ਬੱਸੀ ਪਠਾਣਾ, ਉਦੇ ਧੀਮਾਨ: ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਬੱਸੀ ਪਠਾਣਾ ਵੱਲੋਂ ਪ੍ਰਧਾਨ ਮਨੋਜ ਕੁਮਾਰ ਭੰਡਾਰੀ ਦੀ ਅਗਵਾਈ ਹੇਠ ਸੇਵਾ ਮੁਖੀ ਵਿਨੋਦ ਸ਼ਰਮਾ ਅਤੇ ਪ੍ਰੋਜੈਕਟ ਹੈੱਡ ਰਵਿੰਦਰ ਰਿੰਕੂ ਦੀ ਦੇਖ-ਰੇਖ ਹੇਠ ਪਬਲਿਕ ਕੰਪਿਊਟਰਾਈਜ਼ਡ ਲੈਬਾਰਟਰੀ ਬੱਸੀ ਪਠਾਣਾ ਵਿਖੇ ਮੁਫ਼ਤ ਸ਼ੂਗਰ ਅਤੇ ਐਚ.ਬੀ ਟੈਸਟਿੰਗ ਕੈਂਪ ਲਗਾਇਆ ਗਿਆ, ਜਿਸ ਵਿੱਚ ਸਮਾਜ ਸੇਵੀ ਐਮ.ਪੀ ਕਲੋਨੀ ਦੇ ਸਰਦਾਰ ਗੁਰਮੇਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਨਿਰੀਖਣ ਕੈਂਪ ਦੀ ਸ਼ੁਰੂਆਤ ਮੁੱਖ ਮਹਿਮਾਨ ਵੱਲੋਂ ਭਾਰਤ ਮਾਤਾ ਦੀ ਤਸਵੀਰ ਅੱਗੇ ਦੀਪ ਜਗਾ ਕੇ ਕੀਤੀ ਗਈ | ਆਪਣੇ ਸੰਬੋਧਨ ਦੌਰਾਨ ਸਰਦਾਰ ਗੁਰਮੇਲ ਸਿੰਘ ਨੇ ਕਿਹਾ ਕਿ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਕੀਤਾ ਜਾ ਰਿਹਾ ਸੇਵਾ ਕਾਰਜ ਸ਼ਲਾਘਾਯੋਗ ਕਦਮ ਹੈ ਅਤੇ ਪ੍ਰੀਸ਼ਦ ਵੱਲੋਂ ਹਰ ਮਹੀਨੇ ਤਿੰਨ ਤੋਂ ਚਾਰ ਪ੍ਰਾਜੈਕਟ ਲਾਏ ਜਾ ਰਹੇ ਹਨ। ਪ੍ਰੀਸ਼ਦ ਵੱਲੋਂ ਕਦਰਾਂ ਕੀਮਤਾਂ ਅਤੇ ਸੇਵਾ ਪ੍ਰੋਜੈਕਟ ਲਗਾਕੇ ਸਮਾਜ ਭਲਾਈ ਲਈ ਵੱਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ, ਜਿਸ ਲਈ ਪ੍ਰੀਸ਼ਦ ਵਧਾਈ ਦੀ ਹੱਕਦਾਰ ਹੈ। ਪ੍ਰੀਸ਼ਦ ਵੱਲੋਂ ਮੁੱਖ ਮਹਿਮਾਨ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਪ੍ਰਧਾਨ ਮਨੋਜ ਕੁਮਾਰ ਭੰਡਾਰੀ, ਸਰਵਿਸ ਹੈੱਡ ਵਿਨੋਦ ਸ਼ਰਮਾ ਅਤੇ ਪ੍ਰੋਜੈਕਟ ਹੈੱਡ ਰਵਿੰਦਰ ਰਿੰਕੂ ਨੇ ਦੱਸਿਆ ਕਿ 26-05-24 ਤੋਂ 08-06-24 ਤੱਕ ਸਿਵਲ ਹਸਪਤਾਲ ਨੇੜੇ ਪਬਲਿਕ ਕੰਪਿਊਟਰਾਈਜ਼ਡ ਲੈਬਾਰਟਰੀ ਵਿੱਚ ਖੂਨ ਨਾਲ ਸਬੰਧਤ ਸਾਰੇ ਟੈਸਟ ਅੱਧੇ ਰੇਟ ‘ਤੇ ਕੀਤੇ ਜਾਣਗੇ ਅਤੇ ਭਵਿੱਖ ਵਿੱਚ ਵੀ ਪ੍ਰੀਸ਼ਦ ਦਾ ਸੇਵਾ ਕਾਰਜ ਜਾਰੀ ਰਹੇਗਾ। ਪ੍ਰੀਸ਼ਦ ਸਮੂਹ ਮੈਂਬਰ ਨੇ ਸ਼ਹਿਰ ਵਾਸੀਆਂ ਨੂੰ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਆਪਣੀ ਕੀਮਤੀ ਵੋਟ ਪਾਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਸ੍ਰੀਮਤੀ ਕੁਲਦੀਪ ਕੌਰ, ਸੁਖਪ੍ਰੀਤ ਕੌਰ, ਰਮੇਸ਼ ਕੁਮਾਰੀ, ਪ੍ਰਮੋਦ ਲਤਾ, ਨਿਧੀ ਭੰਡਾਰੀ, ਮਨੀਸ਼ਾ ਅਰੋੜਾ, ਹਿਤੂ ਸੁਰਜਨ, ਆਂਚਲ ਸ਼ਰਮਾ, ਸਕੱਤਰ ਭਾਰਤ ਭੂਪਨ ਸਚਦੇਵਾ, ਸੀਨੀਅਰ ਮੀਤ ਪ੍ਰਧਾਨ ਨੀਰਜ ਮਲਹੋਤਰਾ, ਮੀਤ ਪ੍ਰਧਾਨ ਨੀਰਜ ਗੁਪਤਾ, ਬਲਦੇਵ ਕ੍ਰਿਸ਼ਨ, ਹੇਮ ਰਾਜ ਥਰੇਜਾ, ਅਨਿਲ ਕੁਮਾਰ, ਰਣਧੀਰ ਕੁਮਾਰ, ਮਨੋਜ ਸ਼ਰਮਾ, ਰੁਪਿੰਦਰ ਸੁਰਜਨ, ਜੈ ਕ੍ਰਿਸ਼ਨ ਕਸ਼ਯਪ, ਰਾਜ ਕੁਮਾਰ ਵਧਵਾ, ਭਾਰਤ ਭੂਸ਼ਣ ਸ਼ਰਮਾ, ਰਵੀਸ਼ ਅਰੋੜਾ, ਵਾਸਦੇਵ ਨੰਦਾ, ਅਨਿਲ ਲੂੰਬਾ, ਪਵਨ ਬਾਂਸਲ, ਸੁਨੀਲ ਰੈਨਾ, ਗੁਰਿੰਦਰ ਸਿੰਘ, ਰਮੇਸ਼ ਕੁਮਾਰ , ਪ੍ਰੀਤਮ ਰੱਬੜ, ਕ੍ਰਿਸ਼ਨ ਕੁਮਾਰ, ਅਸ਼ੋਕ ਕੁਮਾਰ, ਰਜਿੰਦਰ ਸ਼ਰਮਾ, ਆਦਿ ਹੋਰ ਵੀ ਸ਼ਾਮਿਲ ਸਨ |
ਬੀ.ਵੀ.ਪੀ. ਬੱਸੀ ਪਠਾਣਾ ਵੱਲੋਂ ਲਗਾਇਆ ਗਿਆ ਮੁਫ਼ਤ ਸ਼ੂਗਰ ਅਤੇ ਐਚ.ਬੀ. ਟੈਸਟਿੰਗ ਕੈਂਪ ।
‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ)
+91-80545-08200
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ)
+91-80545-08200
ਤਾਜ਼ਾ ਤਾਰੀਨ
- ਇੰਸਪੈਕਟਰ ਅਕਾਸ਼ ਦੱਤ ਵੱਲੋਂ ਅਹੁਦਾ ਸੰਭਾਲਣ ਤੇ ਕੀਤਾ ਸਨਮਾਨਿਤ
- ਸੂਬਾ ਪ੍ਰਧਾਨ ਸੰਜੀਵ ਕੁਮਾਰ ਦੀ ਮਾਤਾ ਸਵਰਨ ਰਾਣੀ ਦੀ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ- ਨੌਰੰਗ ਸਿੰਘ
- 9ਵੀਂ ਬੋਸ਼ੀਆ ਨੈਸ਼ਨਲ ਚੈਂਪੀਅਨਸ਼ਿਪ 8 ਜਨਵਰੀ ਤੋਂ 16 ਜਨਵਰੀ ਤੱਕ ਵਿਸਾਖਾਪਟਨਮ ਵਿਖੇ ਹੋਵੇਗੀ
- ਦ ਹਿਊਮਨ ਰਾਈਟਸ ਐਂਡ ਐਂਟੀ ਕਰਪਸ਼ਨ ਫ਼ਰੰਟ ਰਜਿ. ਪੰਜਾਬ ਦੀ ਮਹੀਨਾਵਾਰ ਮੀਟਿੰਗ ਹੋਈ
- ਗਊ ਮਾਤਾ ਦੀ ਸੇਵਾ ਸਭ ਤੋਂ ਉੱਤਮ ਸੇਵਾ ਹੈ- ਨਿਰਮਲ ਰਿਸ਼ੀ
- ਦਿੱਲੀ ਚੋਣਾਂ ਦਾ ਐਲਾਨ, ਚੋਣ ਜਾਬਤਾ ਲਾਗੂ
- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਤੇ ਜੌੜੇ ਪੁਲ ਈਸਰਹੇਲ ਵਿਖੇ ਲਗਾਇਆ ਗਿਆ ਗੁਰੂ ਦਾ ਲੰਗਰ
