CIA STAFF ਜਲੰਧਰ ਨੇ ਇੱਕ ਕਿਲੋਗ੍ਰਾਮ ਅਫੀਮ ਸਮੇਤ ਇੱਕ ਦੋਸ਼ੀ ਨੂੰ ਕੀਤਾ ਕਾਬੂ

ਜਲੰਧਰ, ਐਚ ਐਸ ਚਾਵਲਾ। ਮਾਨਯੋਗ ਕਮਿਸ਼ਨਰ ਪੁਲਿਸ ਸਾਹਿਬ ਜਲੰਧਰ ਸ਼੍ਰੀ ਸਵਪਨ ਸ਼ਰਮਾ IPS, ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਹਰਵਿੰਦਰ ਸਿੰਘ ਵਿਰਕ PPS.DCP/Inv, ਸ਼੍ਰੀ ਭੁਪਿੰਦਰ ਸਿੰਘ PPS, ADCP-Inv, ਸ਼੍ਰੀ ਪਰਮਜੀਤ ਸਿੰਘ, PPS ACP-Detective ਅਤੇ ਹੋਰ ਸੀਨੀਅਰ ਅਫਸਰਾਨ ਬਾਲਾਂ ਵਲੋਂ ਸਮੇਂ-ਸਮੇਂ ਸਿਰ ਮਿਲ ਰਹੀਆਂ ਹਦਾਇਤਾ ਅਨੁਸਾਰ CIA STAFF ਜਲੰਧਰ ਵਲੋਂ ਨਸ਼ਿਆਂ ਦੀ ਰੋਕਥਾਮ ਸਬੰਧੀ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ_INSP. ਸੁਰਿੰਦਰ ਕੁਮਾਰ ਇੰਚਾਰਜ CIA STAFF ਜਲੰਧਰ ਵੱਲੋਂ ਕਾਰਵਾਈ ਕਰਦੇ ਹੋਏ 01 ਦੋਸ਼ੀ ਨੂੰ ਕਾਬੂ ਕਰਕੇ ਉਸ ਪਾਸੋ 01 ਕਿਲੋ ਅਫੀਮ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਮਿਤੀ 02-12-2023 ਨੂੰ INSP. ਸੁਰਿੰਦਰ ਕੁਮਾਰ ਇੰਚਾਰਜ CIA STAFF ਜਲੰਧਰ ਦੀ ਪੁਲਿਸ ਟੀਮ ਬਾਏ ਚੈਕਿੰਗ ਸ਼ੱਕੀ ਵਿਅਕਤੀਆ ਗਸ਼ਤ ਦੇ ਸਬੰਧ ਵਿੱਚ ਸ਼ੇਰ ਸਿੰਘ ਕਲੋਨੀ ਜਲੰਧਰ ਮੌਜੂਦ ਸੀ ਕਿ ਨਾਲ ਪੁੱਲ ਦੀ ਤਰਫ ਇੱਕ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ। ਜੋ ਸਾਹਮਣੇ ਖੜੀ ਪੁਲਿਸ ਪਾਰਟੀ ਨੂੰ ਦੇਖ ਕੇ ਮੋਕਾ ਤੋਂ ਸ਼ੱਕੀ ਲਿਫਾਫਾ ਸੁੱਟ ਕੇ ਖਿਸਕਣ ਲੱਗਾ। ਜਿਸ ਨੂੰ CIA STAFF ਦੀ ਟੀਮ ਨੇ ਕਾਬੂ ਕਰਕੇ ਨਾਮ ਪਤਾ ਪੁਛਿਆ ਜਿਸ ਨੇ ਆਪਣਾ ਨਾਮ ਪਿਆਰੇ ਹੁਸੈਨ ਉਰਫ ਮਿਆਜੀ ਪੁੱਤਰ ਖੁਦਾ ਬਖਸ਼ ਵਾਸੀ ਪਿੰਡ ਢੱਕੀਆ ਥਾਣਾ ਢਕੀਆ ਜਿਲ੍ਹਾ ਰਾਮਪੁਰ ਉੱਤਰਪ੍ਰਦੇਸ਼ ਹਾਲ ਵਾਸੀ ਬਦਰੀ ਕਲੋਨੀ ਨੇੜੇ ਗ੍ਰੀਨ ਪਾਰਕ ਬਸਤੀ ਦਾਨਿਸ਼ਮੰਦਾ ਜਲੰਧਰ ਦਸਿਆ। ਜਿਸ ਨੂੰ ਜਲੰਧਰ ਆਉਣ ਬਾਰੇ ਪੁੱਛਿਆ ਗਿਆ ਪਰ ਉਹ ਕੋਈ ਤਸੱਲੀ ਬਖਸ਼ ਜਵਾਬ ਨਹੀ ਦੇ ਸਕੇ। ਜਿਸ ਤੇ CIA STAFF ਦੀ ਟੀਮ ਨੇ ਉਨਾ ਦੇ ਕਬਜਾ ਵਿਚਲੇ ਲਿਫਾਫੇ ਨੂੰ ਚੈੱਕ ਕੀਤਾ ਤਾਂ ਉਸ ਵਿੱਚੋਂ 01 ਕਿਲੋ ਅਫੀਮ ਬ੍ਰਾਮਦ ਹੋਈ। ਜਿਸਤੇ ਦੋਸ਼ੀ ਵਿਰੁੱਧ ਕਾਰਵਾਈ ਕਰਦੇ ਹੋਏ ਥਾਣਾ ਬਸਤੀ ਬਾਵਾ ਖੇਲ ਜਲੰਧਰ ਵਿਖੇ ਮੁਕੱਦਮਾ ਨੰਬਰ 151 ਮਿਤੀ 02-12-2023 ਅ/ਧ: 18-61-85 NDPS ACT ਦਰਜ ਰਜਿਸਟਰ ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ।

