ਖੰਨਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ‘ਦੁਖਦੀ ਰਗ ਪੰਜਾਬੀ ਦੀ’ ਨਾਟਕ ਕਰਵਾਇਆ ਗਿਆ


ਖੰਨਾ , 3 ਜੁਲਾਈ – ਖੰਨਾ ਪੁਲਿਸ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਏ.ਐਸ.ਮਾਡਰਨ ਸਕੂਲ, ਪੀਰਖਾਨਾ ਰੋਡ, ਖੰਨਾ ਵਿਖੇ ‘ਦੁਖਦੀ ਰਗ ਪੰਜਾਬੀ ਦੀ’ ਨਾਟਕ ਦਾ ਆਯੋਜਨ ਕੀਤਾ ਗਿਆ। ਨਾਟਕ ਅਕਸ ਰੰਗ ਮੰਚ ਸਮਰਾਲਾ ਵੱਲੋਂ ਪੇਸ਼ ਕੀਤਾ ਗਿਆ ਅਤੇ ਇਸ ਜ਼ਬਰਦਸਤ ਪੇਸ਼ਕਾਰੀ ਨੇ ਦਰਸ਼ਕਾਂ ਖਾਸ ਕਰਕੇ ਨੌਜਵਾਨਾਂ ਨੂੰ ਪ੍ਰਭਾਵਿਤ ਕੀਤਾ।

ਸਮਾਗਮ ਦਾ ਉਦਘਾਟਨ ਸੀਨੀਅਰ ਪੁਲਿਸ ਕਪਤਾਨ ਅਮਨੀਤ ਕੋਂਡਲ ਨੇ ਕੀਤਾ।

ਆਪਣੇ ਸੰਬੋਧਨ ਵਿੱਚ, ਐਸ.ਐਸ.ਪੀ. ਕੋਂਡਲ ਨੇ ਨਸ਼ਿਆਂ ਦੀ ਦੁਰਵਰਤੋਂ ਦੇ ਖ਼ਤਰਿਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਕੇ ਸਕਾਰਾਤਮਕ ਸਮਾਜਕ ਤਬਦੀਲੀਆਂ ਲਿਆਉਣ ਲਈ ਅਜਿਹੇ ਹੋਰ ਸਮਾਗਮ ਕਰਵਾਉਣ ‘ਤੇ ਜੋਰ ਦਿੱਤਾ। ਉਨ੍ਹਾਂ ਸਮਾਜ ਵਿੱਚੋਂ ਇਸ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨਸ਼ਿਆਂ ਤੋਂ ਪਾਸਾ ਵੱਟਣ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀਆਂ ਲਈ ਅੰਦਰੂਨੀ ਪ੍ਰੇਰਣਾ ਅਤੇ ਪਰਿਵਾਰਕ ਸਹਾਇਤਾ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਪੁਲਿਸ ਨੂੰ ਨਸ਼ਾ ਤਸਕਰਾਂ ਬਾਰੇ ਸੂਚਿਤ ਕਰਨ ਅਤੇ ਨਸ਼ਿਆਂ ਦੇ ਕਾਰੋਬਾਰ ਨੂੰ ਖਤਮ ਕਰਨ ਲਈ ਉਨ੍ਹਾਂ ਦੇ ਯਤਨਾਂ ਦਾ ਸਮਰਥਨ ਕਰਨ ਲਈ ਭਾਈਚਾਰੇ ਦੀ ਸ਼ਮੂਲੀਅਤ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ।

ਐਸ.ਐਸ.ਪੀ. ਕੋਂਡਲ ਨੇ ਬੁਲਾਰਿਆਂ, ਸਰੋਤਿਆਂ ਅਤੇ ਸਕੂਲ ਦੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ।

Leave a Reply

Your email address will not be published. Required fields are marked *