ਮਾਤਾ ਸ਼੍ਰੀ ਨੈਣਾ ਦੇਵੀ ਕਲੱਬ ਦੀ ਹੋਈ ਮੀਟਿੰਗ

ਬੱਸੀ ਪਠਾਣਾਂ,ਉਦੇ ਧੀਮਾਨ: ਮਾਤਾ ਸ਼੍ਰੀ ਨੈਣਾ ਦੇਵੀ ਦੇ ਸਾਵਨ ਦੇ ਚਾਲਿਆ ਵਿੱਚ ਲੰਗਰ ਲਗਾਉਣ ਸੰਬਧੀ ਮਾਤਾ ਸ਼੍ਰੀ ਨੈਣਾ ਦੇਵੀ ਕਲੱਬ ਦੇ ਸਮੂਹ ਮੈਂਬਰਾਂ ਦੀ ਮੀਟਿੰਗ ਕਲੱਬ ਪ੍ਰਧਾਨ ਕਿਸ਼ੋਰੀ ਲਾਲ ਚੁੱਘ ਦੀ ਪ੍ਰਧਾਨਗੀ ਹੇਠ ਉਣਾ ਦੇ ਗ੍ਰਹਿ ਵਿਖੇ ਹੋਈ। ਮੀਟਿੰਗ ਉਪਰੰਤ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਕਿਸ਼ੋਰੀ ਲਾਲ ਚੁੱਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਕਲੱਬ ਦੇ ਸਮੂਹ ਮੈਂਬਰਾਂ ਤੇ ਸ਼ਹਿਰ ਵਾਸੀਆ ਦੇ ਸਹਿਯੋਗ ਨਾਲ ਮਾਤਾ ਸ਼੍ਰੀ ਨੈਣਾ ਦੇਵੀ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਲਈ 7 ਅਗਸਤ ਤੋਂ 8 ਅਗਸਤ ਤੱਕ ਸਰਹੰਦ ਮੋਰਿੰਡਾ ਰੋਡ ਨੇੜੇ ਊਸ਼ਾ ਮਾਤਾ ਮੰਦਰ ਵਿੱਖੇ ਚਾਹ ਬਿਸਕੁਟ ਤੇ ਆਲੂ ਪੂੜੀ ਦਾ ਲੰਗਰ ਲਗਾਇਆ ਜਾਵੇਗਾ। ਉਹਨਾਂ ਨੇ ਕਿਹਾ ਕਿ ਇਸ ਲੰਗਰ ਵਿੱਚ ਸੇਵਾ ਪਾਉਣ ਵਾਲੀਆਂ ਸੰਗਤਾਂ ਕਲੱਬ ਨਾਲ ਸੰਪਰਕ ਕਰਕੇ ਸੇਵਾ ਪਾ ਸਕਦੀਆਂ ਹਨ। ਇਸ ਮੌਕੇ ਅਨੂਪ ਸਿੰਗਲਾ, ਮਨੋਜ ਕੁਮਾਰ, ਕੇਵਲ ਕੁਮਾਰ, ਰਾਜ ਕੁਮਾਰ ਤੋਂ ਇਲਾਵਾ ਸਮੂਹ ਮੈਬਰ ਹਾਜ਼ਰ ਸਨ।

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ) 
+91-80545-08200

ਤਾਜ਼ਾ ਤਾਰੀਨ