ਸੰਤ ਨਾਮਦੇਵ ਕੰਨਿਆ ਮਹਾਵਿਦਿਆਲਯ ਬੱਸੀ ਪਠਾਣਾਂ ਵਿੱਚ ਰੁੱਖ ਲਗਾਏ ਗਏ

ਬੱਸੀ ਪਠਾਣਾ, ਉਦੇ ਧੀਮਾਨ : ਸੰਤ ਨਾਮਦੇਵ ਕੰਨਿਆ ਮਹਾਵਿਦਿਆਲਯ ਬੱਸੀ ਪਠਾਣਾਂ ਵੱਲੋ ਕਾਲਜ ਦੇ ਪ੍ਰਧਾਨ ਸੁਨੀਲ ਖੁੱਲਰ ਦੀ ਅਗਵਾਈ ਹੇਠ ਵਿਸ਼ਵ ਵਾਤਾਵਰਣ ਦਿਵਸ ਨੂੰ ਮੁੱਖ ਰੱਖਦੇ ਹੋਏ ਕਾਲਜ ਵਿੱਚ ਰੁੱਖ ਲਗਾਏ ਗਏ। ਇਸ ਮੌਕੇ ਫੈਡਰੇਸ਼ਨ ਆਫ ਆੜਤੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਸਿੰਗਲਾ ਤੇ ਹਰਮਨਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਕਾਲਜ ਦੇ ਪ੍ਰਧਾਨ ਸੁਨੀਲ ਖੁੱਲਰ ਤੇ ਪ੍ਰਿੰਸੀਪਲ ਸੰਗੀਤਾ ਵਧਵਾ ਵੱਲੋਂ ਕਾਲਜ ਦੀਆਂ ਵਿਦਿਆਰਥਣਾਂ ਨੂੰ ਰੁੱਖਾਂ ਦੀ ਸਾਂਭ-ਸੰਭਾਲ ਲਈ ਪ੍ਰੇਰਿਤ ਕਰਦੇ ਹੋਏ ਰੁੱਖਾਂ ਦੀ ਸਾਡੀ ਜ਼ਿੰਦਗੀ ਵਿਚ ਮਹੱਤਤਾ ਤੋਂ ਵੀ ਬੱਚਿਆਂ ਨੂੰ ਜਾਣੂ ਕਰਵਾਇਆ। ਉਹਨਾਂ ਬੱਚਿਆਂ ਨੂੰ ਦੱਸਿਆ ਕਿ ਸਮਾਂ ਰਹਿੰਦੇ ਜੇ ਰੁੱਖਾਂ ਦੀ ਤੇ ਵਾਤਾਵਰਨ ਦੀ ਸਾਂਭ-ਸੰਭਾਲ ਨਾ ਕੀਤੀ ਗਈ ਤਾਂ ਸਾਡੀ ਆਉਣ ਵਾਲੀ ਪੀੜ੍ਹੀਆਂ ਦਾ ਜਿਉਣਾ ਮੁਸ਼ਕਿਲ ਹੋ ਜਾਵੇਗਾ। ਕਾਲਜ ਦੀਆਂ ਕੁਝ ਵਿਦਿਆਰਥਣਾਂ ਨੇ ਕਾਲਜ ਦੇ ਇਕ-ਇਕ ਪੇੜ ਦੀ ਸਾਂਭ-ਸੰਭਾਲ ਦੀ ਜ਼ਿੰਮੇਦਾਰੀ ਲੀਤੀ। ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਇੱਕ ਜੁੱਟ ਹੋ ਕੇ ਭਾਰਤ ਦੇਸ਼ ਦੇ ਵਿਕਾਸ ਲਈ ਅਤੇ ਉਸਨੂੰ ਹਰਾ ਭਰਾ ਬਣਾਈ ਰੱਖਣ ਲਈ ਰੁੱਖ ਲਗਾਉਣ ਦੀ ਰਸਮ ਅਦਾ ਕੀਤੀ ਗਈ।

Leave a Reply

Your email address will not be published. Required fields are marked *