ਸਿਹਤਮੰਦ ਜੀਵਨ ਲਈ ਵਾਤਾਵਰਨ ਦਾ ਸਿਹਤਮੰਦ ਹੋਣਾ ਅਤੀ ਜਰੂਰੀ – ਸਿਵਲ ਸਰਜਨ ਡਾ ਦਵਿੰਦਰਜੀਤ ਕੌਰ
ਫਤਿਹਗੜ੍ਹ ਸਾਹਿਬ, ਰੂਪ ਨਰੇਸ਼/ਥਾਪਰ:
ਵਿਸ਼ਵ ਵਾਤਾਵਰਨ ਦਿਵਸ ਮੌਕੇ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਅਧਿਕਾਰੀਆਂ/ ਕਰਮਚਾਰੀਆਂ ਵੱਲੋਂ ਜ਼ਿਲਾ ਹਸਪਤਾਲ ਵਿਖੇ ਪੌਦੇ ਲਗਾ ਕੇ ਵਾਤਾਵਰਣ ਦੀ ਸਾਂਭ ਸੰਭਾਲ ਕਰਨ ਲਈ ਆਮ ਲੋਕਾਂ ਨੂੰ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਤੇ ਡਾ ਦਵਿੰਦਰਜੀਤ ਕੌਰ ਨੇ ਕਿਹਾ ਕਿ ਸੰਯੁਕਤ ਰਾਸ਼ਟਰ ਸੰਘ ਵੱਲੋਂ 1972 ਵਿੱਚ ਮਹਾਂ ਸਭਾ ਦੌਰਾਨ ਵਾਤਾਵਰਨ ਨੂੰ ਬਚਾਉਣ ਲਈ ਚਰਚਾ ਕੀਤੀ ਗਈ ਸੀ ਜਿਸ ਤੋਂ ਬਾਅਦ 1974 ਤੋਂ ਲਗਾਤਾਰ ਹਰ ਸਾਲ ਪੂਰੇ ਵਿਸ਼ਵ ਅੰਦਰ 5 ਜੂਨ ਨੂੰ ਇਹ ਦਿਨ ਮਨਾਉਣਾ ਸ਼ੁਰੂ ਕੀਤਾ ਗਿਆ ਸੀ ਇਸ ਕਰਕੇ ਇਹ ਵਿਸ਼ਵ ਵਾਤਾਵਰਨ ਦੀ 51ਵੀਂ ਵਰੇਗੰਡ ਵੀ ਹੈ। ਉਹਨਾਂ ਕਿਹਾ ਕਿ ਪਲਾਸਟਿਕ ਦੀ ਲਗਾਤਾਰ ਹੋ ਰਹੀ ਵਰਤੋਂ, ਪਾਣੀ ਦੀ ਬਰਬਾਦੀ, ਫੈਕਟਰੀਆਂ ਅਤੇ ਰਹਿੰਦ ਖੂੰਦ ਨੂੰ ਅੱਗ ਲਗਾਉਣ ਕਾਰਨ, ਪ੍ਰਾਈਵੇਟ ਵਾਹਨਾਂ ਦੀ ਵਰਤੋਂ ਵਿੱਚ ਹੋ ਰਹੇ ਵਾਧੇ ਆਦਿ ਕਾਰਨ ਵਾਤਾਵਰਨ ਲਗਾਤਾਰ ਪ੍ਰਦੂਸ਼ਿਤ ਹੋ ਰਿਹਾ ਹੈ ਜਿਸ ਨਾਲ ਸਾਹ, ਦਮਾ, ਕੈਂਸਰ ਅਤੇ ਹੋਰ ਭਿਆਨਕ ਬਿਮਾਰੀਆਂ ਦੇ ਰੋਗੀਆਂ ਦੀ ਗਿਣਤੀ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ।
ਉਹਨਾਂ ਕਿਹਾ ਕਿ ਸਿਹਤਮੰਦ ਵਾਤਾਵਰਨ ਲਈ ਪਲਾਸਟਿਕ ਦੀ ਵਰਤੋਂ ਬੰਦ ਕੀਤੀ ਜਾਵੇ, ਪਾਣੀ ਦੀ ਬਰਬਾਦੀ ਨੂੰ ਰੋਕਿਆ ਜਾਵੇ, ਪ੍ਰਾਈਵੇਟ ਵਾਹਨਾਂ ਦੀ ਥਾਂ ਤੇ ਪਬਲਿਕ ਟਰਾਂਸਪੋਰਟ ਦੀ ਵਰਤੋਂ ਕੀਤੀ ਜਾਵੇ, ਰਹਿੰਦ ਖੂੰਦ ਨੂੰ ਅੱਗ ਨਾ ਲਗਾਈ ਜਾਵੇ, ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ,ਵੱਧ ਤੋਂ ਰੁੱਖ ਲਗਾਏ ਜਾਣ ਅਤੇ ਆਮ ਲੋਕਾਂ ਨੂੰ ਸਿਹਤਮੰਦ ਵਾਤਾਵਰਨ ਸਬੰਧੀ ਜਾਗਰੂਕ ਕੀਤਾ ਜਾਵੇ। ਉਹਨਾਂ ਕਿਹਾ ਕਿ ਰੁੱਖ ਲਗਾਓ, ਪ੍ਰਦੂਸ਼ਣ ਘਟਾਓ, ਜੀਵਨ ਬਚਾਓ, ਸਾਡਾ ਇੱਕ ਛੋਟਾ ਜਿਹਾ ਕਦਮ ਵੱਡਾ ਬਦਲਾਅ ਲਿਆ ਸਕਦਾ ਹੈ
ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ ਸਵਪਨਜੀਤ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ ਸਰਿਤਾ, ਜਿਲਾ ਐਪੀਡਿਮੋਲੋਜਿਸਟ ਡਾ ਗੁਰਪ੍ਰੀਤ ਕੌਰ, ਡਾ ਦੀਪਤੀ, ਜਿਲਾ ਪ੍ਰੋਗਰਾਮ ਮੈਨੇਜਰ ਡਾ ਕਸੀਤਿਜ ਸੀਮਾ ,ਮੈਡੀਕਲ ਅਫਸਰ ਡਾ ਹਰਪ੍ਰੀਤ ਕੌਰ ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਜਸਵਿੰਦਰ ਕੌਰ ਆਦਿ ਹਾਜਰ ਸਨ।