ਬੱਸੀ ਪਠਾਣਾਂ, ਉਦੇ ਧੀਮਾਨ: ਪਿੰਡ ਵਜੀਦਪੁਰ ਵਿਖੇ ਪਿੰਡ ਦੀਆਂ ਔਰਤਾਂ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਚ ਤੀਆਂ ਦਾ ਤਿਉਹਾਰ ਦਾ ਪੂਰੇ ਉਤਸਾਹ ਨਾਲ ਮਨਾਇਆ ਗਿਆ। ਇਸ ਤੀਆਂ ਦੇ ਤਿਉਹਾਰ ਪ੍ਰੋਗਰਾਮ ਨੂੰ ਕਰਵਾਉਣ ਵਿਚ ਵਿਸ਼ੇਸ਼ ਸਹਿਯੋਗ ਬਲਵਿੰਦਰ ਕੌਰ,ਸਰਪੰਚ ਗੁਰਮੀਤ ਕੌਰ, ਹਰਪ੍ਰੀਤ ਕੌਰ, ਕੁਲਵਿੰਦਰ ਕੌਰ ਦਾ ਰਿਹਾ। ਇਸ ਮੌਕੇ ਬਲਜਿੰਦਰ ਕੌਰ ਤੇ ਗੁਰਮੀਤ ਕੌਰ ਨੇ ਕਿਹਾ ਕਿ ਸਾਨੂੰ ਇਹੋ ਜਿਹੇ ਤਿਉਹਾਰ ਸਾਂਝੇ ਤੌਰ ’ਤੇ ਇਕੱਠੇ ਹੋ ਕੇ ਮਨਾਉਣੇ ਚਾਹੀਦੇ ਹਨ ਤਾਂ ਜੋ ਭਾਈਚਾਰਕ ਸਾਂਝ ਬਣੀ ਰਹੇ। ਉਨ੍ਹਾਂ ਕਿਹਾ ਕਿ ਸਾਉਣ ਦਾ ਮਹੀਨਾ ਆਉਂਦੇ ਹੀ ਮੁਟਿਆਰਾਂ ਦੇ ਚਿਹਰੇ ਖਿੜ ਜਾਂਦੇ ਹਨ ਅਤੇ ਪੇਕੇ ਆਉਣ ਦੀ ਤਾਂਘ ਰਹਿੰਦੀ ਹੈ ਕਿਉਂਕਿ ਇਹ ਬਹੁਤ ਹੀ ਪਾਸ ਮਹੀਨਾ ਹੈ । ਜਦੋਂ ਔਰਤਾਂ ਇਕੱਠੀਆਂ ਹੋ ਕੇ ਆਪਣੇ ਸੁੱਖ-ਦੁੱਖ ਨੂੰ ਸਾਂਝਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸਾਉਣ ਦੀਆਂ ਤੀਆਂ ਮਨਾਉਣ ਦਾ ਮੁੱਖ ਮਕਸਦ ਨਵੀਂ ਪੀੜ੍ਹੀ ਨੂੰ ਆਪਣੇ ਸੱਭਿਆਚਾਰ ਨਾਲ ਜੋੜ ਕੇ ਰੱਖਿਆ ਜਾਵੇ। ਉਨਾਂ ਕਿਹਾ ਕਿ ਸਮਾਗਮ ‘ਚ ਪੂਰੇ ਪਿੰਡ ਦੀਆਂ ਔਰਤਾਂ ਤੇ ਛੋਟੀ ਛੋਟੀ ਬੱਚਿਆਂ ਨੇ ਰਲ-ਮਿਲ ਕੇ ਤੀਆਂ ਦਾ ਤਿਉਹਾਰ ਮਨਾਇਆ। ਇਸ ਮੌਕੇ ‘ਤੇ ਪੁਰਾਤਨ ਵਿਰਸੇ ਨੂੰ ਦਰਸਾਉਂਦੀਆਂ ਬੋਲੀਆਂ ਪਾ ਕੇ ਗਿੱਧਾ ਪਾਇਆ ਗਿਆ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਪੁਰਾਤਨ ਵਿਰਸੇ ਤੋਂ ਜਾਣੂ ਕਰਵਾਉਣ ਦੀ ਉਨ੍ਹਾਂ ਕਿਹਾ ਕਿ ਸਾਡੇ ਬੱਚੇ ਅੱਜ ਮੋਬਾਇਲਾਂ ਦੀ ਦੁਨੀਆਂ ਵਿੱਚ ਵੜ ਕੇ ਸਾਡੇ ਪੁਰਾਤਨ ਵਿਰਸੇ ਤੋਂ ਕੋਹਾਂ ਦੂਰ ਜਾ ਰਹੇ ਹਨ ਜੋ ਬਹੁਤ ਹੀ ਮੰਦਭਾਗੀ ਗੱਲ ਹੈ ।