ਦੋਸ਼ੀ ਪਿਆਰੇ ਹੁਸੋਨ ਉਰਫ ਮਿਆਜੀ ਨੇ ਆਪਣੀ ਪੁੱਛ-ਗਿੱਛ ਪਰ ਦੱਸਿਆ ਕਿ ਉਸਦੀ ਉਮਰ ਕ੍ਰੀਬ 55 ਸਾਲ ਹੈ। ਦੋਸ਼ੀ ਨੇ ਪੜਿਆ ਨਹੀਂ ਹੈ। ਦੋਸ਼ੀ ਸ਼ਾਦੀਸ਼ੁਦਾ ਹੈ। ਦੋਸ਼ੀ ਨੇ ਦੱਸਿਆ ਕਿ ਉਹ ਆਟੋ ਚਲਾਉਣ ਦਾ ਕੰਮ ਕਰਦਾ ਹੈ। ਦੋਰਾਨੇ ਪੁੱਛ-ਗਿੱਛ ਦੋਸ਼ੀ ਨੇ ਦੱਸਿਆ ਕਿ ਉਹ ਅਫੀਮ ਵੇਚਣ ਦਾ ਧੰਦਾ ਕਰਦਾ ਹੈ ਅਤੇ ਦੋਸ਼ੀ ਮੀਂਹ ਅਗਸਤ ਵਿੱਚ ਹੀ ਜਮਾਨਤ ਪਰ ਬਾਹਰ ਆਇਆ ਸੀ। ਦੋਸ਼ੀ ਨੇ ਦੱਸਿਆ ਕਿ ਉਹ ਆਪਣੇ ਯੂ.ਪੀ. ਦੇ ਜਾਣਕਾਰ ਪਾਸੋ ਅਫੀਮ ਲਿਆ ਕੇ ਜਲੰਧਰ ਪੰਜਾਬ ਵਿੱਚ ਆਪਣਾ ਪ੍ਰੋਫਿਟ ਕੱਢ ਕੇ ਅੱਗੇ ਵੇਚਦਾ ਸੀ। ਦੋਸ਼ੀ ਖਿਲਾਫ ਪਹਿਲਾਂ ਵੀ ਮੀਂਹ ਜੂਨ 2023 ਵਿੱਚ CIA ਸਟਾਫ ਜਲੰਧਰ ਵਲੋਂ ਮੁਕੱਦਮਾ ਦਰਜ ਕੀਤਾ ਗਿਆ ਸੀ।

ਗ੍ਰਿਫਤਾਰ ਦੋਸ਼ੀ ਪੁਲਿਸ ਰਿਮਾਂਡ ਅਧੀਨ ਹੈ ਅਤੇ ਇਸ ਪਾਸੋ ਪੁੱਛ-ਗਿੱਛ ਜਾਰੀ ਹੈ, ਅਤੇ ਇਸਦੇ ਫਾਰਵੰਡ/ਬੈਕਵਰਡ ਲਿੰਕੇਜ਼ ਚੈਕ ਕਰਕੇ ਇਸਦੇ ਸਾਥੀ ਸਮਗਲਰਾਂ ਨੂੰ ਮੁਕੱਦਮਾ ਵਿੱਚ ਗ੍ਰਿਫਤਾਰ ਕੀਤਾ ਜਾਵੇਗਾ ਤਾਂ ਜੋ ਨਸ਼ਾ ਸਮਗਲਰਾਂ ਦੀ ਚੈਨ ਬਰੇਕ ਕੀਤੀ ਜਾ ਸਕੇ।

Leave a Reply

Your email address will not be published. Required fields are marked *