ਪੀ ਪੀ ਸੀ ਸੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਚੰਡੀਗੜ੍ਹ ਵਿਖੇ ਜ਼ਿਲਾ ਪ੍ਰਧਾਨਾਂ ਨਾਲ ਮੀਟਿੰਗ

ਸਰਹਿੰਦ, ਰੂਪ ਨਰੇਸ਼/ਥਾਪਰ:

ਪੀ ਪੀ ਸੀ ਸੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਚੰਡੀਗੜ ਵਿਖੇ ਜ਼ਿਲਾ ਪ੍ਰਧਾਨਾਂ ਨਾਲ ਮੀਟਿੰਗ ਕੀਤੀ। ਰਾਜਾ ਬੜਿੰਗ ਨੇ ਵਧੀਆ ਕਾਰਗੁਜਾਰੀ ਲਈ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਕਾਂਗਰਸ ਕਮੇਟੀ ਦੇ ਪ੍ਰਧਾਨ ਡਾ. ਸਿਕੰਦਰ ਸਿੰਘ ਦੀ ਸ਼ਲਾਘਾ ਕੀਤੀ। ਡਾ. ਸਿਕੰਦਰ ਸਿੰਘ ਨੇ ਵੀ ਰਾਜਾ ਬੜਿੰਗ ਦਾ ਧੰਨਵਾਦ ਕਰਦੇ ਹੋਏ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਰਹਿਨੁਮਾਈ ’ਚ ਕਾਂਗਰਸ ਪਾਰਟੀ ਨੂੰ ਬੁਲੰਦੀਆ ਤੇ ਪੰਹੁਚਾਉਣ ਲਈ ਉਹ ਡੱਟ ਕੇ ਪਹਿਰਾ ਦੇਣਗੇ। ਡਾ.ਸਿਕੰਦਰ ਸਿੰਘ ਨੇ ਅਹਿਮ ਜਿੰਮੇਵਾਰੀ ਸੌਂਪਣ ਲਈ ਰਾਜਾ ਬੜਿੰਗ ਦਾ ਧੰਨਵਾਦ ਕੀਤਾ ਤੇ ਉਨ੍ਹਾਂ ਨੂੰ ਪੰਜਾਬ ਦੀ 7 ਲੋਕ ਸਭਾ ਸੀਟਾਂ ਤੇ ਜਿੱਤ ਹਾਸਲ ਕਰਨ ਅਤੇ ਮੈਂਬਰ ਪਾਰਲੀਮੈਂਟ ਬਨਣ ਲਈ ਵਧਾਈ ਨਾਲ ਸ਼ੁੱਭਕਾਮਨਾਵਾਂ ਵੀ ਦਿੱਤੀਆਂ। ਉਹਨਾਂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚਰਚਾ ਕੀਤੀ ਅਤੇ ਤਿਆਰੀ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ।ਉਹਨਾਂ ਪੰਜਾਬ ਦੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਨੂੰ ਕਾਂਗਰਸ ਪਾਰਟੀ ਨੂੰ ਹੋਰ ਬੁਲੰਦੀਆਂ ਤੇ ਲਿਜਾਣ ਦੀ ਅਪੀਲ ਵੀ ਕੀਤੀ।

Leave a Reply

Your email address will not be published. Required fields are marked *