- ਸਟੇਟ ਐਵਾਰਡੀ ਨੌਰੰਗ ਸਿੰਘ ਖਰੋਡ ਨੂੰ ਜਿਲ੍ਹਾ ਮੀਡੀਆ ਕੁਆਰਡੀਨੇਟਰ ਨਿਯੁਕਤ ਹੋਣ ਤੇ ਦਿੱਤੀ ਵਧਾਈ
- ਜਨਮਦਿਨ ਮੁਬਾਰਕ
- ਸਿੱਖਿਆ ਮੰਤਰੀ ਦੇ ਘਰ ਅੱਗੇ ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੀਤਾ ਪੰਜਾਬ ਸਰਕਾਰ ਦਾ ਪਿੱਟ ਸਿਆਪਾ
- ਕੋਈ ਵੀ ਐਸਾ ਭਾਵ ਮਨ ਵਿਚ ਨਾ ਰੱਖੀਏ ਜੋ ਇਨਸਾਨੀਅਤ ਤੋਂ ਹਟ ਕੇ ਹੋਵੇ—ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ
- ਗੁਰਸਿੱਖ ਹਮੇਸ਼ਾ ਪ੍ਰਮਾਤਮਾ ਦੇ ਭਾਣੇ ਵਿੱਚ ਰਹਿੰਦਾ ਹੈ- ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ
- ਪੋਹ ਮਹੀਨੇ ਦੀ ਸੰਗਰਾਂਦ ਮੌਕੇ ਡੇਰਾ ਬਾਬਾ ਬੁੱਧਦਾਸ ਵਿਖੇ ਧਾਰਮਿਕ ਸਮਾਗਮ ਕਰਵਾਇਆ
- ਚੌਥੇ ਆਲ ਇੰਡੀਆ ਬਾਬਾ ਫ਼ਤਹਿ ਸਿੰਘ ਫੁੱਟਬਾਲ ਕੱਪ 2024 ’ਤੇ ਮਿਨਰਵਾ ਫੁੱਟਬਾਲ ਅਕੈਡਮੀ ਮੁਹਾਲੀ ਦਾ ਕਬਜਾ
- 166 ਸ਼ਰਧਾਲੂਆਂ ਨੇ ਕੀਤਾ ਖੂਨਦਾਨ, ਖੂਨਦਾਨ ਹੀ ਸਭ ਤੋਂ ਉੱਤਮ ਸੇਵਾ
- Happy Anniversary to Harish Sharma and Menakshi Sharma
- ਅਕਾਲੀ ਵਰਕਰਾਂ ਨੇ ਸ.ਪਰਮਿੰਦਰ ਸਿੰਘ ਢੀਂਡਸਾ ਨੂੰ ਜਨਮ ਦਿਨ ਦੀਆਂ ਦਿੱਤੀਆਂ ਮੁਬਾਰਕਾਂ
- ਭਾਰਤੀ ਜਨਤਾ ਪਾਰਟੀ ਵਿੱਚ ਪਿਛਲੇ ਲੰਬੇ ਸਮੇਂ ਤੋਂ ਹਲਕਾ ਬਸੀ ਪਠਾਣਾ ਦੇ ਅੰਦਰ ਸਰਗਰਮ ਆਗੂ-ਕੁਲਦੀਪ ਸਿੰਘ ਸਿੱਧੂਪੁਰ
- ਸ਼ਹਿਰ ਬੱਸੀ ਪਠਾਣਾਂ ਚ ਨਗਰ ਕੀਰਤਨ ਸਜਾਇਆ ਗਿਆ।
- ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਬੱਸੀ ਪਠਾਣਾ ਮਹਿਲਾ ਵਿੰਗ ਦੀ ਹੋਈ ਮੀਟਿੰਗ।
- ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾਵੇਗੀ – ਐਮ ਐਲ ਏ ਰੁਪਿੰਦਰ ਹੈਪੀ
- ਖੂਨਦਾਨ ਕੈਂਪ ਲਗਾਇਆ ਗਿਆ
- ਬਰਾਈਟ ਕੈਰੀਅਰ ਪਬਲਿਕ ਸਕੂਲ ਵਿੱਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
- ਪਾਉਂਟਾ ਸਾਹਿਬ ਦੀ ਧਰਤੀ ਤੇ ਨਿਰੰਕਾਰੀ ਸੰਤ ਸਮਾਗਮ ਦਾ ਆਯੋਜਨ
- ਦ ਹਿਊਮਨ ਰਾਈਟਸ ਐਂਡ ਐਂਟੀ ਕਰਪਸ਼ਨ ਫ਼ਰੰਟ ਰਜਿ. ਪੰਜਾਬ ਨੇ ਅਪਣਾ 15 ਵਾਂ ਸਥਾਪਨਾ ਦਿਵਸ ਮਨਾਇਆ