ਸਰਹਿੰਦ (ਰੂਪ ਨਰੇਸ਼/ਥਾਪਰ):
ਹਲਕਾ ਫਤਿਹਗੜ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਗੇਜਾ ਰਾਮ ਦੇ ਹੱਕ ਵਿੱਚ ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ,ਸਾਬਕਾ ਮੰਤਰੀ ਡਾ. ਹਰਬੰਸ ਲਾਲ ਤੇ ਕੁਲਦੀਪ ਸਿੰਘ ਸਿੱਧੁਪੁਰ ਵੱਲੋ ਅੱਜ ਹਲਕੇ ਵਿੱਚ ਵੱਖ ਵੱਖ ਖੇਤਰਾਂ ਵਿੱਚ ਨੁੱਕੜ ਮੀਟਿੰਗ ਕਰਕੇ ਲੋਕਾਂ ਨੂੰ ਵਿਕਾਸ ਦੇ ਨਾਮ ਤੇ ਵੋਟ ਪਾਉਣ ਦੀ ਅਪੀਲ ਕੀਤੀ।
ਉਹਨਾਂ ਕਿਹਾ ਕਿ ਭਾਜਪਾ ਨੇ ਹੀ ਦੇਸ਼ ਦਾ ਅਸਲ ਵਿਕਾਸ ਕੀਤਾ ਹੈ ਕਿਉਂਕਿ ਸਰਕਾਰ ਵੱਲੋਂ ਦੇਸ਼ ਦੇ ਹਰੇਕ ਵਰਗ ਲਈ ਭਲਾਈ ਸਕੀਮਾਂ ਲਾਗੂ ਕੀਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਅੱਜ ਪੂਰੇ ਭਾਰਤ ਵਿੱਚ ਭਾਜਪਾ ਦੇ ਹੱਕ ਵਿੱਚ ਹਵਾ ਚੱਲ ਰਹੀ ਹੈ ਅਤੇ ਨਰਿੰਦਰ ਮੋਦੀ ਤੀਸਰੀ ਵਾਰ ਪ੍ਰਧਾਨ ਮੰਤਰੀ ਬਨਣਗੇ।
ਉਹਨਾਂ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਦੀ ਸਰਕਾਰ ਨੇ ਲੋਕਾਂ ਨੂੰ ਝੂਠੇ ਲਾਰਿਆਂ ਤੋਂ ਇਲਾਵਾ ਕੁੱਝ ਨਹੀਂ ਦਿੱਤਾ। ਅੱਜ ਪੰਜਾਬ ਤੇ ਕਰਜੇ ਦੀ ਪੰਡ ਵਧਦੀ ਜਾ ਰਹੀ ਹੈ। ਉਹਨਾਂ ਕਿਹਾ ਕਿ ਲੋਕਾਂ ਦਾ ਝੁਕਾਅ ਹੁਣ ਭਾਜਪਾ ਵੱਲ ਹੋ ਗਿਆ ਹੈ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਉਮੀਦਵਾਰ ਗੇਜਾ ਰਾਮ ਨੂੰ ਵੱਡੀ ਗਿਣਤੀ ਵਿੱਚ ਜਿਤਾ ਕੇ ਲੋਕ ਸਭਾ ਵਿੱਚ ਪਹੁੰਚਾਉਣਗੇ ਤੇ ਕੇਂਦਰ ਵਿਚ ਭਾਜਪਾ ਦੀ ਸਰਕਾਰ ਬਣੇਗੀ।