ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਅਮਰ ਸਿੰਘ ਦੇ ਹੱਕ ਵਿਚ ਕੀਤੀਆਂ ਮੀਟਿੰਗਾਂ

ਸਰਹਿੰਦ(ਰੂਪ ਨਰੇਸ਼/ ਥਾਪਰ):

ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਡਾ. ਸਿਕੰਦਰ ਸਿੰਘ ਨੇ ਲੋਕ ਸਭਾ ਹਲਕਾ ਸ਼੍ਰੀ ਫਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਅਮਰ ਸਿੰਘ ਦੇ ਹੱਕ ਵਿਚ ਪਿੰਡ ਭਾਂਬਰੀ,ਕੋਲਗੜ ਤੇ ਅਮਲੋਹ ਵਿਖੇ ਨੁੱਕੜ ਮੀਟਿੰਗਾਂ ਦੌਰਾਨ ਸੰਬੋਧਨ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਕਾਂਗਰਸ ਪਾਰਟੀ ਨੂੰ ਵੋਟ ਦਿਉ।

ਉਹਨਾਂ ਕਿਹਾ ਕਿ ਕਾਂਗਰਸ ਹੀ ਧਰਮ ਨਿਰਪੱਖ ਪਾਰਟੀ ਹੈ। ਦੇਸ਼ ਦਾ ਜਿੰਨਾ ਵਿਕਾਸ ਹੋਇਆ ਹੈ,ਕਾਂਗਰਸ ਸ਼ਾਸਨ ਦੌਰਾਨ ਹੋਇਆ ਹੈ।ਓਨਾ ਕਿਸੇ ਸਰਕਾਰ ਨੇ ਨਹੀਂ ਕੀਤਾ।ਇਸ ਮੌਕੇ ਜਗਵੀਰ ਸਲਾਣਾ, ਬਲਾਕ ਪ੍ਰਧਾਨ ਹਰਪਾਲ ਸਲਾਣਾ ,ਕਸ਼ਿਸ਼ ਕੁਮਾਰ,ਹੈਪੀ ਦੁੱਗਲ ਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।

Leave a Reply

Your email address will not be published. Required fields are marked *