ਬੀ.ਵੀ.ਪੀ. ਬੱਸੀ ਪਠਾਣਾ ਵੱਲੋਂ ਮਨਾਇਆ ਗਿਆ ਵਿਸ਼ਵ ਵਾਤਾਵਰਨ ਦਿਵਸ ।

ਉਦੇ ਧੀਮਾਨ, ਬੱਸੀ ਪਠਾਣਾ: ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਬੱਸੀ ਪਠਾਣਾ ਵੱਲੋਂ ਪ੍ਰਧਾਨ ਮਨੋਜ ਕੁਮਾਰ ਭੰਡਾਰੀ ਦੀ ਪ੍ਰਧਾਨਗੀ ਹੇਠ ਅਤੇ ਮਹਿਲਾ ਮੁਖੀ ਸ੍ਰੀਮਤੀ ਮੀਨੂੰ ਬਾਲਾ, ਸੰਸਕਾਰ ਮੁਖੀ ਸ੍ਰੀਮਤੀ ਬਲਜਿੰਦਰ ਕੌਰ ਅਤੇ ਪ੍ਰੋਜੈਕਟ ਚੇਅਰਮੈਨ ਸ੍ਰੀਮਤੀ ਵੀਨਾ ਕਸ਼ਯਪ ਦੀ ਦੇਖ-ਰੇਖ ਹੇਠ ਵਿਸ਼ਵ ਵਾਤਾਵਰਨ ਦਿਵਸ ਮੌਕੇ  ਸਰਕਾਰੀ ਹਾਈ ਸਮਾਰਟ ਸਕੂਲ ਖਾਲਸਪੁਰ ਵਿਖੇ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿੱਚ ਵਿਦਿਆਰਥੀਆਂ ਨੇ ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣ ਲਈ ਭਾਸ਼ਣ ਦਿੱਤਾ ਅਤੇ ਚਾਰਟ ਬਣਾ ਕੇ ਸੰਦੇਸ਼ ਵੀ ਦਿੱਤਾ ਗਿਆ।ਵਿਦਿਆਰਥੀਆਂ ਵੱਲੋਂ  ਸਮਾਜ ਨੂੰ ਜਾਗਰੂਕ ਕਰਦੇ ਹੋਏ  ਅਪੀਲ ਕੀਤੀ ਕਿ ਸਾਨੂੰ ਪਲਾਸਟਿਕ ਦੀ ਵਰਤੋਂ ਬੰਦ ਕਰਨੀ ਚਾਹੀਦੀ ਹੈ, ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ, ਕੀਟਨਾਸ਼ਕਾਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ, ਪਾਣੀ ਦੀ ਬਰਬਾਦੀ ਨਹੀਂ ਕਰਨੀ ਚਾਹੀਦੀ। ਇਸ ਦੌਰਾਨ ਪ੍ਰਧਾਨ ਵੱਲੋਂ ਵਿਦਿਆਰਥੀਆਂ ਅਤੇ ਸਕੂਲਾਂ ਦਾ ਸਨਮਾਨ ਵੀ ਕੀਤਾ ਗਿਆ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਪੂਨਮ ਮੈਂਗੀ ਨੇ ਪ੍ਰੀਸ਼ਦ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਸ਼ਵ ਵਾਤਾਵਰਨ ਦਿਵਸ ਮੌਕੇ ਪ੍ਰੋਗਰਾਮ ਕਰਵਾਉਣਾ ਪ੍ਰੀਸ਼ਦ ਦਾ ਕਦਮ ਸ਼ਲਾਘਾਯੋਗ  ਹੈ।ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਸਾਫ਼ ਸੁਥਰੇ ਵਾਤਾਵਰਨ ਵਿੱਚ ਰਹਿਣਾ ਮਨੁੱਖ ਦੀ ਸਭ ਤੋਂ ਵੱਡੀ ਲੋੜ ਹੈ ਅਤੇ ਸਾਨੂੰ ਸਾਰਿਆਂ ਨੂੰ ਮਿਲ ਕੇ ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣਾ ਚਾਹੀਦਾ ਹੈ। ਸਕੂਲ ਨੇ ਸਭਾ ਦੀਆਂ ਮਹਿਲਾ ਮੈਂਬਰਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਅਤੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ | ਪ੍ਰਧਾਨ ਮਨੋਜ ਕੁਮਾਰ ਭੰਡਾਰੀ ਅਤੇ ਪ੍ਰੋਜੈਕਟ ਚੇਅਰਮੈਨ ਸ਼੍ਰੀਮਤੀ ਵੀਨਾ ਕਸ਼ਯਪ ਦੀ ਤਰਫੋਂ ਸਕੂਲ ਦੇ ਪ੍ਰਿੰਸੀਪਲ, ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ, ਸਮੂਹ ਵਿਦਿਆਰਥੀਆਂ ਅਤੇ ਪ੍ਰੀਸ਼ਦ ਪਰਿਵਾਰ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਮਨੁੱਖ ਅਤੇ ਵਾਤਾਵਰਣ ਦਾ ਆਪਸ ਵਿੱਚ ਗੂੜ੍ਹਾ ਸਬੰਧ ਹੈ।  ਵਾਤਾਵਰਨ ਨੂੰ ਸਾਫ਼ ਰੱਖਣ ਲਈ ਸਾਨੂੰ ਸਾਰਿਆਂ ਨੂੰ ਇਕਜੁੱਟ ਹੋ ਕੇ ਯਤਨ ਕਰਨੇ ਚਾਹੀਦੇ ਹਨ, ਜੇਕਰ ਅਸੀਂ ਮੌਜੂਦਾ ਸਮੇਂ ਵਿਚ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਾਂਗੇ ਤਾਂ ਆਉਣ ਵਾਲੇ ਸਮੇਂ ਵਿਚ ਸਾਨੂੰ ਘੱਟ ਮੁਸ਼ਕਲਾਂ  ਹੋਣਗੀਆਂ। ਇਸ ਦੌਰਾਨ ਮਹਿਲਾ ਸੇਵਾ ਮੁਖੀ ਸ੍ਰੀਮਤੀ ਕੁਲਦੀਪ ਕੌਰ, ਸੰਪਰਕ ਮੁਖੀ ਨਿਧੀ ਭੰਡਾਰੀ, ਸੁਖਪ੍ਰੀਤ ਕੌਰ, ਹਿਤੂ ਸੁਰਜਨ, ਮਨੀਸ਼ਾ ਅਰੋੜਾ, ਮੀਨੂੰ ਸ਼ਰਮਾ, ਸਕੱਤਰ ਭਾਰਤ ਭੂਸ਼ਣ ਸਚਦੇਵਾ, ਖਜ਼ਾਨਚੀ ਸੰਜੀਵ ਸੋਨੀ, ਰਵਿੰਦਰ ਰਿੰਕੂ, ਜੈ ਕ੍ਰਿਸ਼ਨ ਕਸ਼ਯਪ, ਬਲਦੇਵ ਕ੍ਰਿਸ਼ਨ, ਵਿਨੋਦ ਸ਼ਰਮਾ, ਡਾ. ਰੁਪਿੰਦਰ ਸੁਰਜਨ, ਧਰਮਿੰਦਰ ਬਾਂਦਾ, ਹਰਪ੍ਰੀਤ ਸਿੰਘ, ਰਜਤ ਸ਼ਾਹੀ, ਹਰਦੀਪ ਕੌਰ, ਕੁਲਵਿੰਦਰ ਕੌਰ, ਅਮਨਦੀਪ ਕੌਰ, ਰਮਨ ਕੈਂਥ, ਸ਼ਿੰਗਾਰਾ ਸਿੰਘ ਆਦਿ ਹਾਜ਼ਰ ਸਨ।

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ) 
+91-80545-08200

ਤਾਜ਼ਾ ਤਾਰੀਨ