ਭਾਰਤ ਵਿਕਾਸ ਪ੍ਰੀਸ਼ਦ ਬੱਸੀ ਪਠਾਣਾ ਵੱਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ।

ਬੱਸੀ ਪਠਾਣਾ: ਸਥਾਪਨਾ ਦਿਵਸ ਮੌਕੇ ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਬੱਸੀ ਪਠਾਣਾ ਵੱਲੋਂ ਫੋਰਟਿਸ ਹਸਪਤਾਲ ਲੁਧਿਆਣਾ ਦੇ ਸਹਿਯੋਗ ਨਾਲ ਸੰਤ ਸ਼੍ਰੀ ਨਾਮਦੇਵ ਮੰਦਿਰ ਵਿਖੇ ਪ੍ਰਧਾਨ ਮਨੋਜ ਕੁਮਾਰ ਭੰਡਾਰੀ ਦੀ ਅਗਵਾਈ ਅਤੇ ਸੇਵਾ ਮੁਖੀ ਵਿਨੋਦ ਸ਼ਰਮਾ ਦੀ ਦੇਖ-ਰੇਖ ਹੇਠ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਜਿਸ ਵਿੱਚ ਰਾਸ਼ਟਰੀ ਸੰਗਠਨ ਮੰਤਰੀ ਸੁਰੇਸ਼ ਜੈਨ ਅਤੇ ਖੇਤਰੀ ਪ੍ਰਧਾਨ ਸੁਸ਼ੀਲ ਸ਼ਰਮਾ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਸਭ ਤੋਂ ਪਹਿਲਾਂ ਭਾਰਤ ਮਾਤਾ ਦੀ ਤਸਵੀਰ ਅੱਗੇ ਦੀਪ ਜਗਾ ਕੇ ਕੈਂਪ ਦਾ ਉਦਘਾਟਨ ਕੀਤਾ ਗਿਆ ਅਤੇ ਸਭਾ ਵੱਲੋਂ ਵਿਸ਼ੇਸ਼ ਮਹਿਮਾਨ ਪੰਚਾਇਤ ਸਕੱਤਰ ਤਰਸੇਮ ਸਿੰਘ ਨੂੰ ਸਨਮਾਨਿਤ ਕੀਤਾ ਗਿਆ | ਮਹਿਲਾ ਵਿੰਗ ਪ੍ਰਧਾਨ ਮੀਨੂੰ ਬਾਲਾ ਅਤੇ ਮਹਿਲਾ ਵਿੰਗ ਵੱਲੋਂ ਮਰੀਜਾਂ ਦੀ ਰਜਿਸਟ੍ਰੇਸ਼ਨ ਕਰਨ ਉਪਰੰਤ , ਡਾ: ਸੰਜੀਵ ਮਹਾਜਨ (ਗੋਡਿਆਂ ਦੇ ਮਾਹਿਰ), ਡਾ: ਮੁਦਿਤ ਕੁਮਾਰ (ਲਿਵਰ ਰੋਗਾਂ ਦੇ ਮਾਹਿਰ), ਡਾ: ਸ਼ਿਵਾਨੀ ਗਰਗ (ਔਰਤਾਂ ਦੇ ਰੋਗਾਂ ਦੇ ਮਾਹਿਰ) ਅਤੇ ਡਾ: ਮਾਨਵ ਵਢੇਰਾ  (ਦਿਲ ਦੇ ਰੋਗਾਂ ਦੇ ਮਾਹਿਰ) ਨੇ 225 ਦੇ ਕਰੀਬ ਮਰੀਜ਼ਾਂ ਦਾ ਚੈਕਅੱਪ ਕੀਤਾ ਅਤੇ ਉਨ੍ਹਾਂ ਨੂੰ ਆਪਣੀ ਸਲਾਹ ਵੀ ਦਿੱਤੀ। ਗੱਲਬਾਤ ਦੌਰਾਨ ਰਾਸ਼ਟਰੀ ਸੰਗਠਨ ਮੰਤਰੀ ਸੁਰੇਸ਼ ਜੈਨ ਅਤੇ ਖੇਤਰੀ ਪ੍ਰਧਾਨ ਸੁਸ਼ੀਲ ਸ਼ਰਮਾ ਨੇ ਕਿਹਾ ਕਿ ਪ੍ਰੀਸ਼ਦ ਲਗਾਤਾਰ ਸੇਵਾ ਅਤੇ ਸੰਸਕ੍ਰਿਤੀ ਪ੍ਰੋਜੈਕਟਾਂ ਨੂੰ ਲਾਗੂ ਕਰ ਰਹੀ ਹੈ ਅਤੇ ਅੱਜ ਵੀ ਪ੍ਰੀਸ਼ਦ ਨੇ ਸੇਵਾ ਪ੍ਰੋਜੈਕਟ ਨੂੰ ਲਾਗੂ ਕੀਤਾ ਹੈ ਅਤੇ ਸੈਂਕੜੇ ਲੋਕ ਇਸ ਦਾ ਲਾਭ ਉਠਾ ਚੁੱਕੇ ਹਨ ਜੋਕੇ ਪ੍ਰੀਸ਼ਦ ਦਾ ਇੱਕੋ ਇੱਕ ਟੀਚਾ ਹੈ ਅਤੇ ਕੰਮ ਭਵਿੱਖ ਵਿੱਚ ਵੀ ਜਾਰੀ ਰਹੇਗਾ।ਸ੍ਰੀ ਸੁਰੇਸ਼ ਜੈਨ ਅਤੇ ਸੁਸ਼ੀਲ ਸ਼ਰਮਾ ਵੱਲੋਂ ਸਮੂਹ ਡਾਕਟਰਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸੂਬਾ ਸੰਗਠਨ ਮੰਤਰੀ ਰਮੇਸ਼ ਮਲਹੋਤਰਾ, ਜ਼ਿਲ੍ਹਾ ਕਨਵੀਨਰ ਬਬਲਜੀਤ ਪਨੇਸਰ, ਪ੍ਰਧਾਨ ਮਨੋਜ ਕੁਮਾਰ ਭੰਡਾਰੀ ਨੇ ਸੁਰੇਸ਼ ਜੈਨ, ਸੁਸ਼ੀਲ ਸ਼ਰਮਾ, ਫੋਰਟਿਸ ਹਸਪਤਾਲ ਸਮੇਤ ਸਾਰੇ ਡਾਕਟਰਾਂ, ਸੰਤ ਸ਼੍ਰੀ ਨਾਮਦੇਵ ਮੰਦਰ ਦੇ ਮੈਨੇਜਰ ਮਦਨ ਲਾਲ, ਪ੍ਰੀਸ਼ਦ ਮੈਂਬਰਾਂ ਅਤੇ ਹਾਜ਼ਰ ਸਮੂਹ ਪਤਵੰਤਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਖਜ਼ਾਨਚੀ ਸੰਜੀਵ ਸੋਨੀ, ਮੀਤ ਪ੍ਰਧਾਨ ਨੀਰਜ ਗੁਪਤਾ, ਮੀਡੀਆ ਹੈੱਡ ਰਾਕੇਸ਼ ਗੁਪਤਾ, ਸਮਾਜ ਸੇਵੀ ਪ੍ਰਦੀਪ ਮਲਹੋਤਰਾ, ਪਵਨ ਬਾਂਸਲ, ਅਨੂਪ ਸਿੰਗਲਾ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *