ਮੁੱਖ ਮੰਤਰੀ ਪੰਜਾਬ ਨੇ ਸਾਰੇ ਜ਼ਿਲ੍ਹਿਆਂ ਦੇ SSP, ਪੁਲਿਸ ਕਮਿਸ਼ਨਰ ਤੇ ਪੰਜਾਬ ਪੁਲਿਸ ਦੇ ਸੀਨੀਅਰ ਅਫ਼ਸਰਾਂ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, ਅੰਮ੍ਰਿਤਪਾਲ ਸਿੰਘ ਬਿੱਲਾ: ਅੱਜ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨੇ ਸਾਰੇ ਜ਼ਿਲ੍ਹਿਆਂ ਦੇ SSP, ਪੁਲਿਸ ਕਮਿਸ਼ਨਰ ਤੇ ਪੰਜਾਬ ਪੁਲਿਸ ਦੇ ਸੀਨੀਅਰ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਕਾਨੂੰਨ ਵਿਵਸਥਾ ਨਾਲ ਜੁੜੇ ਵੱਖ ਵੱਖ ਮਸਲਿਆਂ ‘ਤੇ ਚਰਚਾ ਕੀਤੀ।

ਉਨ੍ਹਾਂ ਸੱਭ ਤੋਂ ਪਹਿਲਾਂ ਤਾਂ ਨਸ਼ੇ ਨੂੰ ਲੈਕੇ ਹੋਰ ਸਖ਼ਤ ਹੋਣ ਨੂੰ ਕਿਹਾ। ਸਮੱਗਲਰਾਂ ਦੀ ਜਾਇਦਾਦਾਂ ਅਟੈਚ ਹੋਣ ਤੇ ਪੁਲਸ ਅਫਸਰ ਪਿੰਡ ਲੈਵਲ ਤੇ ਲੋਕਾਂ ਨਾਲ ਜ਼ਿਆਦਾ ਰਾਬਤਾ ਰੱਖਣ ਅਤੇ ਨਾਲ ਹੀ ਅਫ਼ਸਰਾਂ ਨੂੰ ਸਖ਼ਤੀ ਨਾਲ ਕਿਹਾ ਕਿ ਜੇ ਥਾਣਿਆਂ ਚੋਂ ਰਿਸ਼ਵਤ ਦੀ ਸ਼ਿਕਾਇਤ ਆਈ ਜਾਂ ਲੋਕਾਂ ਨੂੰ ਨਾਜਾਇਜ਼ ਪ੍ਰੇਸ਼ਾਨ ਕੀਤਾ ਤਾਂ SSP ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੋਣਗੇ। ਇਸ ਮੌਕੇ ਪੁਲਿਸ ਦੀ ਨਫਰੀ ਵਧਾਉਣ ‘ਤੇ ਵੀ ਵਿਚਾਰਾਂ ਹੋਈਆਂ।

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ) 
+91-80545-08200

ਤਾਜ਼ਾ ਤਾਰੀਨ