ਸਰਹਿੰਦ,(ਰੂਪ ਨਰੇਸ਼/ਥਾਪਰ):
ਲੋਕ ਸਭਾ ਹਲਕਾ ਸ਼੍ਰੀ ਫਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੀ ਜਿੱਤ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਡਾ. ਸਿਕੰਦਰ ਸਿੰਘ ਨੇ ਕਿਹਾ ਕਿ ਇਹ ਜਿੱਤ ਧਰਮ ਨਿਰਪੱਖਤਾ ਦੀ ਜਿੱਤ ਹੈ।ਲੋਕਾਂ ਨੇ ਫਿਰਕਾਪ੍ਰਸਤ ਤੇ ਦਲ ਬਦਲੂਆਂ ਨੂੰ ਸਬਕ ਸਿਖਾਇਆ ਹੈ। ਉਹਨਾਂ ਕਿਹਾ ਕਿ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ,ਅਮਲੋਹ ਤੋਂ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਅਤੇ ਉਨ੍ਹਾਂ ਦੀ ਟੀਮ ਨੇ ਡਾ. ਅਮਰ ਸਿੰਘ ਨੂੰ ਜਿਤਾ ਕੇ ਉਹਨਾਂ ਵੱਲੋਂ ਕੀਤੇ ਗਏ ਕੰਮਾਂ ਤੇ ਸਹਿਮਤੀ ਪ੍ਰਗਟਾਉਂਦੇ ਹੋਏ ਉਹਨਾ ਦੇ ਹੱਕ ਵਿੱਚ ਫਤਵਾ ਦਿੱਤਾ ਹੈ। ਡਾ. ਅਮਰ ਸਿੰਘ, ਕੁਲਜੀਤ ਸਿੰਘ ਨਾਗਰਾ ਤੇ ਰਣਦੀਪ ਸਿੰਘ ਨਾਭਾ ਵੱਲੋਂ ਟਕਸਾਲੀ ਤੇ ਸੁਤੰਤਰ ਸੇਨਾ ਪਰਿਵਾਰ ਨੂੰ ਪ੍ਰਧਾਨ ਦੀ ਜੋ ਜ਼ਿੰਮੇਵਾਰੀ ਸੌਂਪੀ ਗਈ ਸੀ ਉਸ ਤੇ ਉਹ ਖਰੇ ਉਤਰੇ ਹਨ ਅਤੇ ਬੱਸੀ ਪਠਾਣਾਂ ਹਲਕਾ ਛੱਡ ਜਾਣ ਦੇ ਬਾਵਜੂਦ ਵੀ ਜ਼ਿਲ੍ਹਾ ਪ੍ਰਧਾਨ ਵਲੋਂ ਪਬਲਿਕ ਤੇ ਵੋਟਰਾਂ ਨੂੰ ਪ੍ਰੇਰਿਤ ਕਰਦੇ ਹੋਏ ਜੋ ਮੁਹਿੰਮ ਚਲਾਈ ਸੀ,ਓਸ ਦੇ ਲਈ ਉਹ ਸਮੁੱਚੀ ਲੀਡਰਸ਼ਿਪ ਤੇ ਵਰਕਰਾਂ ਦਾ ਧੰਨਵਾਦ ਕਰਦੇ ਹਨ। ਜਿਨ੍ਹਾਂ ਨੇ ਅਪਣਾ ਵਾਅਦਾ ਨਿਭਾਉਂਦੇ ਹੋਏ ਡਾ.ਅਮਰ ਸਿੰਘ ਨੂੰ ਸ਼ਾਨਦਾਰ ਜਿੱਤ ਦੁਆਈ ਹੈ।