“ਆਪ” ਆਗੂ ਸੁਭਾਸ਼ ਸੂਦ ਨੇ ਜ਼ਿਲ੍ਹਾ ਯੋਜਨਾ ਬੋਰਡ ਚੇਅਰਮੈਨ ਅਤੇ ਜ਼ਿਲ੍ਹਾ ਪ੍ਰਧਾਨ ਅਜੇ ਸਿੰਘ ਲਿਬੜਾ ਨਾਲ ਪਾਰਟੀ ਨੂੰ ਮਜਬੂਤ ਕਰਨ ਬਾਰੇ ਕੀਤਾ ਵਿਚਾਰ ਵਟਾਂਦਰਾ
ਫ਼ਤਹਿਗੜ੍ਹ ਸਾਹਿਬ, ਰੂਪ ਨਰੇਸ਼: ਅੱਜ ਆਮ ਆਦਮੀ ਪਾਰਟੀ ਦੇ ਆਗੂ ਸੁਭਾਸ਼ ਸੂਦ ਨੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਦੇ ਦਫਤਰ ਵਿਖੇ ਜ਼ਿਲ੍ਹਾ ਯੋਜਨਾ ਬੋਰਡ ਚੇਅਰਮੈਨ ਅਤੇ ਜ਼ਿਲ੍ਹਾ ਪ੍ਰਧਾਨ ਅਜੇ ਸਿੰਘ ਲਿਬੜਾ ਨਾਲ ਭਵਿੱਖ ਵਿੱਚ ਸੰਗਠਨ ਨੂੰ ਮਜਬੂਤ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ।ਆਪਸ ਵਿੱਚ ਵਿਚਾਰ ਸਾਂਝੇ ਕਰਦਿਆਂ ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਅਜੇ ਸਿੰਘ ਲਿਬੜਾ ਨੇ ਭਰੋਸਾ ਦਿੱਤਾ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਆਮ ਆਦਮੀ ਪਾਰਟੀ ਦੇ ਸੰਗਠਨ ਨੂੰ ਹੋਰ ਮਜਬੂਤ ਕਰ ਕੇ ਬੁਲੰਦੀਆਂ ਤੇ ਲੈ ਕੇ ਜਾਇਆ ਜਾਵੇਗਾ।ਇਸ ਨਾਲ ਹੀ ਹੋਰ ਵਧੇਰੇ ਆਮ ਲੋਕ ਆਮ ਆਦਮੀ ਪਾਰਟੀ ਨਾਲ ਜੁਡ਼ਨਗੇ।
ਇਸ ਮੌਕੇ ਆਪ ਆਗੂ ਸੁਭਾਸ਼ ਸੂਦ ਨੇ ਜ਼ਿਲ੍ਹਾ ਪ੍ਰਧਾਨ ਨਾਲ ਪਿਛਲੇ ਦਿਨੀਂ ਲੋਕਸਭਾ ਚੋਣਾਂ ਵਿੱਚ ਲੋਕਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਵਿੱਚ ਆਮ ਆਦਮੀ ਪਾਰਟੀ ਦੀ ਹੋਈ ਹਾਰ ਦੇ ਕਾਰਨਾਂ ਬਾਰੇ ਵੀ ਵਿਸਤਾਰ ਨਾਲ ਚਰਚਾ ਕੀਤੀ। ਜ਼ਿਲ੍ਹਾ ਪ੍ਰਧਾਨ ਅਜੇ ਸਿੰਘ ਲਿਬੜਾ ਨੇ ਇਸ ਬਾਰੇ ਗੱਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਆਮ ਆਦਮੀ ਪਾਰਟੀ ਨੂੰ ਪਹਿਲਾਂ ਨਾਲੋਂ ਘੱਟ ਹੀ ਸਹੀ ਪਰ ਲੀਡ ਜਰੂਰ ਮਿਲੀ ਹੈ।ਉਨ੍ਹਾਂ ਕਿਹਾ ਕਿ ਆਉਣ ਵਾਲੀ ਸਮੇਂ ਵਿੱਚ ਰਹਿੰਦਿਆਂ ਕਮੀਆਂ ਨੂੰ ਦੂਰ ਕੀਤਾ ਜਾਵੇਗਾ ਅਤੇ ਜਲਦ ਹੋਣ ਵਾਲਿਆਂ ਪੰਚਾਇਤੀ ਚੋਣਾਂ ਸਮੇਤ ਹੋਰ ਚੋਣਾਂ ਵਿੱਚ ਇੱਕ ਵਾਰ ਫਿਰ ਪਿਛਲੀ ਲੀਡ ਨੂੰ ਬਰਕਰਾਰ ਰੱਖਿਆ ਜਾਵੇਗਾ।
ਇਸ ਮੌਕੇ ਆਪ ਆਗੂ ਸੁਭਾਸ਼ ਸੂਦ ਨੇ ਕਿਹਾ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਤਿੰਨੋ ਵਿਧਾਇਕ ਸ.ਲਖਵੀਰ ਸਿੰਘ ਰਾਏ, ਸ ਰੁਪਿੰਦਰ ਸਿੰਘ ਹੈਪੀ ਅਤੇ ਸ ਗੁਰਿੰਦਰ ਸਿੰਘ ਗੈਰੀ ਵੜਿੰਗ ਦੀ ਸਮੂਹਿਕ ਮਿਹਨਤ ਸਦਕਾ ਹੀ ਪਾਰਟੀ ਦਿਨ ਪਰ ਦਿਨ ਮਜ਼ਬੂਤ ਹੋ ਰਹੀ ਹੈ ਅਤੇ ਇਨ੍ਹਾਂ ਦੀ ਅਗਵਾਈ ਵਿੱਚ ਆਉਣ ਵਾਲੇ ਸਮੇਂ ਵਿੱਚ ਰਹਿੰਦਿਆਂ ਕਮੀਆਂ ਨੂੰ ਵੀ ਦੂਰ ਕਰ ਦਿੱਤਾ ਜਾਵੇਗਾ।
ਆਪ ਆਗੂ ਸੁਭਾਸ਼ ਸੂਦ ਨੇ ਜ਼ਿਲ੍ਹਾ ਪ੍ਰਧਾਨ ਪ੍ਰਧਾਨ ਨੂੰ ਕਿਹਾ ਕਿ ਪਾਰਟੀ ਦੇ ਸੰਗਠਨ ਨੂੰ ਮਜਬੂਤ ਕਰ ਕੇ ਵਰਕਰਾਂ ਦੀ ਇੱਛਾਵਾਂ ਮੁਤਾਬਕ ਉਨ੍ਹਾਂ ਦੀ ਪਾਰਟੀ ਵਿੱਚ ਜਿੰਮੇਵਾਰੀਆਂ ਲਗਾਈਆਂ ਜਾਣ।ਉਨ੍ਹਾਂ ਨੇ ਅਪੀਲ ਕੀਤੀ ਕਿ ਵਰਕਰਾਂ ਦੇ ਮਨੋਬਲ ਨੂੰ ਵਧਾਉਣ ਲਈ ਉਹ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਵਰਕਰਾਂ ਤੱਕ ਪਹੁੰਚ ਕਰਨ ਅਤੇ ਉਨ੍ਹਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇ।