ਲੋਕਾਂ ਦੀ ਸੁਰੱਖਿਆ ਸਾਡਾ ਪਹਿਲਾ ਫਰਜ- ਢਿੱਲੋਂ 

ਸਰਹਿੰਦ (ਥਾਪਰ):

ਐੱਸ.ਐੱਸ.ਪੀ ਫਤਿਹਗੜ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇੰਸਪੈਕਟਰ ਗੁਰਵਿੰਦਰ ਸਿੰਘ ਢਿੱਲੋਂ ਨੇ ਥਾਣਾ ਫਤਿਹਗੜ ਸਾਹਿਬ ਵਿਖੇ ਬਤੌਰ ਐੱਸ.ਐੱਚ.ਓ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਉਪਰੰਤ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਫਤਿਹਗੜ ਸਾਹਿਬ ਥਾਣੇ ਅਧੀਨ ਆਉਂਦੇ ਸਾਰੇ ਪਿੰਡਾਂ ਅਤੇ ਸ਼ਹਿਰਾਂ ਦੇ ਨਿਵਾਸੀਆਂ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ ਅਤੇ ਇਲਾਕੇ ਨੂੰ ਨਸ਼ਾ ਰਹਿਤ ਕੀਤਾ ਜਾਵੇਗਾ।ਲੋਕਾਂ ਨੂੰ ਸੁਰੱਖਿਅਤ ਮਹਿਸੂਸ ਕਰਾਉਣਾ ਉਹਨਾਂ ਦੀ ਪਹਿਲੀ ਤਰਜੀਹ ਹੋਵੇਗੀ।ਉਹਨਾਂ ਕਿਹਾ ਕਿ ਪੁਲਿਸ ਟਰੈਫਿਕ ਕੰਟਰੋਲ, ਜੁਰਮ ਅਤੇ ਨਸ਼ੇ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਨੂੰ ਸਹੀ ਮਾਰਗ ਦਿਖਾਉਣ ਲਈ ਹਮੇਸ਼ਾ ਤੱਤਪਰ ਰਹੇਗੀ। ਉਹਨਾਂ ਆਮ ਲੋਕਾਂ ਅਤੇ ਮੀਡੀਆ ਤੋਂ ਵੀ ਸਹਿਯੋਗ ਦੀ ਮੰਗ ਕੀਤੀ। ਇਸ ਮੌਕੇ ਆਪ ਆਗੂ ਹਰਮਿੰਦਰ ਸੂਦ ਬਿੱਟੂ,ਤਰਸੇਮ ਉੱਪਲ,ਰਾਜੇਸ਼ ਸ਼ਰਮਾ ਆਦਿ ਹਾਜਰ ਸਨ।

Leave a Reply

Your email address will not be published. Required fields are marked *