ਸਰਹਿੰਦ, ਰੂਪ ਨਰੇਸ਼/ਥਾਪਰ:
ਭਾਜਪਾ ਹੀ ਦੇਸ਼ ਦਾ ਵਿਕਾਸ ਕਰ ਸਕਦੀ ਹੈ ਇਸ ਲਈ ਲੋਕਾਂ ਦਾ ਝੁਕਾਅ ਭਾਜਪਾ ਵੱਲ ਹੋ ਗਿਆ ਹੈ। ਇਹ ਗੱਲ ਹਲਕਾ ਫਤਿਹਗੜ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਗੇਜਾ ਰਾਮ ਨੇ ਕਈ ਇਲਾਕਿਆਂ ਵਿੱਚ ਨੁੱਕੜ ਮੀਟਿੰਗ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕਹੀ। ਉਹਨਾਂ ਕਿਹਾ ਕਿ ਕਾਂਗਰਸ ਅਤੇ ਆਪ ਜਾਤੀਵਾਦ ਦੇ ਨਾਂ ਤੇ ਲੋਕਾਂ ਨੂੰ ਵੰਡ ਰਹੇ ਹਨ। ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਚੋਣਾਂ ਦੌਰਾਨ ਕੀਤੇ ਕਿਸੇ ਵਾਅਦੇ ਨੂੰ ਪੂਰਾ ਨਹੀਂ ਕੀਤਾ।
ਉਹਨਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਭਾਜਪਾ ਨੂੰ ਵੋਟ ਦਿਓ ਤਾਂ ਜੋ ਕੇਂਦਰ ਵਿੱਚ ਤੀਜੀ ਵਾਰ ਭਾਜਪਾ ਦੀ ਸਰਕਾਰ ਬਣ ਸਕੇ।ਉਹਨਾਂ ਕਿਹਾ ਕਿ ਕਾਂਗਰਸ ਤੇ ਮੈਂਬਰ ਪਾਰਲੀਮੈਂਟ ਵੱਲੋਂ ਇਲਾਕੇ ਦੀ ਸਾਰ ਨਹੀ ਲਈ ਗਈ ਜਿਸ ਕਾਰਨ ਇਤਿਹਾਸਿਕ ਨਗਰ ਫਤਿਹਗੜ ਸਾਹਿਬ ਦਾ ਸਰਵਪੱਖੀ ਵਿਕਾਸ ਨਹੀਂ ਹੋ ਸਕਿਆ।ਅੱਜ ਪੂਰੇ ਭਾਰਤ ਵਿੱਚ ਭਾਜਪਾ ਦੇ ਹੱਕ ਵਿੱਚ ਹਵਾ ਚੱਲ ਰਹੀ ਹੈ ਅਤੇ ਨਰਿੰਦਰ ਮੋਦੀ ਤੀਸਰੀ ਵਾਰ ਪ੍ਰਧਾਨਮੰਤਰੀ ਬਨਣਗੇ। ਕਾਂਗਰਸ ਤੇ ਆਮ ਆਦਮੀ ਦੀ ਸਰਕਾਰ ਨੇ ਲੋਕਾਂ ਨੂੰ ਝੂਠੇ ਲਾਰਿਆਂ ਤੋਂ ਇਲਾਵਾ ਕੁੱਝ ਨਹੀਂ ਦਿੱਤਾ ਅੱਜ ਪੰਜਾਬ ਤੇ ਕਰਜੇ ਦੀ ਪੰਡ ਵਧਦੀ ਜਾ ਰਹੀ ਹੈ।