ਹਿੱਟ ਐਂਡ ਰਨ ਮੋਟਰ ਐਕਸੀਡੈਂਟ ਸਕੀਮ ਤਹਿਤ ਮ੍ਰਿਤਕ ਵਿਅਕਤੀ ਦੇ ਵਾਰਸਾਂ ਨੂੰ ਦਿੱਤਾ ਜਾਵੇਗਾ 2 ਲੱਖ ਰੁਪਏ ਮੁਆਵਜ਼ਾ – ਡੀ ਸੀ 

ਹਾਦਸਾ ਗ੍ਰਸਤ ਵਿਅਕਤੀ ਨੂੰ ਵੀ ਦਿੱਤਾ ਜਾਵੇਗਾ 50 ਹਜਾਰ ਰੁਪਏ ਮੁਆਵਜਾ

 

ਫ਼ਤਹਿਗੜ੍ਹ ਸਾਹਿਬ, ਰੂਪ ਨਰੇਸ਼:

ਹਿੱਟ ਐਂਡ ਰਨ ਮੋਟਰ ਐਕਸੀਡੈਂਟ ਸਕੀਮ 2022 ਤਹਿਤ ਜਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਤਹਿਤ ਮ੍ਰਿਤਕ ਵਿਅਕਤੀ ਦੇ ਵਾਰਸਾਂ ਨੂੰ 2 ਲੱਖ ਰੁਪਏ ਅਤੇ ਹਾਦਸਾ ਗ੍ਰਸਤ ਵਿਅਕਤੀ ਨੂੰ 50 ਹਜਾਰ ਰੁਪਏ ਮੁਆਵਜਾ ਦਿੱਤਾ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਹਿੱਟ ਐਂਡ ਰਨ ਮੋਟਰ ਐਕਸੀਡੈਂਟ ਸਕੀਮ 2022 ਸੰਬਧੀ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੌਕੇ ਓਹਨਾ ਹਿੱਟ ਐਂਡ ਰਨ ਮੋਟਰ ਐਕਸੀਡੈਂਟ ਸਕੀਮ 2022 ਬਾਰੇ ਵਿਸਥਾਰ ਸਾਹਿਤ ਜਾਣਕਾਰੀ ਸਾਂਝੀ ਕੀਤੀ ਗਈ ।ਓਹਨਾ ਕਿਹਾ ਕਿ ਇਸ ਸਕੀਮ ਅਨੁਸਾਰ ਇਹ ਮੁਆਵਜ਼ਾ ਨਿਰਧਾਰਿਤ ਸਮੇਂ ਅੰਦਰ ਦਿੱਤਾ ਜਾਵੇਗਾ।

ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ .(ਜ) ਸ੍ਰੀਮਤੀ ਇਸ਼ਾ ਸਿੰਗਲ, ਉਪ ਮੰਡਲ ਮੈਜਿਸਟਰੇਟ,ਫਤਹਿਗੜ੍ਹ ਸਾਹਿਬ ਸ੍ਰੀਮਤੀ ਇਸਮਤ ਵਿਜੈ ਸਿੰਘ, ਉਪ ਮੰਡਲ ਮੈਜਿਸਟਰੇਟ ਅਮਲੋਹ ਅਤੇ ਰਿਜਨਲ ਟਰਾਂਸਪੋਰਟ ਅਫਸਰ, ਫਤਹਿਗੜ੍ਹ ਸਾਹਿਬ, ਨਮਨ ਮੜਕਨ, ਉਪ ਕਪਤਾਨ ਪੁਲਿਸ, ਫਤਹਿਗੜ੍ਹ ਸਾਹਿਬ ਅਤੇ ਸਿਵਲ ਸਰਜਨ ਸ੍ਰੀਮਤੀ ਦਵਿੰਦਰਜੀਤ ਕੌਰ ਸਮੇਤ ਹੋਰ ਅਧਿਕਾਰੀ ਹਾਜਰ ਸਨ।

Leave a Reply

Your email address will not be published. Required fields are marked *