ਬਾਰ ਐਸੋਸੀਏਸ਼ਨ ਫ਼ਤਿਹਗੜ੍ਹ ਸਾਹਿਬ ਦੀਆਂ ਮਹਿਲਾ ਵਕੀਲਾਂ ਵਲੋਂ ਰਿਆਸਤ-ਏ-ਰਾਣਾ ਵਿਖੇ ਮਨਾਇਆ ਗਿਆ ਤੀਆਂ ਦਾ ਤਿਉਹਾਰ

ਫ਼ਤਿਹਗੜ੍ਹ ਸਾਹਿਬ ਰੂਪ ਨਰੇਸ਼: ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੀਆਂ ਮਹਿਲਾ ਵਕੀਲਾਂ ਵਲੋਂ ਰਿਆਸਤ-ਏ-ਰਾਣਾ ਵਿਖੇ ਤੀਆਂ ਦਾ ਤਿਉਹਾਰ ਰੀਨਾ ਰਾਣੀ ਲਾਇਬਰੇਰੀਅਨ ਇੰਚਾਰਜ ਦੀ ਅਗਵਾਈ ਹੇਠ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਜਿਸ ਵਿਚ ਵਿਸ਼ੇਸ਼ ਤੌਰ ਤੇ ਪ੍ਰਦੁੱਮਣ ਗਰਗ ਐਡਵੋਕੇਟ ਪੰਜਾਬ ਤੇ ਹਰਿਆਣਾ ਹਾਈ ਕੋਰਟ ਅਤੇ ਡਾ. ਗੀਤਾਂਜਲੀ ਬਾਲੀ ਡਿਫੈਂਸ ਕੌਂਸਲ ਜ਼ਿਲ੍ਹਾ ਮੁਹਾਲੀ, ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਐਡਵੋਕੇਟ ਗੀਤਾ, ਐਡਵੋਕੇਟ ਪਨਿੰਦਰ ਕੌਰ, ਐਡਵੋਕੇਟ ਸ਼ਮਸ਼ੇਰ ਕੌਰ ਨੇ ਸ਼ਿਰਕਤ ਕੀਤੀ। ਇਸ ਮੌਕੇ ਮਹਿਲਾ ਐਡਵੋਕੇਟਾਂ ਵਲੋਂ ਗਿੱਧਾ, ਬੋਲੀਆਂ ਅਤੇ ਗੀਤਾਂ ’ਤੇ ਡਾਂਸ ਕਰਕੇ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਰੀਨਾ ਰਾਣੀ ਨੇ ਕਿਹਾ ਕਿ ਅਸੀਂ ਅਜੋਕੇ ਵਿਗਿਆਨਿਕ ਯੱਗ ’ਚ ਆਪਣੇ ਪੁਰਾਤਨ ਰੀਤੀ ਰਿਵਾਜ਼ਾਂ ਅਤੇ ਸੱਭਿਆਚਾਰ ਤੋਂ ਦੂਰ ਹੁੰਦੇ ਜਾ ਰਹੇ ਹਾਂ। ਉਨ੍ਹਾਂ ਕਿਹਾ ਕਿ ਅਜਿਹੇ ਤਿਉਹਾਰਾਂ ਨਾਲ ਜਿੱਥੇ ਸਾਡੀ ਸਮਾਜਿਕ ਸਾਂਝ ਮਜ਼ਬੂਤ ਹੁੰਦੀ ਹੈ, ਉੱਥੇ ਹੀ ਅਜਿਹੇ ਸਮਾਗਮਾਂ ’ਚ ਹਿੱਸਾ ਲੈ ਕੇ ਮਾਨਸਿਕ ਤਣਾਅ ਤੋਂ ਵੀ ਰਾਹਤ ਮਿਲਦੀ ਹੈ। ਉਨ੍ਹਾਂ ਦੱਸਿਆ ਕਿ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਅਮਲੋਹ ਦੇ ਪ੍ਰਧਾਨ ਗੋਪਾਲ ਕ੍ਰਿਸ਼ਨ ਗਰਗ, ਵਿਵੇਕ ਸ਼ਰਮਾ ਸੈਕਟਰੀ ਅਤੇ ਗਗਨਦੀਪ ਸਿੰਘ ਵਿਰਕ ਸਾਬਕਾ ਪ੍ਰਧਾਨ ਨੇ ਸਮਾਗਮ ਨੂੰ ਨੇਪਰੇ ਚਾੜ੍ਹਨ ਲਈ ਵਿਸ਼ੇਸ਼ ਸਹਿਯੋਗ ਦਿੱਤਾ। ਇਸ ਮੌਕੇ ਰੀਨਾ ਰਾਣੀ ਨੇ ਕਲਕੱਤਾ ਵਿਖੇ ਮਹਿਲਾ ਟਰੇਨੀ ਡਾਕਟਰ ਨਾਲ ਜਬਰ ਜਨਾਹ ਤੋਂ ਬਾਅਦ ਕੀਤੀ ਹੱਤਿਆ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਸਜਾ ਦੀ ਮੰਗ ਕੀਤੀ। ਇਸ ਮੌਕੇ ਐਡਵੋਕੇਟ ਸਤਵਿੰਦਰ ਕੌਰ, ਮਨਜਿੰਦਰ ਕੌਰ, ਪ੍ਰੀਤੀ ਸਿੰਗਲਾ, ਨਿਰਲੇਪ ਕੌਰ, ਪਵਨਪ੍ਰੀਤ ਕੌਰ, ਰਿਧਮਾ ਸੂਦ, ਸੁਖਮਨੀ, ਰੁਪਿੰਦਰ ਕੌਰ, ਪ੍ਰਭਜੀਤ ਕੌਰ, ਬਲਵਿੰਦਰ ਕੌਰ, ਹਰਪ੍ਰੀਤ ਕੌਰ, ਕੋਮਲ, ਸੁਖਜੀਤ ਕੌਰ, ਲਵਪ੍ਰੀਤ ਕੌਰ, ਰਮਨਦੀਪ ਕੌਰ, ਮੋਹਿਤਾ ਅਤੇ ਪ੍ਰੀਤੀ ਆਦਿ ਸ਼ਾਮਿਲ ਸਨ।

Leave a Reply

Your email address will not be published. Required fields are marked *