ਵਿਸ਼ਵ ਪੰਜਾਬੀ ਸਭਾ ਕੈਨੇਡਾ ਨੇ ਨਵੀਂ ਪੀੜ੍ਹੀ ਨੂੰ ਆਪਣੀ ਮਾਂ-ਬੋਲੀ ਪੰਜਾਬੀ ਅਤੇ ਵਿਰਸੇ ਨਾਲ ਜੋੜਨ ਲਈ ਰਾਜਸਥਾਨ ਦੇ ਜੈਪੁਰ ਸ਼ਹਿਰ ਵਿੱਖੇ ਲਗਾਇਆ ਕੈਂਪ

ਰਾਜਸਥਾਨ/ ਜੈਪੁਰ: ਵਿਸ਼ਵ ਪੰਜਾਬੀ ਸਭਾ ਕੈਨੇਡਾ ਦੇ ਚੇਅਰਮੈਨ ਡਾ ਦਲਬੀਰ ਸਿੰਘ ਕਥੂਰੀਆ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਵੀਂ ਪੀੜ੍ਹੀ ਨੂੰ ਆਪਣੀ ਮਾਂ-ਬੋਲੀ ਪੰਜਾਬੀ ਅਤੇ ਵਿਰਸੇ ਨਾਲ ਜੋੜਨ ਲਈ ਕੀਤੇ ਜਾ ਰਹੇ ਕੰਮਾਂ ਵਿੱਚੋਂ ਰਾਜਸਥਾਨ ਦੇ ਜੈਪੁਰ ਸ਼ਹਿਰ ਵਿੱਚ 15 ਮਈ ਤੋਂ ਕੈਂਪ ਲਗਾਇਆ ਗਿਆ ਸੀ ਜੋਕਿ ਅੱਜ ਸੰਪੰਨ ਹੋਇਆ ਹੈ।

ਇਸ ਕੈਂਪ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੂੰ ਪੰਜਾਬੀ ਭਾਸ਼ਾ, ਤਬਲਾ ਅਤੇ ਹਰਮੋਨੀਅਮ ਸਿਖਲਾਈ, ਸ਼ੁੱਧ ਗੁਰਬਾਣੀ ਪੜ੍ਹਨ ਅਤੇ ਸਮਝਣ ਲਈ ਅਧਿਆਪਕਾਂ ਨੇ ਕਲਾਸਾਂ ਲਾਈਆਂ। ਕੈਂਪ ਦੇ ਆਖਰੀ ਦਿਨ ਬੱਚਿਆਂ ਲਈ ਸਨਮਾਨਿਤ ਸਮਾਗਮ ਕੀਤਾ ਗਿਆ ਜਿਸ ਵਿੱਚ ਵਿਸ਼ਵ ਪੰਜਾਬੀ ਸਭਾ ਕੈਨੇਡਾ ਦੇ ਭਾਰਤੀ ਕੌਮੀ ਪ੍ਰਧਾਨ ਮੈਡਮ ਬਲਬੀਰ ਕੌਰ ਰਾਏਕੋਟੀ, ਪੰਜਾਬ ਇਕਾਈ ਦੇ ਸਕੱਤਰ ਮੈਡਮ ਰਵੀ ਦੇਵਗਨ, ਸਿਰਸਾ ਹਰਿਆਣਾ ਦੇ ਜ਼ਿਲ੍ਹਾ ਪ੍ਰਧਾਨ ਸ. ਰਣਜੀਤ ਸਿੰਘ ਸਿਰਸਾ ਨੇ ਸ਼ਮੂਲੀਅਤ ਕੀਤੀ। ਰਾਜਸਥਾਨ ਦੇ ਇਕਾਈ ਦੇ ਪ੍ਰਧਾਨ ਪਰਮਿੰਦਰ ਕੌਰ ਜੈਪੁਰ ਅਤੇ ਉਨ੍ਹਾਂ ਦੀ ਸਮੁੱਚੀ ਟੀਮ, ਇਸਤਰੀ ਸਤਿਸੰਗ ਸਭਾ ਰਾਜਾ ਪਾਰਕ ਦੇ ਪ੍ਰਧਾਨ ਅਤੇ ਸਮੂਹ ਮੈਂਬਰ ਸਾਹਿਬਾਨ, ਡਾ. ਚਮਕੌਰ ਸਿੰਘ ਡਾਇਰੈਕਟਰ ਟੌਹੜਾ ਇੰਸਟੀਚਿਊਟ ਆਫ਼ ਅਡਵਾਂਸਡ ਸਟੱਡੀਜ਼ ਇਨ ਸਿੱਖਇਜ਼ਮ ਬਹਾਦਰਗੜ੍ਹ ਪਟਿਆਲਾ, ਪ੍ਰੋ ਮੁਹੱਬਤ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਅਤੇ ਹੋਰ ਸ਼ਖ਼ਸੀਅਤਾਂ ਨੇ ਪਹੁੰਚ ਕੇ ਬੱਚਿਆਂ ਨੂੰ ਆਸ਼ੀਰਵਾਦ ਦਿੱਤਾ।

ਵਿਸ਼ਵ ਪੰਜਾਬੀ ਸਭਾ ਵੱਲੋਂ ਕੈਂਪ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੂੰ ਸਰਟੀਫਿਕੇਟ, ਗੋਲਡ ਮੈਡਲ ਅਤੇ ਬਾਲ ਪੁਸਤਕ ਦੇ ਕੇ ਸਨਮਾਨਿਤ ਕੀਤਾ ਗਿਆ। ਮੈਂਬਰ ਸਾਹਿਬਾਨ ਅਤੇ ਕੈਂਪ ਦੇ ਸਿਖਲਾਈ ਅਧਿਆਪਕਾਂ ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਵੀ ਕੀਤਾ ਗਿਆ।

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ) 
+91-80545-08200

ਤਾਜ਼ਾ ਤਾਰੀਨ