ਰਾਜੇਸ਼ ਸਿੰਗਲਾ ਆੜਤੀ ਐਸੋਸੀਏਸ਼ਨ ਦੇ ਸੂਬਾ ਪ੍ਰੈੱਸ ਸਕੱਤਰ ਵੱਲੋਂ ਵਿਵੇਕ ਜੈਨ ਦਾ ਕੀਤਾ ਸਨਮਾਨ

ਬੱਸੀ ਪਠਾਣਾ, ਉਦੇ ਧੀਮਾਨ: ਡੀ ਐਮ ਮਾਰਕਫੈੱਡ ਸਚਿਨ ਅਰੋੜਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਸ ਵਾਰ ਕਣਕ ਦੇ ਸੀਜਨ ਦੌਰਾਨ ਅਨਾਜ ਮੰਡੀ ਚ ਵੱਡਮੁੱਲੀਆਂ ਸੇਵਾਵਾਂ ਦੇਣ ਵਾਲੇ ਮਾਰਕਫੈੱਡ ਦੇ ਇੰਸਪੇਕਟਰ ਵਿਵੇਕ ਜੈਨ ਦਾ ਉਤਸ਼ਾਹ ਵਧਾਉਂਦਿਆਂ ਹੋਏ ਫੈਡਰੇਸ਼ਨ ਆਫ ਆੜਤੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਸਿੰਗਲਾ ਵੱਲੋ ਉਨਾਂ ਦਾ ਸਿਰਪਾਓ ਪਾਕੇ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਰਾਜੇਸ਼ ਸਿੰਗਲਾ ਨੇ ਕਿਹਾ ਕਿ ਮਾਰਕਫੈੱਡ ਦੇ ਇੰਸਪੇਕਟਰ ਵਿਵੇਕ ਜੈਨ ਵੱਲੋ ਅਨਾਜ ਮੰਡੀ ਬੱਸੀ ਪਠਾਣਾਂ ਚ ਕਣਕ ਦੀ ਲਿਫਟਿੰਗ, ਖਰੀਦ ਅਤੇ ਢੋਆ-ਢੁਆਈ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ। ਉਨਾਂ ਨੇ ਕਿਹਾ ਮਾਰਕਫੈੱਡ ਏਜੰਸੀ ਵਲੋਂ ਕਣਕ ਖਰੀਦ ਸੀਜ਼ਨ ਦੌਰਾਨ ਆੜਤੀਆ ਤੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਗਈ। ਉਨਾਂ ਕਿਹਾ ਕਿ ਅਨਾਜ ਮੰਡੀ ਚ ਆੜਤੀ ਤੇ ਕਿਸਾਨਾਂ ਨੂੰ ਕਿਸੇ ਵੀ ਔਕੜ ਦਾ ਸਾਹਮਣਾ ਨਹੀਂ ਕਰਨਾ ਪਿਆ। ਉਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਆੜਤੀ ਐਸੋਸੀਏਸ਼ਨ ਵੱਲੋਂ ਵਧੀਆ ਸੇਵਾਵਾਂ ਨਿਭਾਉਣ ਵਾਲੇ ਹਰ ਅਧਿਕਾਰੀ ਦਾ ਇਸ ਤਰ੍ਹਾਂ ਸਨਮਾਨ ਕੀਤਾ ਜਾਵੇ। ਇਸ ਮੌਕੇ ਹਰਨੇਕ ਸਿੰਘ ਰਿਟਾਇਰ ਏ.ਜੀ.ਐਮ ਪੀ ਐਨ ਬੀ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਇਸ ਮੌਕੇ ਮਨਦੀਪ ਸਿੰਘ ਅਕਾਊਂਟੈਂਟ ਮਾਰਕਫੈੱਡ, ਸੰਦੀਪ ਸ਼ਰਮਾ, ਮਨਜੀਤ ਸਿੰਘ ਮੈਨੇਜਰ ਮਾਰਕਫੈੱਡ, ਗਗਨਦੀਪ ਸਿੰਘ, ਹਰਮਨਪ੍ਰੀਤ ਸਿੰਘ ਵਾਤਾਵਰਣ ਪ੍ਰੇਮੀ, ਅਮਰਜੀਤ ਦੁੱਗ ਸਾਬਕਾ ਡਿਪਟੀ ਮੈਨੇਜਰ ਪੀ.ਐਨ.ਬੀ, ਹੇਮ ਰਾਜ ਆਦਿ ਹਾਜ਼ਰ ਸਨ|

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ) 
+91-80545-08200

ਤਾਜ਼ਾ ਤਾਰੀਨ