ਸਰਹਿੰਦ, (ਥਾਪਰ): ਕ੍ਰਿਸ਼ੀ ਵਿਗਿਆਨ ਕੇਂਦਰ ਫਤਿਹਗੜ੍ਹ ਸਾਹਿਬ ਵਿਖੇ ਕਿਸਾਨਾਂ ਨੂੰ ਗੰਡੋਆ ਖਾਦ ਟਰੇਨਿੰਗ ਸਬੰਧੀ ਇੱਕ ਕਿਸਾਨ ਸਿਖਲਾਈ ਕੈਂਪ ਸਰਹੰਦ ਵਿਖੇ ਲਗਾਇਆ ਗਿਆ। ਇਸ ਮੌਕੇ ਤੇ ਡਾਕਟਰ ਅਜੇ ਕੁਮਾਰ ਸਹਾਇਕ ਪ੍ਰੋਫੈਸਰ ਨੇ ਵਰਮੀ ਕੰਪੋਸਟ ਖਾਦ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਉਹਨਾਂ ਨੂੰ ਵੱਧ ਤੋਂ ਵੱਧ ਗੰਡੋਆ ਖਾਦ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ ਉਹਨਾਂ ਨੇ ਮਿੱਟੀ ਅਤੇ ਪਾਣੀ ਦੀ ਪਰਖ ਸਬੰਧੀ ਵੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ। ਇਸ ਮੌਕੇ ਤੇ ਉਹਨਾਂ ਨੇ ਕਿਹਾ ਕਿ ਕਿਸਾਨਾਂ ਨੂੰ ਲੋੜ ਅਨੁਸਾਰ ਹੀ ਖਾਦ ਅਤੇ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਕਰਨੀ ਚਾਹੀਦੀ ਹੈ ।ਇਸ ਮੌਕੇ ਤੇ ਡਾ.ਮਨੀਸ਼ਾ ਭਾਟੀਆ ਨੇ ਕਿਸਾਨਾਂ ਨੂੰ ਹਰੀ ਖਾਦ ਅਤੇ ਕੰਪੋਸਟ ਖਾਦ ਵਰਤਣ ਦੀ ਸਲਾਹ ਦਿੱਤੀ ਉਹਨਾਂ ਨੇ ਕਿਹਾ ਕਿ ਸਾਨੂੰ ਘੱਟ ਤੋਂ ਘੱਟ ਰਸਾਇਣਿਕ ਖਾਦਾਂ ਵਰਤਣੀਆਂ ਚਾਹੀਦੀਆਂ ਹਨ ।ਇਸ ਮੌਕੇ ਤੇ ਸਟੇਟ ਅਵਾਰਡੀ ਨੌਰੰਗ ਸਿੰਘ ਨੇ ਕਿਹਾ ਕਿ ਜਿੱਥੇ ਨਹਿਰਾਂ ਦਾ ਪਾਣੀ ਲੱਗਦਾ ਹੈ ਉੱਥੇ ਟਿਊਬਵੈਲ ਦੀ ਥਾਂ ਤੇ ਨਹਿਰਾਂ ਦੇ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ । ਇਸ ਮੌਕੇ ਤੇ ਵੱਖੋ ਵੱਖਰੇ ਕਿਸਾਨਾਂ ਨੇ ਆਪਣੇ ਵਿਚਾਰ ਪੇਸ਼ ਕੀਤੇ 1ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਮਨਦੀਪ ਸਿੰਘ ਖੇੜਾ ਤੋ ਇਲਾਵਾ ਵੱਖੋ ਵੱਖਰੇ ਪਿੰਡਾਂ ਦੇ ਕਿਸਾਨ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਦਾ ਸਮੁੱਚਾ ਸਟਾਫ ਹਾਜ਼ਰ ਸੀ।