ਬੱਸੀ ਪਠਾਣਾਂ,ਉਦੇ ਧੀਮਾਨ: ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਜਥੇਬੰਦੀ ਦੀ ਮੀਟਿੰਗ ਜਥੇਬੰਦੀ ਦੇ ਜਿਲ੍ਹਾ ਜਨਰਲ ਸਕੱਤਰ ਗੁਰਜੀਤ ਸਿੰਘ ਵਜੀਦਪੁਰ ਦੀ ਅਗਵਾਈ ਹੇਠ ਪਿੰਡ ਜੜਖੇਲਾਂ ਖੇੜੀ ਵਿਖੇ ਹੋਈ। ਮੀਟਿੰਗ ਚ ਵਿਸ਼ੇਸ਼ ਤੌਰ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਸ਼ਾਮਿਲ ਹੋਏ। ਉਨਾਂ ਜਥੇਬੰਦੀ ਦੇ ਆਗੂਆਂ ਤੇ ਪਿੰਡ ਦੇ ਕਿਸਾਨਾਂ ਨਾਲ ਕਿਸਾਨੀ ਧੰਦੇ ਵਿਚ ਆ ਰਹੀਆਂ ਔਕੜਾਂ ਸਬੰਧੀ ਵਿਚਾਰ ਵਟਾਂਦਰਾ ਕਰਨ ਉਪਰੰਤ ਉਨ੍ਹਾਂ ਦੀ ਨਿੱਜੀ ਰਾਏ ਵੀ ਲਈ। ਜਗਜੀਤ ਸਿੰਘ ਡੱਲੇਵਾਲ ਨੇ ਸ਼ਭੁ ਤੇ ਖਨੌਰੀ ਬਾਡਰ ਤੇ ਚੱਲ ਰਹੇ ਧਰਨਿਆਂ ਦੇ ਮੌਜੂਦਾ ਹਾਲਾਤ ਬਾਰੇ ਚਾਨਣਾ ਵੀ ਪਾਇਆ। ਉਨ੍ਹਾਂ ਹਾਲ ਹੀ ਵਿਚ ਕੇਂਦਰ ਸਰਕਾਰ ਵਲੋਂ ਬਣਾਏ ਗਏ ਤਿੰਨ ਫੌਜਦਾਰੀ ਕਾਨੂੰਨਾਂ ਦੀ ਨਿਖੇਧੀ ਕੀਤੀ ਅਤੇ ਆਉਣ ਵਾਲੀ 15 ਅਗਸਤ ਨੂੰ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਕਾਨੂੰਨਾਂ ਖਿਲਾਫ ਕੱਢੇ ਜਾ ਰਹੇ ਟਰੈਕਟਰ ਮਾਰਚ ਵਿਚ ਕਿਸਾਨਾਂ ਨੂੰ ਵਧ ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ। ਪਿੰਡ ਜੜਖੇਲਾ ਖੇੜੀ ਤੇ ਪਿੰਡ ਵਜੀਦਪੁਰ ਦੇ ਕਿਸਾਨਾਂ ਨੇ ਕਿਸਾਨ ਮੋਰਚੇ ਵਿਚ ਨੁਕਸਾਨੇ ਗਏ ਵਾਹਨਾਂ ਦੀ ਮੁਰੰਮਤ ਲਈ ਜਥੇਬੰਦੀ ਨੂੰ ਲਗਪਗ 15 ਹਜ਼ਾਰ ਰੁਪਏ ਆਰਥਕ ਸਹਾਇਤਾ ਰੂਪ ਵਿਚ ਸੌਂਪੇ। ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਜੀਤ ਸਿੰਘ ਵਜੀਦਪੁਰ ਨੇ ਮੀਟਿੰਗ ਵਿਚ ਵਿਸ਼ੇਸ਼ ਤੌਰ ਤੇ ਪਹੁੰਚਣ ਤੇ ਜਗਜੀਤ ਸਿੰਘ ਡੱਲੇਵਾਲ ਦਾ ਧੰਨਵਾਦ ਕੀਤਾ। ਅਤੇ ਟਰੈਕਟਰ ਮਾਰਚ ਚ ਵੱਧ ਤੋਂ ਵੱਧ ਸਮੂਲੀਅਤ ਕਰਨ ਲਈ ਭਰੋਸਾ ਦਿੱਤਾ। ਇਸ ਮੌਕੇ ਅਮਰਜੀਤ ਸਿੰਘ ਮੈੜਾਂ, ਗੁਰਦਾਸ ਸਿੰਘ, ਸੰਦੀਪ ਸਿੰਘ, ਬਲਕਾਰ ਸਿੰਘ,ਬਰਿੰਦਰ ਸਿੰਘ, ਮਹਿੰਦਰ ਸਿੰਘ, ਬ੍ਰਿਜਇਸ਼ਵਰ ਸਿੰਘ, ਬਲਦੇਵ ਸਿੰਘ, ਹਰਚੰਦ ਸਿੰਘ, ਗੁਰਤੇਜ ਸਿੰਘ, ਅੰਮ੍ਰਿਤਪਾਲ ਸਿੰਘ, ਗੁਰਦੀਪ ਸਿੰਘ, ਬਲਪ੍ਰੀਤ ਸਿੰਘ, ਜਸ਼ਨਦੀਪ ਸਿੰਘ, ਹਰਜਿੰਦਰ ਸਿੰਘ, ਸਤਨਾਮ ਸਿੰਘ, ਗੁਰਮੀਤ ਸਿੰਘ, ਸ਼ਿੰਗਾਰਾ ਸਿੰਘ, ਬਿੰਦਰ ਸਿੰਘ ਆਦਿ ਕਿਸਾਨ ਆਗੂਆਂ ਹਾਜ਼ਰ ਸਨ|