਆਉਣ ਵਾਲੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ 2027 ਦੀਆ ਵਿਧਾਨ ਸਭਾ ਚੋਣਾਂ ਵਿੱਚ ਆਪਣੇ ਆਜ਼ਾਦ ਉਮੀਦਵਾਰ ਖੜ੍ਹੇ ਕੀਤੇ ਜਾਣਗੇ। ਮੀਟਿੰਗ ਵਿਚ ਹਰਨੇਕ ਸਿੰਘ ਬਡਾਲੀ ਨੂੰ ਨਵੀਂ ਜਿੰਮੇਵਾਰੀ ਮਿਲਣ ਕਾਰਨ ਸਨਮਾਨਿਤ ਕੀਤਾ ਗਿਆ।ਗੁਰਸ਼ਰਨ ਸਿੰਘ ਬਨੂੰੜ ਨੂੰ ਘੱਟ ਗਿਣਤੀ ਅਤੇ ਦਲਿਤ ਦਲ ਜ਼ਿਲ੍ਹਾ ਮੁਹਾਲੀ ਦਾ ਪ੍ਰਧਾਨ ਅਤੇ ਗੁਰਚਰਨ ਸਿੰਘ ਨੁੰ ਬਲਾਕ ਚੁੰਨੀ ਦਾ ਪ੍ਰਧਾਨ ਬਣਾਇਆ ਗਿਆ।ਮੀਟਿੰਗ ਵਿੱਚ ਮਤਾ ਪਾਸ ਕਰਕੇ ਨਛੱਤਰ ਸਿੰਘ ਈਸਰਹੇਲ ਜ਼ਿਲ੍ਹਾ ਜਨਰਲ ਸਕੱਤਰ ਦੀ ਸੰਖੇਪ ਬੀਮਾਰੀ ਉਪਰੰਤ ਹੋਈ ਮੌਤ ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਡੂੰਘੇ ਦੁੱਖ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਹਰਨੇਕ ਸਿੰਘ ਬਡਾਲੀ ਸੂਬਾ ਜਨਰਲ ਸਕੱਤਰ,ਮੇਜਰ ਚਰਨ ਸਿੰਘ ਜਨਰਲ ਸਕੱਤਰ, ਕ੍ਰਿਸ਼ਨ ਚੰਦ ਸੂਬਾ ਮੀਤ ਪ੍ਰਧਾਨ, ਪ੍ਰਿੰਸੀਪਲ ਮਾਨ ਸਿੰਘ ਸੂਬਾ ਪ੍ਰੈੱਸ ਸਕੱਤਰ, ਐਡਵੋਕੇਟ ਅਮਰਜੀਤ ਸਿੰਘ ਖ਼ਾਨਪੁਰ ਮੁੱਖ ਸਲਾਹਕਾਰ, ਦਰਸ਼ਨ ਸਿੰਘ ਅਨਾਇਤਪੁਰਾ ਕੋਰ ਕਮੇਟੀ ਮੈਂਬਰ, ਅਜਮੇਰ ਸਿੰਘ ਬਡਲਾ ਜ਼ਿਲ੍ਹਾ ਚੇਅਰਮੈਨ, ਗੁਰਵੰਤ ਸਿੰਘ ਖਮਾਣੋਂ ਜ਼ਿਲ੍ਹਾ ਪ੍ਰਧਾਨ, ਸੁਖਵਿੰਦਰ ਸਿੰਘ ਦੁੰਮਣਾਂ ਜ਼ਿਲ੍ਹਾ ਪ੍ਰਧਾਨ ਰੋਪੜ , ਪਰਵਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ,ਭੀਮ ਸਿੰਘ ਭਾਦਸੋਂ ਮੀਤ ਪ੍ਰਧਾਨ, ਪ੍ਰੇਮ ਸਿੰਘ ਖਾਲਸਾ ਜ਼ਿਲ੍ਹਾ ਪ੍ਰਚਾਰ ਸਕੱਤਰ, ਗੁਰਮੀਤ ਸਿੰਘ ਖੇੜੀ ਜ਼ਿਲ੍ਹਾ ਮੀਤ ਪ੍ਰਧਾਨ, ਮੇਵਾ ਸਿੰਘ ਫਤਹਿਪੁਰ ਜ਼ਿਲ੍ਹਾ ਮੀਤ ਪ੍ਰਧਾਨ, ਸੁਰਜੀਤ ਸਿੰਘ ਪ੍ਰਧਾਨ ਬਸੀ ਪਠਾਣਾਂ, ਅਮਰਜੀਤ ਸਿੰਘ ਹਾਜੀਪੁਰ ਸਰਕਲ ਪ੍ਰਧਾਨ, ਗੁਰਚਰਨ ਸਿੰਘ ਪ੍ਰਧਾਨ ਚੁੰਨੀ ਕਲਾਂ, ਨਰਿੰਦਰ ਕੁਮਾਰ ਬੱਬੂ ਜਨਰਲ ਸਕੱਤਰ,ਕਰਨੈਲ ਸਿੰਘ ਰਸੂਲਪੁਰ,ਜਸਬੀਰ ਸਿੰਘ ਕਲੌੜ, ਸ਼ਮਸ਼ੇਰ ਸਿੰਘ ਮਾਰਵਾ, ਗੁਰਚਰਨ ਸਿੰਘ ਬਿਜਲੀ ਬੋਰਡ, ਸਾਧੂ ਸਿੰਘ ਧੂੰਦਾ,ਪਾਲ ਸਿੰਘ ਮੁਸਤਫਾਬਾਦ, ਹਰਨੇਕ ਸਿੰਘ ਸਰਹਿੰਦ, ਸੰਪੂਰਨ ਸਿੰਘ ਸਾਬਕਾ ਸਰਪੰਚ, ਸੁਰਿੰਦਰ ਸਿੰਘ ਸ਼ਹੀਦਗੜ, ਸੂਬੇਦਾਰ ਕਰਨੈਲ ਸਿੰਘ , ਦਰਸ਼ਨ ਸਿੰਘ ਘੁਮੰਡਗੜ,ਸੁਰਧਾਨ ਸਿੰਘ, ਲਖਬੀਰ ਸਿੰਘ ਥਾਬਲਾਂ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *