ਬੱਸੀ ਪਠਾਣਾਂ,ਉਦੇ ਧੀਮਾਨ: ਮਾਤਾ ਸ਼੍ਰੀ ਨੈਣਾ ਦੇਵੀ ਦੇ ਸਾਵਨ ਮਹੀਨੇ ਦੇ ਨਵਰਾਤਰਿਆਂ ਨੂੰ ਮੁੱਖ ਰੱਖਦਿਆਂ ਹੋਏ ਮਾਤਾ ਸ਼੍ਰੀ ਨੈਣਾ ਦੇਵੀ ਕਲੱਬ ਵੱਲੋਂ ਕਲੱਬ ਦੇ ਪ੍ਰਧਾਨ ਕਿਸ਼ੋਰੀ ਲਾਲ ਚੁੱਘ ਦੀ ਅਗਵਾਈ ਹੇਠ ਹਰ ਸਾਲ ਮਾਤਾ ਸ਼੍ਰੀ ਨੈਣਾ ਦੇਵੀ ਦੀ ਅਪਾਰ ਕਿਰਪਾ ਸਦਕਾ ਮੇਨ ਰੋਡ ਨੇੜੇ ਡੇਰਾ ਸਚਖੰਡ ਦਰਵਾਰ ਊਸ਼ਾ ਮਾਤਾ ਮੰਦਰ ਵਿੱਖੇ ਮਾਤਾ ਸ਼੍ਰੀ ਨੈਣਾ ਦੇਵੀ ਦੇ ਦਰਸ਼ਨਾਂ ਨੂੰ ਜਾਣ ਵਾਲੇ ਭਗਤਾ ਲਈ ਲੰਗਰ ਲਗਾਇਆ ਜਾਂਦਾ ਹੈ। ਲੰਗਰ ਦੀ ਸ਼ੁਰੂਆਤ ਮੁੱਖ ਮਹਿਮਾਨ ਵਿਧਾਨ ਸਭਾ ਹਲਕਾ ਬੱਸੀ ਪਠਾਣਾਂ ਕਾਗਰਸ ਪਾਰਟੀ ਦੇ ਸੀਨੀਅਰ ਕਾਗਰਸੀ ਆਗੂ ਡਾ. ਮਨੋਹਰ ਸਿੰਘ ਵੱਲੋ ਕੰਜਕ ਪੂਜਨ ਕਰਕੇ ਕਰਵਾਈ ਗਈ। ਇਸ ਮੌਕੇ ਕਲੱਬ ਦੇ ਪ੍ਰਧਾਨ ਕਿਸ਼ੋਰੀ ਲਾਲ ਚੁੱਘ ਨੇ ਡਾ. ਮਨੋਹਰ ਸਿੰਘ ਤੇ ਉਨਾਂ ਨਾਲ ਆਏ ਸੀਨੀਅਰ ਕਾਗਰਸੀ ਆਗੂ ਓਮ ਪ੍ਰਕਾਸ਼ ਤਾਂਗੜੀ, ਰਣਜੀਤ ਸਿੰਘ ਤਰਖਾਣ ਮਾਜਰਾ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਸਰਹੰਦ,ਓਮ ਪ੍ਰਕਾਸ਼ ਮੁੱਖੇਜਾਂ, ਮਨਜੀਤ ਸ਼ਰਮਾ ਸਰਹੰਦ, ਨਿਰਜਨ ਕੁਮਾਰ ਦਾ ਸਿਰਪਾਓ ਪਾਕੇ ਵਿਸ਼ੇਸ਼ ਸਨਮਾਨ ਕੀਤਾ ਗਿਆ।ਇਸ ਮੌਕੇ ਡਾ.ਮਨੋਹਰ ਸਿੰਘ ਨੇ ਕਿਹਾ ਕਿ ਸਾਨੂੰ ਸਮਾਜ ਸੇਵਾ ਅਤੇ ਧਾਰਮਿਕ ਕੰਮਾਂ ਵਿੱਚ ਵੱਧ ਚੜ ਕੇ ਯੋਗਦਾਨ ਪਾਉਣਾ ਚਾਹੀਦਾ ਹੈ। ਸਾਡੇ ਗੁਰੂਆਂ ਨੇ ਸਾਨੂੰ ਲੰਗਰ ਲਗਾਉਣ, ਜਰੂਰਤਮੰਦਾਂ ਦੀ ਸਹਾਇਤਾ ਕਰਨ ਅਤੇ ਹੱਕ ਸੱਚ ਦੀ ਕਮਾਈ ਕਰਨ ਦੀ ਸਿੱਖਿਆ ਦਿੱਤੀ ਹੈ। ਸਾਨੂੰ ਆਪਣੇ ਗੁਰੂਆਂ ਦੇ ਦਿਖਾਏ ਰਸਤੇ ਤੇ ਚੱਲ ਕੇ ਸਮਾਜ ਸੇਵਾ ਦੇ ਕੰਮਾਂ ਵਿੱਚ ਵੱਧ ਚੜਕੇ ਵਡਮੁੱਲਾ ਯੋਗਦਾਨ ਪਾਉਣਾ ਚਾਹੀਦਾ ਹੈ। ਕਲੱਬ ਦੇ ਪ੍ਰਧਾਨ ਕਿਸ਼ੋਰੀ ਲਾਲ ਚੁੱਘ ਨੇ ਕਿਹਾ ਕਿ ਲੰਗਰ ਦੌਰਾਨ ਦੇਸ਼ ਵਿਦੇਸ਼ ਦੇ ਵਿੱਚ ਵੱਸਦੀਆਂ ਸੰਗਤਾਂ ਵੱਲੋਂ ਹਰ ਸਾਲ ਉਨ੍ਹਾਂ ਨੂੰ ਭਾਰੀ ਸਹਿਯੋਗ ਦਿੱਤਾ ਜਾਂਦਾ ਹੈ। ਇਸ ਮੌਕੇ ਰਾਜ ਕੁਮਾਰ,ਮਨੋਜ ਕੁਮਾਰ,ਮਿੰਟੂ, ਅਨੂਪ ਸਿੰਗਲਾ, ਮਾਨਵ ਕੁਮਾਰ, ਪਰਵੀਨ ਮੁਖੇਜਾ,ਕੇਵਲ ਕੁਮਾਰ, ਜਸਵੀਰ ਸਿੰਘ ਕੱਜਲ ਮਾਜਰਾ, ਲਾਲੀ ਵਰਮਾ,ਮਨੋਜ ਮਹਿਰਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਸਨ|