ਮੁਹੱਲੇ ਚ ਕਈ ਥਾਵਾਂ ‘ਤੇ ਖੰਭਿਆਂ ‘ਤੇ ਲੱਗੀਆਂ ਸਟਰੀਟ ਲਾਈਟਾਂ ਸਿਰਫ ਸ਼ੋਅਪੀਸ ਹੀ ਬਣ ਕੇ ਰਹਿ ਗਈਆਂ ਹਨ- ਮੁਹੱਲਾ ਵਾਸੀ

ਉਦੇ ਧੀਮਾਨ, ਬੱਸੀ ਪਠਾਣਾ: ਵਾਰਡ ਨੰਬਰ 15 ਦੇ ਚਾਲੀ ਵਾਲਾ ਮੁਹੱਲੇ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਸਟਰੀਟ ਲਾਈਟਾਂ ਬੰਦ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ, ਪਰ ਕਈ ਵਾਰ ਸ਼ਿਕਾਇਤ ਕਰਨ ਦੇ ਬਾਵਜੂਦ ਸਟਰੀਟ ਲਾਈਟਾਂ ਠੀਕ ਨਹੀਂ ਕੀਤੀਆਂ ਜਾ ਰਹੀਆਂ ਹਨ। ਇਸ ਕਾਰਨ ਸੀਵਰੇਜ ਬੋਰਡ ਦੀ ਕਾਰਜਪ੍ਰਣਾਲੀ ਪ੍ਰਤੀ ਮੁਹੱਲਾ ਵਾਸੀਆਂ ਵਿੱਚ ਰੋਸ ਹੈ। ਪਿਛਲੇ ਕਈ ਮਹੀਨਿਆਂ ਤੋਂ ਖ਼ਰਾਬ ਲਾਈਟਾਂ ਬਾਰੇ ਜਸਪਾਲ ਸਿੰਘ, ਹਰਿੰਦਰ ਸਿੰਘ, ਹੈਰੀ ਕੁਮਾਰ, ਪ੍ਰਿੰਸ ਕੁਮਾਰ ਨੇ ਕਿਹਾ ਕਿ ਮੁਹੱਲੇ ਵਿੱਚ ਸੀਵਰੇਜ ਬੋਰਡ ਵੱਲੋਂ ਕੁਝ ਅਰਸਾ ਪਹਿਲਾਂ ਹੀ ਐੱਲਈਡੀ ਸਟਰੀਟ ਲਾਈਟਾਂ ਲਗਾਈਆਂ ਗਈਆਂ ਸਨ। ਉਨਾਂ ਕਿਹਾ ਕਿ ਕਰੋੜਾਂ ਰੁਪਏ ਖਰਚ ਕੇ ਲਗਾਈਆਂ ਗਈਆਂ ਇਹ ਸਟਰੀਟ ਲਾਈਟਾਂ ਸਫੈਦ ਹਾਥੀ ਬਣਦੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਲਾਈਟਾਂ ਜਿੱਥੇ ਅਕਸਰ ਖਰਾਬ ਹੋਈਆਂ ਰਹਿੰਦੀਆਂ ਹਨ ਉੱਥੇ ਪਿਛਲੇ ਕਈ ਮਹੀਨਿਆਂ ਤੋ ਮੁਹੱਲੇ ਦੀਆਂ ਸਟਰੀਟ ਲਾਈਟਾਂ ਮੁਕੰਮਲ ਤੌਰ ‘ਤੇ ਬੰਦ ਪਈਆਂ ਹਨ। ਕਈ ਥਾਵਾਂ ‘ਤੇ ਖੰਭਿਆਂ ‘ਤੇ ਲੱਗੀਆਂ ਲਾਈਟਾਂ ਸਿਰਫ ਸ਼ੋਅਪੀਸ ਹੀ ਬਣ ਕੇ ਰਹਿ ਗਈਆਂ ਹਨ। ਵਾਰਡ ਵਾਸੀਆਂ ਨੇ ਸੀਵਰੇਜ ਬੋਰਡ ਦੇ ਉੱਚ ਅਧਿਕਾਰੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਵਾਰਡ ਦੀ ਸਮੱਸਿਆ ਵੱਲ ਧਿਆਨ ਦੇਣ ਦੀ ਮੰਗ ਕੀਤੀ ਹੈ

Leave a Reply

Your email address will not be published. Required fields are marked *