ਕੇਂਦਰ ਵਿਚ ਕਾਂਗਰਸ ਦੀ ਸਰਕਾਰ ਬਣੇਗੀ- ਨਾਗਰਾ, ਸਿਕੰਦਰ

ਸਰਹਿੰਦ (ਰੂਪ ਨਰੇਸ਼/ਥਾਪਰ):

ਆਲ ਇੰਡੀਆ ਕਾਂਗਰਸ ਕਮੇਟੀ ਦੀ ਮੀਡੀਆ ਇੰਚਾਰਜ (ਪੰਜਾਬ) ਅਨੁਮਾ ਅਚਾਰਿਆ ਵੱਲੋ ਅੱਜ ਕਾਂਗਰਸ ਕਮੇਟੀ ਦੇ ਦਫਤਰ ਫਤਹਿਗੜ੍ਹ ਸਾਹਿਬ ਵਿਖੇ ਪੱਤਰਕਾਰਾਂ ਨਾਲ ਪ੍ਰੈੱਸ ਕਾਨਫਰੰਸ ਕੀਤੀ ਜਿਸ ਵਿਚ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਡਾ ਸਿਕੰਦਰ ਸਿੰਘ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਕਾਂਗਰਸ ਬੁਲਾਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਇੱਕ ਧਰਮ ਨਿਰਪੱਖ ਪਾਰਟੀ ਹੈ ਜਦੋਂ ਕਿ ਭਾਜਪਾ ਫਿਰਕਾਪ੍ਰਸਤ ਪਾਰਟੀ ਹੈ ਜਿਸ ਨੇ ਧਰਮ ਦੇ ਨਾਂ ਤੇ ਲੋਕਾਂ ਵਿੱਚ ਵੰਡੀਆਂ ਪਾ ਦਿੱਤੀਆਂ ਹਨ ਦੇਸ਼ ਨੂੰ ਅਰਾਜਕਤਾ ਵੱਲ ਧੱਕ ਦਿੱਤਾ ਹੈ ਅਗਨੀਵੀਰ ਯੋਜਨਾ ਦੇਸ਼ ਦੀ ਰੱਖਿਆ ਲਈ ਖ਼ਤਰਨਾਕ ਹੈ।ਮੋਦੀ ਸਰਕਾਰ ਨੇ ਵਨ ਰੈਂਕ ਵਨ ਪੈਨਸ਼ਨ ਸਕੀਮ ਲਾਗੂ ਨਾ ਕਰਕੇ ਫੌਜੀਆਂ ਨਾਲ ਬੜਾ ਧੋਖਾ ਕੀਤਾ ਹੈ। ਅੱਜ ਨੋਜਵਾਨ ਨੌਕਰੀ ਦੀ ਤਲਾਸ਼ ਵਿਚ ਦਰ ਦਰ ਭਟਕ ਰਿਹਾ ਹੈ।

ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਆਪ ਸਰਕਾਰ ਨੇ ਪੰਜਾਬ ਤੇ ਪੰਜਾਬੀਅਤ ਨੂੰ ਬਚਾਉਣ ਲਈ ਕੁਝ ਨਹੀਂ ਕੀਤਾ ਤੇ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਨਹੀਂ ਕੀਤੇ।ਲੋਕ ਹੁਣ ਇਹਨਾਂ ਦੀਆਂ ਚਾਲਾਂ ਸਮਝ ਚੁੱਕੇ ਹਨ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਸ਼ਾਨਦਾਰ ਢੰਗ ਨਾਲ ਜਿਤਾਉਣਗੇ ਤੇ ਕੇਂਦਰ ਵਿੱਚ ਇੰਡੀਆ ਗੱਠਜੋੜ ਦੀ ਸਰਕਾਰ ਬਣੇਗੀ।

ਇਸ ਮੌਕੇ ਮਨਦੀਪ ਕੌਰ ਨਾਗਰਾ, ਗੁਰਮੁੱਖ ਸਿੰਘ ਪੰਡਰਾਲੀ ,ਗੁਲਸ਼ਨ ਰਾਏ ਬੌਬੀ, ਕੁਲਵੰਤ ਸਿੰਘ ਢਿੱਲੋਂ, ਪਰਮਵੀਰ ਟਿਵਾਣਾ, ਬੱਬੂ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *